ETV Bharat / city

ਨੈਸ਼ਨਲ ਐਵਾਰਡੀ ਖਿਡਾਰੀਆਂ ਨੇ ਹੱਥਾਂ 'ਚ ਮੈਡਲ ਲੈ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਲੁਧਿਆਣਾ ਦੇ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਜੀ ਦੇ ਜਨਮ ਸਥਾਨ 'ਤੇ ਨੈਸ਼ਨਲ ਅਤੇ ਇੰਟਰਨੈਸ਼ਨਲ ਖਿਡਾਰੀਆਂ ਨੇ ਪਹੁੰਚ ਕੇ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤਾਂ ਉਥੇ ਹੀ ਹੱਥ 'ਚ ਮੈਡਲ ਫੜ ਕੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੀ ਤਰਸ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਵੇ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਕੁਮਾਰ ਗੌਰਵ ਵੀ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਨਜ਼ਰ ਆਏ।

ਨੈਸ਼ਨਲ ਐਵਾਰਡੀ ਖਿਡਾਰੀਆਂ ਨੇ ਹੱਥਾਂ 'ਚ ਮੈਡਲ ਲੈ ਸਰਕਾਰ ਨੂੰ ਨੌਕਰੀ ਦੀ ਕੀਤੀ ਮੰਗ

author img

By

Published : Jun 29, 2021, 10:07 PM IST

ਲੁਧਿਆਣਾ: ਲੁਧਿਆਣਾ ਦੇ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਜੀ ਦੇ ਜਨਮ ਸਥਾਨ 'ਤੇ ਨੈਸ਼ਨਲ ਅਤੇ ਇੰਟਰਨੈਸ਼ਨਲ ਖਿਡਾਰੀਆਂ ਨੇ ਪਹੁੰਚ ਕੇ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤਾਂ ਉਥੇ ਹੀ ਹੱਥ 'ਚ ਮੈਡਲ ਫੜ ਕੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੀ ਤਰਸ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਵੇ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਕੁਮਾਰ ਗੌਰਵ ਵੀ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਨਜ਼ਰ ਆਏ।

ਨੈਸ਼ਨਲ ਐਵਾਰਡੀ ਖਿਡਾਰੀਆਂ ਨੇ ਹੱਥਾਂ 'ਚ ਮੈਡਲ ਲੈ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਕੁਮਾਰ ਗੌਰਵ ਨੇ ਕਿਹਾ ਕਿ ਹਾਲਤ ਇਹ ਹੈ ਕਿ ਗੋਲਡ ਮੈਡਲਿਸਟ ਖਿਡਾਰੀ ਆਪਣਾ ਗੁਜ਼ਾਰਾ ਚਲਾਉਣ ਲਈ ਦਿਹਾੜੀਆਂ ਕਰਨ ਨੂੰ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਕੋਈ ਸਬਜ਼ੀ ਵੇਚ ਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ ਤਾਂ ਕੋਈ ਖੇਤਾਂ 'ਚ ਕੰਮ ਕਰਕੇ ਆਪਣੇ ਘਰ ਖਰਚ ਚਲਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਹਾਲਾਤਾਂ 'ਚ ਖਿਡਾਰਿਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੀ ਨੌਕਰੀ ਦੇਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕਬਨਿਟ ਮੰਤਰੀ ਰਾਣਾ ਸੋਢੀ ਨੂੰ ਵੀ ਨਿਸ਼ਾਨੇ ਉੱਤੇ ਲਿਆ ਅਤੇ ਕਿਹਾ ਕਿ ਉਹ ਖੇਡ ਮੰਤਰੀ ਹੋਣ ਦੇ ਬਾਵਜੂਦ ਖਿਡਾਰੀਆਂ ਵੱਲ ਧਿਆਨ ਨਹੀਂ ਦੇ ਰਹੇ।

ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਖਿਡਾਰੀਆਂ ਨੇ ਕਿਹਾ ਕਿ ਨੈਸ਼ਨਲ ਤੇ ਇੰਟਰਨੈਸ਼ਨਲ ਖੇਡਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੌਜੂਦਾ ਸਰਕਾਰ ਵੱਲੋਂ ਕੋਈ ਬਣਦਾ ਮਾਣ ਸਮਾਨ ਨਹੀਂ ਦਿੱਤਾ ਗਿਆ। ਖਿਡਾਰੀਆਂ ਦਾ ਕਹਿਣਾ ਕਿ ਉਨ੍ਹਾਂ ਨੇ ਮੈਡਲਜ਼ ਨੂੰ ਬੋਰੀਆਂ ਵਿੱਚ ਬੰਦ ਕਰ ਰੱਖ ਦਿੱਤਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਤਰਸ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ।

ਇਹ ਵੀ ਪੜ੍ਹੋ:ਰੇਨ ਵਾਟਰ ਰੀਚਾਰਜਿੰਗ ਤਕਨੀਕ ਰਾਹੀਂ ਪਾਣੀ ਬਚਾਉਣ ਦਾ ਉਪਰਾਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.