ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਭਗੌੜੇ ਹੋਣ ਦੇ ਪੋਸਟਰ ਲੱਗੇ ਹਨ। ਦੱਸ ਦਈਏ ਕਿ ਲੁਧਿਆਣਾ ਦੀ ਡਿਵੀਜ਼ਨ ਨੰਬਰ 6 ਵੱਲੋਂ ਲਾਏ ਗਏ ਹਨ। ਇਸ ਪੋਸਟਰ ’ਚ ਸਿਮਰਜੀਤ ਬੈਂਸ ਦੇ ਨਾਲ-ਨਾਲ 7 ਹੋਰ ਲੋਕਾਂ ਨੂੰ ਭਗੌੜਾ ਕਰਾਰ ਕੀਤਾ ਗਿਆ ਹੈ। ਇਸ ਸਬੰਧੀ ਪੋਸਟਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸੇ ’ਚ ਲਗਾ ਦਿੱਤੇ ਗਏ ਹਨ।
ਬੈਂਸ ਦੇ ਲੱਗੇ ਪੋਸਟਰ: ਦੱਸ ਦਈਏ ਕਿ ਲਗਾਏ ਗਏ ਪੋਸਟਰਾਂ ਚ ਦੋ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ’ਚ ਸਿਮਰਜੀਤ ਸਿੰਘ ਬੈਸ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਹੇਠਾਂ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਦੱਸ ਦਈਏ ਕਿ ਬੀਤੇ ਦਿਨ ਅਦਲਾਤ ਨੇ 10 ਜੁਲਾਈ 2021 ਮਾਮਲੇ ’ਚ ਭਗੌੜਾ ਕਰਾਰ ਕੀਤਾ ਸੀ। ਜਿਸ ਤੋਂ ਬਾਅਦ 376,354, 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੀੜਤਾ ਨੇ ਲਗਾਏ ਇਲਜ਼ਾਮ: ਇਸ ਸਬੰਧੀ ਪੀੜਤਾ ਨੇ ਕਿਹਾ ਕਿ ਅਦਾਲਤ ਨੇ 15 ਦਿਨ ਪਹਿਲਾਂ ਉਸ ਨੂੰ ਭਗੌੜਾ ਕਰਾਰ ਕੀਤਾ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਹਾਲੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੀ ਮਿਲੀ ਹੋਈ ਹੈ, ਪੁਲਿਸ ਲਗਾਤਾਰ ਇਸ ਮਾਮਲੇ ਚ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਗ੍ਰਿਫਤਾਰੀ ਲਈ ਕੀਤੀ ਜਾ ਰਹੀ ਛਾਪੇਮਾਰੀ: ਉਧਰ ਉਸ ਮਾਮਲੇ ਨੂੰ ਲੈ ਕੇ ਜਦੋਂ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਕੋਈ ਰਾਜਨੀਤਿਕ ਦਬਾਅ ਨਹੀਂ ਹੈ। ਬਰਾੜ ਨੇ ਕਿਹਾ ਕਿ ਜੇਕਰ ਉਹ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰ ਰਿਹਾ ਹੈ ਉਸ ਦੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਇਹ ਤਸਵੀਰਾਂ ਕੌਣ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਅਸੀਂ ਬੈਂਸ ਨੂੰ ਉਸ ਦੇ ਸਾਥੀਆਂ ਸਣੇ ਗ੍ਰਿਫਤਾਰ ਕਰਕੇ ਅਦਾਲਤ ਅੱਗੇ ਪੇਸ਼ ਕਰਨਗੇ।
ਜ਼ਿਲ੍ਹਾ ਅਦਾਲਤ ਨੇ ਕੀਤਾ ਸੀ ਇਨਕਾਰ: ਇਸ ਤੋਂ ਪਹਿਲਾਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174ਏ ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ po ਘੋਸ਼ਿਤ ਕਰ ਦਿੱਤਾ ਗਿਆ ਸੀ।
ਬੈਂਸ ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਸ ’ਤੇ ਕਥਿਤ ਤੌਰ ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ਚ ਚੱਲ ਰਿਹਾ ਹੈ। ਇਸ ਮਾਮਲੇ ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਦੇ ਖਾਤਿਰ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਪੰਜਾਬ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ’ਚ ਮਾਨ ਸਰਕਾਰ ਫੇਲ੍ਹ: ਵੜਿੰਗ