ETV Bharat / city

ਪੰਜਾਬ ਦੇ ਇਸ ਜ਼ਿਲ੍ਹੇ ’ਚ ਰੈੱਡ ਅਲਰਟ ਜਾਰੀ, ਪੁਲਿਸ ਨੇ ਇਹ ਕੰਮ ਕੀਤਾ ਬੰਦ - ਰੈੱਡ ਅਲਰਟ ਜਾਰੀ

ਲੁਧਿਆਣਾ ਦੇ ਵਿੱਚ ਵੀ ਰੈੱਡ ਅਲਰਟ (Red alert) ਜਾਰੀ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਤੱਕ ਲੁਧਿਆਣਾ ਦੇ ਵਿੱਚ ਪੁਲਿਸ (Police) ਵੱਲੋਂ ਪਬਲਿਕ ਡੀਲਿੰਗ (Public Dealing) ਬੰਦ ਕਰ ਦਿੱਤੀ ਗਈ ਹੈ।

ਪੰਜਾਬ ਦੇ ਇਸ ਜ਼ਿਲ੍ਹੇ ’ਚ ਰੈੱਡ ਅਲਰਟ ਜਾਰੀ
ਪੰਜਾਬ ਦੇ ਇਸ ਜ਼ਿਲ੍ਹੇ ’ਚ ਰੈੱਡ ਅਲਰਟ ਜਾਰੀ
author img

By

Published : Aug 11, 2021, 11:52 AM IST

ਲੁਧਿਆਣਾ: ਟਿਫਨ ਬੰਬ ਮਿਲਣ ਤੋਂ ਬਾਅਦ ਪੰਜਾਬ ਭਰ ਦੇ ਸਾਰੇ ਸ਼ਹਿਰਾਂ ਦੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਦੇ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਤੱਕ ਲੁਧਿਆਣਾ ਦੇ ਵਿੱਚ ਪੁਲਿਸ ਵੱਲੋਂ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਪਾਸੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸੁਰੱਖਿਆ ਨੂੰ ਲੈਕੇ ਸ਼ਹਿਰ ਵਿੱਚ ਸੀਨੀਅਰ ਅਫ਼ਸਰਾਂ ਵੱਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ‘ਤੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤਾਂ ਜੋ ਕਈ ਘਟਨਾ ਨਾ ਵਾਪਰ ਸਕੇ। ਸਰਹੱਦੀ ਇਲਾਕਿਆਂ ਦੇ ਵਿੱਚ ਡਰੋਨਾਂ ਦੀ ਗਤੀਵਿਧੀਆਂ ਦੇ ਮੱਦੇਨਜ਼ਰ ਆਰ.ਪੀ.ਐੱਫ. ਤੇ ਜੀ.ਆਰ.ਪੀ. ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।

ਪੰਜਾਬ ਦੇ ਇਸ ਜ਼ਿਲ੍ਹੇ ’ਚ ਰੈੱਡ ਅਲਰਟ ਜਾਰੀ

ਸ਼ਹਿਰ ਦੇ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਤੌਰ ‘ਤੇ ਕੰਟਰੋਲ ਰੂਮ ਸਥਾਪਿਤ ਕਰਕੇ ਕੈਮਰਿਆ ਜ਼ਰੀਏ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਸਾਂ ਦੀਆਂ ਛੱਤਾਂ ਉੱਤੇ ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਤਾਂ ਜੋ ਅੱਤਵਾਦੀਆਂ ਦੇ ਹਰ ਕਦਮ ‘ਤੇ ਖ਼ਾਸ ਨਜ਼ਰ ਰੱਖੀ ਜਾ ਸਕੇ।

ਪੁਲਿਸ ਵੱਲੋਂ ਡਰੋਨਾਂ ਦੇ ਜ਼ਰੀਏ ਵੀ ਸ਼ਹਿਰ ‘ਤੇ ਆਪਣੀ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਹੈ, ਆਜ਼ਾਦੀ ਦਿਹਾੜੇ ਨੂੰ ਲੈਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿੱਚ ਆਉਣ ਜਾਣ ਵਾਲਿਆ ‘ਤੇ ਵੀ ਪੁਲਿਸ ਦੀ ਖ਼ਾਸ ਨਜ਼ਰ ਹੈ।

ਇਹ ਵੀ ਪੜ੍ਹੋਂ:ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.