ETV Bharat / city

14 ਦਿਨ ਲਈ ਨਿਆਇਕ ਹਿਰਾਸਤ ’ਚ ਸਿਮਰਜੀਤ ਸਿੰਘ ਬੈਂਸ - 14 ਦਿਨ ਲਈ ਨਿਆਇਕ ਹਿਰਾਸਤ ’ਚ ਸਿਮਰਜੀਤ ਸਿੰਘ ਬੈਂਸ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ 14 ਦਿਨ ਦੇ ਲਈ ਨਿਆਇਕ ਹਿਰਾਸਤ ਚ ਭੇਜ ਦਿੱਤਾ ਹੈ। ਦੱਸ ਦਈਏ ਕਿ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲੱਗੇ ਹਨ।

14 ਦਿਨ ਲਈ ਨਿਆਇਕ ਹਿਰਾਸਤ ’ਚ ਸਿਮਰਜੀਤ ਸਿੰਘ ਬੈਂਸ

author img

By

Published : Jul 18, 2022, 1:14 PM IST

Updated : Jul 18, 2022, 1:25 PM IST

ਲੁਧਿਆਣਾ: ਬਲਾਤਕਾਰ ਮਾਮਲੇ ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਮੁੜ ਅਦਾਲਤ ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਿਮਰਜੀਤ ਬੈਂਸ ਨੂੰ 14 ਦਿਨ ਦੇ ਲਈ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਹੈ।

ਦੱਸ ਦਈਏ ਕਿ ਪੁਲਿਸ ਲਗਾਤਾਰ ਬੈਂਸ ਦਾ ਰਿਮਾਂਡ ਹਾਸਿਲ ਕਰ ਰਹੀ ਸੀ ਜਿਸ ਤੋਂ ਬਾਅਦ ਅਦਾਲਤ ਵੱਲੌੋਂ ਹੁਣ ਬੈਂਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਦਕਿ ਬੈਂਸ ਦੇ ਸਾਥੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ।

ਬੈਂਸ ਨੇ ਕੀਤਾ ਸੀ ਸਰੰਡਰ: ਬਲਾਤਕਾਰ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਆਪਣੇ ਹੋਰ ਚਾਰ ਸਾਥੀਆਂ ਸਮੇਤ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਵਿਚ ਸਰੰਡਰ ਕਰ ਦਿੱਤਾ ਸੀ। ਸਿਮਰਜੀਤ ਬੈਂਸ ਨੇ ਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ, ਬਲਾਤਕਾਰ ਸਿਰਫ਼ ਕਾਗਜ਼ਾਂ ਵਿੱਚ ਹੋਇਆ ਹੈ। ਸਿਮਰਜੀਤ ਬੈਂਸ ਨੇ ਕਿਹਾ ਸੀ ਕਿ ਜੋ ਮੈਨੂੰ ਅੱਜ ਫਸਾ ਰਹੇ ਨੇ ਉਹ ਖ਼ੁਦ ਕੁਝ ਦਿਨ ਬਾਅਦ ਆਪਣੇ ਆਪ ਸੱਚਾਈ ਦੱਸਣਗੇ।

ਭਗੌੜਾ ਕਰਾਰ ਦੇ ਲੱਗੇ ਸੀ ਪੋਸਟਰ: ਦੱਸ ਦਈਏ ਕਿ ਇਸ ਮਾਮਲੇ ਵਿੱਚ ਸਿਮਰਜੀਤ ਬੈਂਸ ਸਣੇ ਮਾਮਲੇ ’ਚ 7 ਮੁਲਜ਼ਮਾਂ ’ਤੇ ਚਾਰਜ਼ ਲਗਾਏ ਸਨ। ਇਸਦੇ ਚੱਲਦੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਸਿਮਰਜੀਤ ਬੈਂਸ ਸਣੇ 7 ਨੂੰ ਭਗੌੜਾ ਕਰਾਰ ਦੇ ਚੁੱਕੀ ਸੀ। ਇਸ ਮਾਮਲੇ ਵਿੱਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ ਤੇ ਹੋਰਨਾਂ ਮੁਲਜ਼ਮਾਂ ਦੇ ਭਗੌੜਾ ਕਰਾਰ ਦੇ ਪੋਸਟਰ ਲੱਗੇ ਸਨ।

ਬੈਂਸ ’ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ’ਤੇ ਕਥਿਤ ਤੌਰ ’ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਗਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਫ ਲੈਣ ਦੇ ਲਈ ਧਰਨੇ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਸੰਗਰੂਰ ਤੋਂ ਲੋਕਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਚੁੱਕੀ ਸਹੁੰ

Last Updated : Jul 18, 2022, 1:25 PM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.