ਲੁਧਿਆਣਾ: ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ( Sidhu press conference In Ludhiana) ਦੀ ਸ਼ੁਰੂਆਤ ਨਾਲ ਹੀ ਆਪਣੇ ਲੁਧਿਆਣਾ ਦੌਰੇ ਦਾ ਆਗਾਜ਼ ਕੀਤਾ। ਸਥਾਨਕ ਸਰਕਟ ਹਾਊਸ 'ਚ ਕਾਂਗਰਸ ਦੇ ਕੌਂਸਲਰਾਂ ਨਾਲ ਬੈਠਕ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ 'ਚ ਸ਼ੁਰੂਆਤ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਸਨਅਤਕਾਰਾਂ ਨਾਲ ਕੀਤੀ ਗਈ ਮੁਲਾਕਾਤ 'ਤੇ ਤੰਜ ਕਸਦਿਆਂ ਕੀਤੀ, ਸਿੱਧੂ ਨੇ ਕਿਹਾ ਸੁਖਬੀਰ ਬਾਦਲ ਨੇ ਜੋ ਨਿਵੇਸ਼ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਉਹ ਸਭ ਫੋਕੇ ਨਿਕਲੇ ਸਨ।
ਸੁਖਬੀਰ ਬਾਦਲ ਦੇ ਲੁਧਿਆਣਾ ਦੌਰੇ 'ਤੇ ਸਾਧਿਆ ਨਿਸ਼ਾਨਾ
ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਸਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਖ਼ਤਮ ਕਰਨ ਲਈ ਇੰਡਸਟਰੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਜਿਸ ਨੂੰ ਲੈ ਕੇ ਉਹ ਪਲੈਨ ਤਿਆਰ ਕਰ ਰਹੇ ਨੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਜੋ ਨਿਵੇਸ਼ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਉਹ ਸਭ ਫੋਕੇ ਨਿਕਲੇ ਸਨ।
ਉਨ੍ਹਾਂ ਕਿਹਾ ਕਿ ਦਾਅਵਾ ਸੈਂਕੜੇ ਨਿਵੇਸ਼ਕਾਂ ਦਾ ਕੀਤਾ ਸੀ, ਪਰ ਦਰਜਨਾਂ ਨਹੀਂ ਇਨਵੈਸਟ ਕੀਤਾ ਹੈ ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਤਾਂ ਨਹੀਂ ਦਿੱਤਾ ਪਰ ਇਹ ਜ਼ਰੂਰ ਕਿਹਾ ਕਿ ਪਹਿਲਾਂ ਉਹ ਇਨ੍ਹਾਂ ਸਭ ਚੀਜ਼ਾਂ ਨੂੰ ਇੰਪਲੀਮੈਂਟ ਕਰਨਗੇ ਅਤੇ ਉਸ ਤੋਂ ਬਾਅਦ ਹੀ ਜਵਾਬ ਦੇਣਗੇ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਸਨਅਤਕਾਰਾਂ ਦੇ ਕੋਲ ਲੇਬਰ ਨਹੀਂ ਹੈ ਕਿਉਂਕਿ ਸਾਡੇ ਡਿਗਰੀਆਂ ਵਾਲੇ ਬੇਰੁਜ਼ਗਾਰਾਂ ਦੀ ਭਰਮਾਰ ਹੈ। ਪਰ ਉਨ੍ਹਾਂ ਕੋਲ ਕੋਈ ਸਕਿੱਲ ਨਹੀਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੇ ਦੌਰਾਨ ਇੰਡਸਟਰੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ 'ਤੇ ਵੀ ਸਾਧਿਆਂ ਨਿਸ਼ਾਨਾ
ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਨੇ ਕਿਹਾ ਕਿ ਕੈਪਟਨ ਤਾ ਮੇਰਾ ਮੇਅਰ, ਮੇਰਾ ਮੇਅਰ ਕਰ ਰਿਹਾ ਸੀ ਨਾ, ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਸੀਂ ਇਕ ਮਾਡਲ ਲੈ ਕੇ ਹੀ ਜਨਤਾ ਦੀ ਕਚਹਿਰੀ 'ਚ ਉਤਰਣਗੇ ਉਨ੍ਹਾਂ ਕਿਹਾ ਕਿ 2007 ਵਿੱਚ ਉਨ੍ਹਾਂ 272 ਰੈਲੀਆਂ ਕੀਤੀਆਂ ਸਨ ਜਦੋਂ ਕਿ ਸੁਖਬੀਰ ਘਰ ਬੈਠਾ ਸੀ।
ਇਹ ਵੀ ਪੜ੍ਹੋ: ਫਰੀਦਕੋਟ ’ਚ ਧੁੰਦ ਦਾ ਕਹਿਰ, ਆਪਸ ’ਚ ਟਕਰਾਈਆਂ 11 ਗੱਡੀਆਂ