ਲੁਧਿਆਣਾ: ਰਾਏਕੋਰਟ ਦੇ ਪਿੰਡ ਬੁਰਜ ਹਰੀ ਸਿੰਘ ਵਿੱਚ ਇੱਕ ਨਵਾਂ ਗਵਰਨਮੈਂਟ ਡਿਗਰੀ ਕਾਲਜ ਤਿਆਰ ਹੋਣ ਜਾ ਰਿਹਾ ਹੈ। ਇਸ ਦਾ ਨੀਂਹ ਪੱਥਰ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਅਮਰ ਸਿੰਘ ਨੇ ਰੱਖਿਆ।
ਅਮਰ ਸਿੰਘ ਨੇ ਮੋਦੀ ਸਰਕਾਰ ਦੀ ਇੱਕ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਪਾਰਲੀਮੈਂਟ 'ਚ ਕਈ ਸਵਾਲ ਚੁੱਕੇ ਜਾਂਦੇ ਹਨ ਪਰ ਸੱਤਾ ਧਿਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਉਨ੍ਹਾਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਆਰਡੀਨੈਂਸ ਬਾਰੇ ਬੋਲਦੀਆਂ ਕਿਹਾ ਕਿ ਸਰਕਾਰ ਨੇ ਇਸ ਬਾਰੇ ਕਿਸਾਨਾਂ ਜਾਂ ਸੂਬਾ ਸਰਕਾਰਾਂ ਨਾਲ ਕੋਈ ਸਲਾਹ ਨਹੀਂ ਕੀਤੀ। ਜਦਕਿ ਲੋਕਤੰਤਰ 'ਚ ਕੇਂਦਰ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕਰਨਾ ਹੁੰਦਾ ਹੈ। ਉਨ੍ਹਾਂ ਨੇ ਇਸ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਆਖਿਆ ਕਿ ਪ੍ਰਵਾਸੀ ਮਜ਼ਦੂਰਾਂ ਦਾ ਹਾਲ ਸਭ ਜਾਣਦੇ ਹਨ ਪਰ ਮੋਦੀ ਸਰਕਾਰ ਇਸ ਉੱਤੇ ਕਦੇ ਵੀ ਗੱਲ ਨਹੀਂ ਕਰਦੀ।