ETV Bharat / city

Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ - ਮੋਟਰਸਾਈਕਲ

ਲੁਧਿਆਣਾ ਦੇ ਕੁੱਬੇ ਟੋਲ ਪਲਾਜ਼ਾ (Kubbe Toll Plaza) ਵਿਖੇ ਇੱਕ ਸੜਕ ਹਾਦਸੇ ’ਚ ਮਾਂ ਧੀ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਤੇ ਕਾਰ ਸਵਾਲ ਗੰਭੀਰ ਰੂਪ ’ਚ ਜਖਮੀ ਹੋ ਗਏ ਹਨ।

Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ

author img

By

Published : Jun 14, 2021, 6:28 PM IST

ਲੁਧਿਆਣਾ: ਸਮਰਾਲਾ ਨੇੜੇ ਕੁੱਬੇ ਟੋਲ ਪਲਾਜ਼ਾ (Kubbe Toll Plaza) ਵਿਖੇ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ 2 ਜੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ’ਚ 34 ਸਾਲਾ ਔਰਤ ਤੇ ਉਸ ਦੀ 6 ਸਾਲ ਦੀ ਮਾਸੂਮ ਧੀ ਸ਼ਾਮਲ ਹਨ। ਜਦਕਿ ਮੋਟਰਸਾਈਕਲ ਚਾਲਕ ਸਮੇਤ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ
ਇਹ ਵੀ ਪੜੋ: Unemployment: BA., B.Ed., PSTET ਤੇ CTET ਪਾਸ ਸੁਖਜੀਤ ਸਿੰਘ ਲਗਾ ਰਿਹਾ ਝੋਨਾਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ ਸਵੇਰੇ ਆਪਣੀ ਪਤਨੀ ਇੰਦਰਜੀਤ ਕੌਰ ਤੇ ਧੀ ਗਗਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋਕੇ ਜਾ ਰਿਹਾ ਸੀ ਤਾਂ ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਵਿਖੇ ਪਹੁੰਚਣ ’ਤੇ ਪਿੱਛੇ ਤੋਂ ਆ ਰਹੀ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਸੁਖਵੀਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਅਤੇ ਉਸ ਦੀ ਮਾਸੂਮ ਧੀ ਗਗਨਦੀਪ ਕੌਰ ਨੇ ਮੌਕੇ ’ਤੇ ਹੀ ਦਮ ਤੌੜ ਦਿੱਤਾ। ਜਦਕਿ ਕਾਰ ਦਾ ਚਾਲਕ ਜਿਸ ਦੀ ਪਛਾਣ ਲੁਧਿਆਣਾ ਦੇ ਦੁੱਗਰੀ ਨਿਵਾਸੀ ਰਵਿੰਦਰ ਸਿੰਘ ਵਜੋਂ ਹੋਈ ਹੈ ਤੇ ਮੋਟਰਸਾਈਕਲ ਚਾਲਕ ਸੁਖਵੀਰ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ ਹਨ। ਦੋਵੇਂ ਜ਼ਖਮੀਆਂ ਨੂੰ ਤੁਰੰਤ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਕਾਰ ਚਾਲਕ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਰੈਫਰ ਕਰ ਦਿੱਤਾ ਹੈ ਤੇ ਉਥੇ ਹੀ ਸੁਖਵੀਰ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜੋ: ਕਿਉਂ ਵਿਗੜੀ ਪੰਜਾਬ ਮੰਡੀ ਬੋਰਡ ਦੀ ਹਾਲਤ ਜਾਣੋ ਇਸ ਰਿਪੋਰਟ ਦੇ ਜ਼ਰੀਏ

ETV Bharat Logo

Copyright © 2024 Ushodaya Enterprises Pvt. Ltd., All Rights Reserved.