ਲੁਧਿਆਣਾ: ਸਥਾਨਕ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। 2 ਸਾਲ ਪਹਿਲਾਂ ਡਾਬਾ ਇਲਾਕੇ ਵਿੱਚ ਵਿਅਕਤੀ ਨੂੰ ਗੋਲੀ ਮਾਰ ਕੇ ਫਰਾਰ ਹੋਏ ਆਰੋਪੀ ਨੂੰ ਅਸਲੇ ਸਮੇਤ ਪੁਲਿਸ ਨੇ ਕਾਬੂ ਕਰ ਲਿਆ ਹੈ। ਦੋ ਸਾਲ ਪਹਿਲਾਂ ਸਿਰ ਵਿੱਚ ਗੋਲੀ ਮਾਰ ਕੇ ਮੁਲਜ਼ਮ ਫਰਾਰ ਹੋਇਆ ਸੀ, ਗੋਲੀ ਲੱਗਣ ਵਾਲਾ ਸ਼ਖ਼ਸ ਹਾਲੇ ਵੀ ਕੋਮਾ 'ਚ ਹੈ। ਇਨ੍ਹਾਂ ਹੀ ਨਹੀਂ ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ। ਜਿਨ੍ਹਾਂ ਨੇ ਇੰਟਰ ਸਟੇਟ 25 ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ, ਉਨ੍ਹਾਂ ਤੋਂ ਪੁਲਿਸ ਨੇ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਹਨ, ਜੋ ਕਿ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਰਾਕ ਵਿੱਚ ਸਨ।
ਪੁਲਿਸ ਨੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੱਖ-ਵੱਖ ਦੋ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੁਆਇੰਟ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਥਾਣਾ ਸਾਹਨੇਵਾਲ ਦੀ ਪੁਲਿਸ ਨੇ 4 ਦੋਸ਼ੀਆਂ ਨੂੰ ਕਾਬੂ ਕੀਤਾ ਜੋ ਲੁਧਿਆਣਾ ਦੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ।
ਵਾਰਦਾਤ ਕਰਨ ਦੇ ਵਿੱਚ ਅਸਮਰੱਥ ਰਹੇ ਅਤੇ ਇਨ੍ਹਾਂ ਦੋਸ਼ੀਆਂ ਕੋਲੋਂ ਤਿੰਨ ਪਿਸਤੌਲਾਂ ਦੋ ਮੋਟਰਸਾਈਕਲ ਅਤੇ ਇੱਕ ਖਿਡੌਣਾ ਏਅਰ ਪਿਸਟਲ ਬਰਾਮਦ ਹੋਈ ਹੈ। ਇਨ੍ਹਾਂ ਗੈਂਗ ਦੇ ਮੈਂਬਰਾਂ ਉੱਪਰ ਪਹਿਲੇ ਵੀ ਕਈ ਮੁਕੱਦਮੇ ਦਰਜ ਹਨ। ਉੱਧਰ ਪੁਲਿਸ ਨੇ ਇੱਕ ਅਜਿਹੀ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਦੋ ਸਾਲ ਪਹਿਲਾਂ ਇੱਕ ਵਿਅਕਤੀ ਦੇ ਸਿਰ 'ਚ ਗੋਲੀ ਮਾਰ ਕੇ ਫ਼ਰਾਰ ਹੋਇਆ ਸੀ। ਦਿਹਾਤੀ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਹੈ ਜਿਸ ਦੇ ਕੋਲੋਂ ਦੋ ਦੇਸੀ ਕਟਾ 23 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਪੁਲਿਸ ਅਫਸਰ ਨੇ ਕਿਹਾ ਕਿ ਰਿਮਾਂਡ ਦੇ ਦੌਰਾਨ ਕਈ ਹੋਰ ਅਹਿਮ ਖੁਲਾਸੇ ਵੀ ਹੋ ਸਕਦੇ ਹਨ।