ਲੁਧਿਆਣਾ: ਸਥਾਨਕ ਪੱਤਰਕਾਰ ਭਾਈਚਾਰੇ ਨੇ ਪੁਲਿਸ ਕਮਿਸ਼ਨਰ ਨੂੰ ਇੱਕ ਲਿਖਤੀ ਸ਼ਿਕਾਇਤ ਮੂਸੇਵਾਲੇ ਦੇ ਵਿਰੁੱਧ ਦਿੱਤੀ ਹੈ। ਦੱਸਣਯੋਗ ਹੈ ਕਿ ਮੂਸੇਵਾਲੇ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੀਡੀਆ ਖਿਲਾਫ਼ ਭੱਦੀ ਸ਼ਬਦਾਵਲੀ ਵਰਤਣ ਤੇ ਆਪਣੇ ਪ੍ਰਸ਼ੰਸਕਾਂ ਨੂੰ ਮੀਡੀਆ ਵਿਰੁੱਧ ਭੜਕਾਉਣ ਦੇ ਦੋਸ਼ ਹਨ।
ਇਸ ਦੌਰਾਨ ਪੱਤਰਕਾਰ ਭਾਈਚਾਰੇ ਨੇ ਮੂਸੇਵਾਲੇ ਅਤੇ ਪੱਤਰਕਾਰਾਂ 'ਤੇ ਗਲਤ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਸਾਈਬਰ ਸੈੱਲ ਨੂੰ ਇਸ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸਾਈਬਰ ਸੈੱਲ ਨੂੰ ਸੌਂਪਦਿਆਂ ਨਾ ਸਿਰਫ ਮੂਸੇਵਾਲੇ ਦੇ ਖਿਲਾਫ ਸਗੋਂ ਉਸ ਦੇ ਉਕਸਾਵੇ 'ਚ ਆ ਕੇ ਮੀਡੀਆ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣ ਵਾਲੇ ਪ੍ਰਸ਼ੰਸਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।