ਲੁਧਿਆਣਾ: ਇੱਕ ਪਾਸੇ ਜਿੱਥੇ ਲੋਕ ਹਸਪਤਾਲਾਂ ਤੋਂ ਲੈ ਕੇ ਸ਼ਮਸ਼ਾਨਘਾਟ ਤੱਕ ਹੋ ਰਹੀ ਲੁੱਟ ਖਸੁੱਟ ਤੋਂ ਪਰੇਸ਼ਾਨ ਹਨ ਹਸਪਤਾਲ ਐਂਬੂਲੈਂਸ ਸ਼ਮਸ਼ਾਨਘਾਟ ਮਨ-ਮਰਜ਼ੀ ਦੀਆਂ ਕੀਮਤਾਂ ਵਸੂਲ ਰਹੇ ਹਨ ਦੂਜੇ ਪਾਸੇ ਲੁਧਿਆਣਾ ਨਗਰ ਨਿਗਮ ਲੋਕਾਂ ਨੂੰ ਹਰ ਸਹਿਯੋਗ ਦੇਣ ਦਾ ਦਾਅਵਾ ਕਰਦੀ ਹੋਈ ਦਿਖਾਈ ਦੇ ਰਹੀ ਹੈ। ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਮਹਾਂਮਾਰੀ ਦੇ ਕਾਰਨ ਹਰ ਰੋਜ਼ ਲੋਕਾਂ ਦੀ ਮੌਤ ਹੋ ਰਹੀ ਹੈ। ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਣ ਲਈ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਲੁਧਿਆਣਾ ਨਗਰ ਨਿਗਮ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਕਾਰਪੋਰੇਸ਼ਨ ਪੂਰਾ ਸਹਿਯੋਗ ਦੇਵੇਗੀ। ਨਾਲ ਹੀ ਹਸਪਤਾਲ ਤੋਂ ਲੈ ਕੇ ਸ਼ਮਸ਼ਾਨ ਤੱਕ ਦਾ ਸਾਰਾ ਪ੍ਰਬੰਧ ਕਾਰਪੋਰੇਸ਼ਨ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ
ਇਹ ਵੀ ਪੜੋ: ਸੈਕਟਰ 25 ਦੇ ਸ਼ਮਸ਼ਾਨਘਾਟ 'ਚ ਪੁਖਤਾ ਪ੍ਰਬੰਧ
ਇਸ ਸਬੰਧ ’ਚ ਮਮਤਾ ਆਸ਼ੂ ਅਤੇ ਮੇਅਰ ਬਲਕਾਰ ਸੰਧੂ ਨੇ ਕਿਹਾ ਕਿ ਹੈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੇ ਤਹਿਤ ਕੋਰੋਨਾ ਨੂੰ ਖ਼ਤਮ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬਲਕਾਰ ਸੰਧੂ ਨੇ ਕਿਹਾ ਕਿ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਦਾ ਸਸਕਾਰ ਤੋਂ ਲੈ ਕੇ ਐਂਬੂਲੈਂਸ ਦਾ ਪ੍ਰਬੰਧ ਕਾਰਪੋਰੇਸ਼ਨ ਵੱਲੋਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰਵਾਸੀ ਵੀ ਸਾਨੂੰ ਪੂਰਨ ਸਹਿਯੋਗ ਦੇਣ ਅਤੇ ਸਕਰਾਤ੍ਮਕ ਸੋਚ ਰੱਖਣ ਅਤੇ ਜੇਕਰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਕਾਰਪੋਰੇਸ਼ਨ ਦੇ ਕਿਸੇ ਵੀ ਅਧਿਕਾਰੀ ਨਾਲ ਸੰਪਰਕ ਕਰਨ।