ਲੁਧਿਆਣਾ: ਲੁਧਿਆਣਾ ਜ਼ਿਲ੍ਹਾ ਕਚਹਿਰੀ ਵਿੱਚ ਬੀਤੇ ਦਿਨ ਹੋਏ ਧਮਾਕੇ ਦੇ ਅੰਦਰ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਦੋਂਕਿ 6 ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਦਾ ਹਾਲ ਜਾਣਨ ਲਈ ਭਗਵੰਤ ਮਾਨ(Bhagwant Mann) ਪਹੁੰਚੇ। ਉਹਨਾਂ ਨੇ ਕਿਹਾ ਪੰਜਾਬ ਸਰਕਾਰ ਕਮਜ਼ੋਰ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦੇ ਨਾਲ ਪੰਜ ਪੰਜ ਲੱਖ ਦਾ ਮੁਆਵਜ਼ਾ ਵੀ ਦੇਵੇ।
ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਕਮਜ਼ੋਰ ਹੈ ਅਤੇ ਪੰਜਾਬ ਦੇ ਵਿੱਚ ਇੱਕ ਮਜ਼ਬੂਤ ਸਰਕਾਰ ਦੀ ਬੇਹੱਦ ਲੋੜ ਹੈ। ਭਗਵੰਤ ਮਾਨ ਨੇ ਸਾਫ਼ ਕਿਹਾ ਕਿ ਪੰਜਾਬ ਦੇ ਵਿੱਚ ਜੋ ਹਾਲਾਤ ਬਣਾਏ ਜਾ ਰਹੇ ਹਨ, ਉਹ ਠੀਕ ਨਹੀਂ ਹਨ।
ਜਖ਼ਮੀਆਂ ਲਈ ਭਗਵੰਤ ਮਾਨ ਨੇ ਇਹ ਮੰਗ ਕੀਤੀ ਕਿ ਪੰਜਾਬ ਸਰਕਾਰ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦੇਵੇ ਅਤੇ ਜੋ ਉਹ ਮਾਨਸਿਕ ਪਰੇਸ਼ਾਨ ਹੋਏ ਹਨ। ਉਨ੍ਹਾਂ ਨੂੰ ਪੰਜ ਪੰਜ ਲੱਖ ਦਾ ਮੁਆਵਜ਼ਾ ਵੀ ਦਿੱਤਾ ਜਾਵੇ।
ਭਗਵੰਤ ਮਾਨ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਕੋਈ ਫਿਕਰ ਨਹੀਂ ਆਪਸ ਵਿੱਚ ਲੜਨ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਜਾਖੜ ਸਿੱਧੂ ਨਾਲ ਲੜ ਰਿਹਾ ਹੈ ਅਤੇ ਸਿੱਧੂ ਕਿਸੇ ਹੋਰ ਨਾਲ ਇਨ੍ਹਾਂ ਦੀ ਆਪਸੀ ਖਾਨਾਜੰਗੀ ਹੀ ਨਹੀਂ ਮੁੱਕ ਰਹੀ।
ਭਗਵੰਤ ਮਾਨ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਪਿੱਛੇ ਜੋ ਏਜੰਸੀਆਂ ਨੇ ਉਨ੍ਹਾਂ ਦਾ ਖੁਲਾਸਾ ਹੋਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁਲਜ਼ਮਾਂ ਨੰ ਇੱਕ ਸਨੇਹਾ ਜਾਂਦਾ ਅਤੇ ਉਹ ਮੁੜ ਤੋਂ ਅਜਿਹੀਆਂ ਹਰਕਤਾਂ ਨਾ ਕਰਦੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬੇਅਦਬੀਆਂ ਹੋ ਰਹੀਆਂ ਹਨ। ਇਹ ਸਭ ਚੋਣਾਂ ਦੇ ਨੇੜੇ ਆ ਕੇ ਹੀ ਕਿਉਂ ਹੋ ਰਿਹਾ। ਉਹਨਾਂ ਨੇ ਅਜਿਹੇ ਕਈ ਸੁਆਲ ਚੁੱਕੇ।
ਇਹ ਵੀ ਪੜ੍ਹੋ:Ludhiana District Court Blast: ਜਲੰਧਰ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਲਾਗੂ