ETV Bharat / city

ਪੁਲਿਸ ਕਰ ਰਹੀ ਹੈ ਕਾਂਗਰਸ ਦੀ ਮਦਦ- ਬਲਵਿੰਦਰ ਬੈਂਸ

author img

By

Published : Feb 8, 2022, 6:01 PM IST

ਬੀਤੇ ਦਿਨ ਆਤਮ ਨਗਰ ਹਲਕੇ ਵਿੱਚ ਹੋਏ ਹੰਗਾਮੇ ਤੋਂ ਬਾਅਦ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ। ਦੂਜੇ ਪਾਸੇ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਵੱਲੋਂ ਇੱਕ ਸ਼ਾਂਤੀ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ।

ਬਲਵਿੰਦਰ ਬੈਂਸ ਨੇ ਪੁਲਿਸ ’ਤੇ ਲਗਾਏ ਇਲਜ਼ਾਮ
ਬਲਵਿੰਦਰ ਬੈਂਸ ਨੇ ਪੁਲਿਸ ’ਤੇ ਲਗਾਏ ਇਲਜ਼ਾਮ

ਲੁਧਿਆਣਾ: ਬੀਤੇ ਦਿਨ ਆਤਮ ਨਗਰ ਹਲਕੇ ਵਿੱਚ ਹੋਏ ਹੰਗਾਮੇ ਤੋਂ ਬਾਅਦ ਸਿਮਰਜੀਤ ਬੈਂਸ ਤੇ ਉਸ ਦੇ ਸਮਰਥਕਾਂ ਤੇ ਪੁਲਿਸ ਨੇ ਪਰਚਾ ਦਰਜ ਕਰ ਦਿੱਤਾ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਹਿਰਾਸਤ ਚ ਵੀ ਲੈ ਲਿਆ ਹੈ। ਉੱਥੇ ਹੀ ਦੂਜੇ ਪਾਸੇ ਸਿਰਮਜੀਤ ਸਿੰਘ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਲੁਧਿਆਣਾ ਦੇ ਡੀਸੀ ਦਫ਼ਤਰ ਪਹੁੰਚੇ ਅਤੇ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਬਲਵਿੰਦਰ ਬੈਂਸ ਨੇ ਕਿਹਾ ਕਿ ਪੁਲਿਸ ਕਾਂਗਰਸ ਦੀ ਮਦਦ ਕਰ ਰਹੀ ਹੈ। ਦੂਜੇ ਪਾਸੇ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਵੱਲੋਂ ਇੱਕ ਸ਼ਾਂਤੀ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ।

ਬਲਵਿੰਦਰ ਬੈਂਸ ਨੇ ਪੁਲਿਸ ’ਤੇ ਲਗਾਏ ਇਲਜ਼ਾਮ

ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਬਲਵਿੰਦਰ ਬੈਂਸ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਕਰਕੇ ਉਨ੍ਹਾਂ ’ਤੇ ਪਰਚਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਉਹ ਲੁਧਿਆਣਾ ਵਿੱਚ ਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਜੋ ਸਾਡੇ ਸਟਾਰ ਪ੍ਰਚਾਰਕ ਹਨ ਉਨ੍ਹਾਂ ਨੂੰ ਪੁਲਿਸ ਨੇ ਕਾਂਗਰਸ ਦੀ ਸ਼ਹਿ ’ਤੇ ਨਿਸ਼ਾਨਾ ਬਣਾਇਆ ਹੈ।

ਬਲਵਿੰਦਰ ਬੈਂਸ ਨੇ ਕਿਹਾ ਕਿ ਉਹ ਪੁਲਿਸ ਕਮਿਸ਼ਨਰ ਕੋਲ ਪਹੁੰਚੇ ਹਨ। ਇਸ ਦੀ ਸ਼ਿਕਾਇਤ ਉਹ ਚੋਣ ਕਮਿਸ਼ਨ ਨੂੰ ਵੀ ਦੇਣਗੇ। ਬਲਵਿੰਦਰ ਬੈਂਸ ਨੇ ਕਿਹਾ ਕਿ ਸਾਡੇ ਸਮਰਥਕ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਉਨ੍ਹਾਂ ਕੋਲ ਹਥਿਆਰ ਕਿਵੇਂ ਆ ਸਕਦੇ ਹਨ ਇਹ ਸਭ ਸੋਚੀ ਸਮਝੀ ਸਾਜ਼ਿਸ਼ ਦੇ ਨਾਲ ਹੈ।

ਉਧਰ ਦੂਜੇ ਪਾਸੇ ਆਤਮ ਨਗਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਕੱਲ ਹੋਏ ਪੂਰੇ ਹੰਗਾਮੇ ਤੋਂ ਬਾਅਦ ਇਕ ਸ਼ਾਂਤੀ ਮਾਰਚ ਕੱਢਿਆ ਗਿਆ ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਉਨ੍ਹਾਂ ਕਦੇ ਵੀ ਨਹੀਂ ਵੇਖਿਆ। ਇਲਾਕੇ ਵਿੱਚ ਸ਼ਰ੍ਹੇਆਮ ਗੁੰਡਾਗਰਦੀ ਹੋ ਰਹੀ ਹੈ। ਹਾਲਾਂਕਿ ਜਦੋਂ ਪੁਲਿਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਬੈਂਸ ਨਾਲ ਮਿਲੀ ਹੋਈ ਹੈ ਅਤੇ ਕਾਂਗਰਸ ਨਾਲ ਵੀ ਉਨ੍ਹਾਂ ਕਿਹਾ ਇਹੀ ਕਾਰਨ ਹੈ ਕਿ ਹੁਣ ਤੱਕ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜੋ: ਕਾਂਗਰਸ ਨੇ 170 ਕਰੋੜ ਦੇ ਮਾਲਕ 'ਗ਼ਰੀਬ ਚੰਨੀ' ਨੂੰ CM ਚਿਹਰਾ ਐਲਾਨਿਆਂ: ਭਗਵੰਤ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.