ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਨਾਲ ਹੀ ਪਾਰਟੀਆਂ ਆਪਣੀ ਵਿਰੋਧੀਆਂ ’ਤੇ ਨਿਸ਼ਾਨਾ ਸਾਧ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਏਕੋਟ ਵਿਖੇ ਦਾਣਾ ਮੰਡੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੋਰਡਾਂ ਤੇ ਲਿਖਣ ਨਾਲ ਵਿਕਾਸ ਨਹੀਂ ਹੁੰਦਾ। ਨਵਜੋਤ ਸਿੰਘ ਸਿੱਧੂ ਨੇ ਕੇਜਰੀਵਾਲ ਨੂੰ ਝੂਠਾ ਦੱਸਿਆ। ਨਾਲ ਹੀ ਕਿਹਾ ਕਿ ਲੋਕਾਂ ਨੂੰ ਚੋਰਾਂ ਨੂੰ ਪੰਜਾਬ ਤੋਂ ਬਾਹਰ ਕੱਢੋ ਅਤੇ ਇਮਾਨਦਾਰ ਲੋਕਾਂ ਨੂੰ ਲੈ ਕੇ ਆਉਣਾ ਚਾਹੀਦਾ ਹੈ।
ਸਿੱਧੂ ਨੇ ਕੈਪਟਨ ’ਤੇ ਕੱਸਿਆ ਤੰਜ਼
ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੈ ਜ਼ੁਬਾਨ ਦਿੰਦਾ ਹੈ ਗੁਟਕਾ ਸਾਹਿਬ ਦੀ ਸਹੁੰ ਨਹੀਂ ਖਾਂਦਾ। ਕਿਸਾਨੀ ਮੁੜ ਤੋਂ ਖੜਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੇਰੀ ਅਤੇ ਚੰਨੀ ਦੀ ਜੋੜੀ ਬੱਲਦਾਂ ਦੀ ਜੋੜੀ ਹੈ।
ਸਿੱਧੂ ਦਾ ਵੱਡਾ ਐਲਾਨ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਐਮਐਸਪੀ ਨੂੰ ਕਾਨੂੰਨੀ ਜਾਮਾਂ ਪਾਇਆ ਜਾਵੇਗਾ। ਨਾਲ ਹੀ ਕਿਹਾ ਕਿ ਪ੍ਰਾਈਵੇਟ ਮੈਂਬਰ ਬਿੱਲ ਪਾਰਲੀਮੈਂਚ ਐਮਪੀ ਅਮਰ ਸਿੰਘ ਮੁੱਦਾ ਚੁੱਕਣ। ਸਿੱਧੂ ਨੇ ਕਿਹਾ ਕਿ ਦਾਲਾਂ ਅਤੇ ਤੇਲ ਤੇ ਪੰਜਾਬ ਸਰਕਾਰ ਵੱਲੋਂ ਐਮਐਸਪੀ ਦਿੱਤਾ ਜਾਵੇਗਾ।
ਇਹ ਵੀ ਪੜੋ: ਪ੍ਰਦਰਸ਼ਨਕਾਰੀ ਅਧਿਆਪਕਾਂ ’ਤੇ ਤਸ਼ੱਦਦ, ਪ੍ਰਸ਼ਾਸਨ ਨੇ ਕੀਤੀ ਖਿੱਚ ਧੂਹ