ETV Bharat / city

ਲੁਧਿਆਣਾ ਖੁਦਕੁਸ਼ੀ ਮਾਮਲਾ: ਇਨਸਾਫ਼ ਲਈ ਵਿਦਿਆਰਥੀ ਯੂਨੀਅਨ ਨੇ ਸਕੂਲ ਬਾਹਰ ਲਾਇਆ ਧਰਨ - Ludhiana suicide case news

ਲੁਧਿਆਣਾ 'ਚ 11ਵੀਂ ਦੇ ਮੁੰਡੇ ਵੱਲੋਂ ਖੁਦਕੁਸ਼ੀ ਮਾਮਲਾ ਭੱਖਦਾ ਜਾ ਰਿਹਾ ਹੈ। ਵਿਦਿਆਰਥੀ ਯੂਨੀਅਨ ਵੱਲੋਂ ਸਕੂਲ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਲੁਧਿਆਣਾ ਖੁਦਕੁਸ਼ੀ ਮਾਮਲਾ
ਲੁਧਿਆਣਾ ਖੁਦਕੁਸ਼ੀ ਮਾਮਲਾ
author img

By

Published : Dec 2, 2019, 11:21 AM IST

ਲੁਧਿਆਣਾ: ਡਾਬਾ ਦੇ ਗੁਰਮੇਲ ਨਗਰ ਦੇ ਰਹਿਣ ਵਾਲੇ 11ਵੀਂ ਦੇ ਮੁੰਡੇ ਵੱਲੋਂ ਖੁਦਕੁਸ਼ੀ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ 'ਚ ਹੁਣ ਵਿਦਿਆਰਥੀ ਯੂਨੀਅਨ ਵੱਲੋਂ ਸਕੂਲ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਸਕੂਲ ਦੇ ਬਾਹਰ ਇੱਕਠੇ ਹੋਏ ਹਨ। ਵਿਦਿਆਰਥੀ ਯੂਨੀਅਨ ਵੱਲੋਂ ਮ੍ਰਿਤਕ ਮੁੰਡੇ ਨੂੰ ਇਨਸਾਫ਼ ਦਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਲੁਧਿਆਣਾ ਖੁਦਕੁਸ਼ੀ ਮਾਮਲਾ

ਦੱਸਣਯੋਗ ਹੈ ਕਿ 11ਵੀਂ ਦੇ ਮੁੰਡੇ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਹਾਲੇ ਵੀ ਖਾਲੀ ਹਨ। ਮੁੰਡੇ ਦੀ ਖੁਦਕੁਸ਼ੀ ਲਈ ਸਕੂਲ ਦੇ ਹੀ ਪ੍ਰਿੰਸੀਪਲ ਅਤੇ ਅਧਿਆਪਕ 'ਤੇ ਦੋਸ਼ ਲਗਾਏ ਸਨ, ਜੋ ਦੋਵੇਂ ਹੀ ਪੁਲਿਸ ਦੀ ਗ੍ਰਿਫ਼ਤ ਤੋਂ ਫਿਲਹਾਲ ਫ਼ਰਾਰ ਚੱਲ ਰਹੇ ਹਨ।

ਇਸ ਤੋਂ ਪਹਿਲਾ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਪਰ ਹੁਣ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪ੍ਰਿੰਸੀਪਲ ਅਤੇ ਅਧਿਆਪਕ ਦੋਵੇਂ ਹੀ ਫ਼ਰਾਰ ਦੱਸੇ ਜਾ ਰਹੇ ਹਨ।

ਕੀ ਹੈ ਮਾਮਲਾ

ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਬੱਚੇ ਦੀ ਪੈਂਟ ਉੱਚੀ ਹੋਣ ਕਰਕੇ ਉਸ ਦੀ ਪੈਂਟ ਉਤਰਵਾ ਕੇ ਉਸ ਨਾਲ ਕੁੱਟਮਾਰ ਕੀਤੀ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਨੇ ਘਰ ਜਾ ਕੇ ਫਾਹਾ ਲੈ ਲਿਆ ਸੀ। ਮ੍ਰਿਤਕ ਵਿਦਿਆਰਥੀ ਨੇ ਫਾਹਾ ਲੈਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ ਜਿਸ ਵਿੱਚ ਉਸ ਨੇ ਖੁਦਕੁਸ਼ੀ ਲਈ ਸਕੂਲ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਹੈ।

Intro:Body:

ldh breaking

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.