ਲੁਧਿਆਣਾ: ਪੰਜਾਬ ਵਿੱਚ ਲੁਧਿਆਣਾ ਸਭ ਤੋਂ ਵੱਧ ਸਮਾਰਟ ਸਕੂਲ ਬਨਾਉਣ ਵਾਲਾ ਜ਼ਿਲ੍ਹਾ ਬਣ ਗਿਆ ਹੈ। ਇਸ ਦੇ ਨਾਲ ਸਮਾਰਟ ਸਕੂਲ ਜ਼ਿਲ੍ਹਾ ਲੁਧਿਆਣਾ ਵਿੱਚ ਵਿਦਿਆਰਥੀ ਦੀ 84000 ਨਾਲੋਂ ਵੱਧ ਕੇ 110902 ਹੋ ਗਈ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ, ਰਾਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਤਰ੍ਹਾਂ ਨਾਲ ਉਪਰਾਲੇ ਕਰ ਰਹੀ ਹੈ। ਇਸ ਤਹਿਤ ਜਿੱਥੇ ਇੱਕ ਪਾਸੇ ਸਕੂਲਾਂ ਦੀਆਂ ਇਮਾਰਤਾਂ ਨੇ ਨਵੀਂ ਦਿੱਖ ਲਈ ਹੈ ਉਧਰ ਦੂਜੇ ਪਾਸੇ ਸਮਾਰਟ ਸਕੂਲ ਬਣਨ ਨਾਲ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਵੀ ਉੱਚਾ ਹੋਇਆ ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਸਮਾਰਟ ਸਕੂਲਾਂ ਦੇ ਵਿੱਚ ਦੀ ਵੱਧ ਰਹੀ ਗਿਣਤੀ ਦੀ ਗੱਲ ਕਰੀਏ ਤਾਂ ਇਸ ਵਾਰ ਜ਼ਿਲ੍ਹਾ ਲੁਧਿਆਣਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਚੁੱਕਿਆ ਹੈ ਜਿਸ ਵਿੱਚ ਸਭ ਤੋਂ ਵੱਧ ਸਮਾਰਟ ਸਕੂਲ ਬਣ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹਾ ਸਮਾਰਟ ਸਕੂਲਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਨੰਬਰ ਵਨ ਬਣਾਇਆ ਜਾਵੇਗਾ। ਬੱਚਿਆਂ ਨੂੰ ਖੇਡ-ਖੇਡ ਦੇ ਨਾਲ ਪੜ੍ਹਾਈ ਵੱਲ ਵੀ ਲਗਾਉਣ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸੇ ਕਰਕੇ ਪਹਿਲਾਂ ਪ੍ਰਾਇਮਰੀ ਸਕੂਲਾਂ ਦੇ ਵਿੱਚ 84000 ਵਿਦਿਆਰਥੀ ਪੜ੍ਹਦੇ ਸਨ ਜੋ ਕਿ ਇਸ ਸਾਲ ਵੱਧ ਕੇ 110902 ਹੋ ਚੁੱਕੇ ਹਨ।
ਹੁਣ ਸਰਕਾਰੀ ਸਕੂਲਾਂ ਦੇ ਵਿੱਚ ਸਾਰੀਆਂ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਭਾਵੇਂ ਖੇਡਾਂ ਹੋਣ ਜਾਂ ਪੜ੍ਹਾਈ ਹੁਣ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਆਕਰਸ਼ਤ ਕੀਤਾ ਜਾ ਰਿਹਾ ਹੈ ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
ਪੜ੍ਹਾਉਣ ਦੇ ਤਰੀਕੇ ਵਿੱਚ ਵੀ ਤਬਦੀਲੀ ਕੀਤੀ ਗਈ ਹੈ ਖੇਡ-ਖੇਡ ਦੇ ਨਾਲ ਪੜ੍ਹਾਈ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਪੜ੍ਹਾਈ ਨੂੰ ਦਿਲਚਸਪ ਬਣਾਇਆ ਜਾ ਸਕੇ। ਸਮਾਰਟ ਕਲਾਸਾਂ ਬਣਾਈਆਂ ਗਈਆਂ ਹਨ ਤਾਂ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਦਿਲਚਸਪੀ ਨੂੰ ਵਧਾਇਆ ਜਾ ਸਕੇ।