ETV Bharat / city

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, ਵਿਦੇਸ਼ਾਂ ਵਿੱਚ ਬੈਠ ਕਰੋੜਾਂ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ - ਫਿਰੌਤੀ ਮੰਗਣ

ਲੁਧਿਆਣਾ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠ ਕਰੋੜਾਂ ਦੀ ਫਰੋਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ ਹੁਣ ਤੱਕ 7 ਮੈਂਬਰ ਗ੍ਰਿਫਤਾਰ ਕੀਤੇ ਹਨ, ਜਿਹਨਾਂ ਤੋ 1 ਲੱਖ ਰੁਪਏ ਫਿਰੌਤੀ ਮਨੀ ਤੇ ਅਸਲਾ ਬਰਾਮਦ ਹੋਇਆ ਹੈ।

ਵਿਦੇਸ਼ਾਂ ਵਿੱਚ ਬੈਠ ਕਰੋੜਾਂ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼

author img

By

Published : Jun 30, 2022, 6:24 PM IST

ਲੁਧਿਆਣਾ: ਜ਼ਿਲ੍ਹਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਬੈਠ ਕੇ ਫਿਰੌਤੀ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮੁਕਦਮੇਂ ਵਿਚ ਪੁਲਿਸ ਵੱਲੋਂ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜੋ: ਐਕਸ਼ਨ ’ਚ AGTF: 11 ਗੈਂਗਸਟਰ ਕੀਤੇ ਗ੍ਰਿਫਤਾਰ, ਕੀਤੇ ਵੱਡੇ ਖੁਲਾਸੇ

ਗੈਂਗਸਟਰ ਮਨਦੀਪ ਸਿੰਘ ਵਾਸੀ ਮੋਗਾ ਵੱਲੋਂ ਵਿਦੇਸ਼ ਤੋਂ ਕਾਲ ਕਰਕੇ ਲੁਧਿਆਣਾ ਦੇ ਵਪਾਰੀ ਨੂੰ ਧਮਕਾ ਕੇ 3.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ, ਇਨ੍ਹਾਂ ਹੀ ਨਹੀਂ ਵਪਾਰੀ ਤੇ ਲੁਧਿਆਣਾ ਅੰਦਰ ਹਮਲਾ ਵੀ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਵਪਾਰੀ ਨੇ ਗੰਭੀਰਤਾ ਨਾਲ ਲੈਂਦਿਆਂ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲੇ ਚ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦੋਂ ਕੇ ਮੁੱਖ ਸਰਗਨਾ ਵਿਦੇਸ਼ ਚ ਬੈਠਾ ਹੈ।

ਵਿਦੇਸ਼ਾਂ ਵਿੱਚ ਬੈਠ ਕਰੋੜਾਂ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਦੇ ਵਪਾਰੀ ਨੂੰ ਧਮਕਾ ਕੇ ਉਸ ਤੋਂ ਫਿਰੌਤੀ ਮੰਗੀ ਗਈ ਸੀ ਹਾਲਾਂਕਿ ਉਸ ਨੂੰ ਪਹਿਲਾਂ ਵਪਾਰੀ ਨੇ ਗੰਭੀਰਤਾ ਨਾਲ ਨਹੀਂ ਲਿਆ, ਪਰ ਜਦੋਂ ਉਸ ਦੇ ਭੁਲੇਖੇ ਉਸ ਦੇ ਚਾਚੇ ਤੇ ਫਾਇਰਿੰਗ ਕੀਤੀ ਗਈ ਉਸ ਤੋਂ ਬਾਅਦ ਹੀ ਵਪਾਰੀ ਹਰਕਤ ਵਿੱਚ ਆਇਆ ਅਤੇ ਉਸ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਅਤੇ ਪੁਲਿਸ ਨੇ ਗੈਂਗ ਦੇ ਹੁਣ ਤੱਕ 7 ਮੈਂਬਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਨੇ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

ਉਹਨਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ ਪੁਲਿਸ ਨੇ ਚਾਰ ਪਿਸਤੌਲ, 36 ਦੇ ਕਰੀਬ ਜ਼ਿੰਦਾ ਰੌਂਦ, ਇੱਕ ਲੱਖ ਰੁਪਏ ਦੀ ਭਾਰਤੀ ਕਰੰਸੀ ਅਤੇ ਕੁਝ ਹੋਰ ਮੋਬਾਈਲ ਆਦਿ ਵੀ ਬਰਾਮਦ ਕੀਤੇ ਹਨ, ਹਾਲਾਂਕਿ ਮੁੱਖ ਮੁਲਜ਼ਮ ਵਿਦੇਸ਼ ਵਿਚ ਬੈਠਾ ਹੈ ਜਿਸ ਤੇ ਪਹਿਲਾਂ ਹੀ ਵੱਖ ਵੱਖ ਸੰਗੀਨ ਧਰਾਵਾਂ ਤਹਿਤ 10 ਤੋਂ ਵੱਧ ਮਾਮਲੇ ਦਰਜ ਹਨ ਅਤੇ ਪੰਜਾਬ ਪੁਲਿਸ ਨੂੰ ਉਹ ਕਾਫੀ ਲੰਬੇ ਸਮੇਂ ਤੋਂ ਲੋੜੀਂਦਾ ਹੈ।

ਇਹ ਵੀ ਪੜੋ: ਸਿੱਧੂ ਮੁਸੇਵਾਲਾ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, ਮੁਲਜ਼ਮ ਨੇ ਹਥਿਆਰ...

ETV Bharat Logo

Copyright © 2025 Ushodaya Enterprises Pvt. Ltd., All Rights Reserved.