ਲੁਧਿਆਣਾ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਅਤੇ ਫੇਸ-2 ’ਚ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਕੰਮਲ ਲਾਕਡਾਊਨ ਲਾਗ ਦਿੱਤਾ ਹੈ ਤਾਂ ਜੋ ਕੋਰੋਨਾ ’ਤੇ ਠੱਲ ਪਾਈ ਜਾ ਸਕੇ। ਉਥੇ ਹੀ ਲਾਕਡਾਊਨ ਲਗਾਉਣ ਨਾਲ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਘਿਰਦਾ ਨਜ਼ਰ ਆ ਰਿਹਾ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲਾਕਡਾਊਨ ਕੋਰੋਨਾ ਦਾ ਕੋਈ ਹੱਲ ਨਹੀਂ ਹੈ ਇਹ ਤਾਂ ਪ੍ਰਸ਼ਾਸਨ ਦੀ ਲਾਪਰਵਾਹੀ ਹੈ ਜੋ ਲੋਕਾਂ ਨੂੰ ਜਾਗਰੂਕ ਨਹੀਂ ਕਰ ਰਿਹਾ ਹੈ।
ਉਹ ਵੀ ਪੜੋ: ਲੁਧਿਆਣਾ ਦੇ 2 ਇਲਾਕਿਆਂ 'ਚ ਲੱਗਿਆਂ ਲੌਕਡਾਊਨ
ਉਥੇ ਹੀ ਉਹਨਾਂ ਨੇ ਕਿਹਾ ਕਿ ਕੋਰੋਨਾ ਨਾ ਦੀ ਕੋਈ ਚੀਜ਼ ਹੀ ਨਹੀਂ ਹੈ ਸਿਰਫ਼ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਸਰਕਾਰ ਨੇ ਜੋ ਲਾਕਡਾਊਨ ਲਗਾ ਦਿੱਤਾ ਹੈ ਇਹ ਵਪਾਰੀ ਵਰਗ ਨੂੰ ਤਬਾਹ ਕਰ ਦੇਵੇਗਾ। ਉਹਨਾਂ ਨੇ ਕਿਹਾ ਇਹ ਸਰਕਾਰ ਦੀ ਨਾਲਾਇਕੀ ਹੈ ਜੋ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਉਹ ਵੀ ਪੜੋ: ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾ ਕੇ ਮਿਲੇਗੀ ਵਿਆਹ ’ਚ ਐਂਟਰੀ !