ETV Bharat / city

ਰਾਜਸਭਾ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਨੇ ਘੇਰੀ 'ਆਪ', ਕਿਹਾ- ਪੰਜਾਬੀਆਂ ਨਾਲ ਕੀਤਾ ਧੋਖਾ - opposition parties targets Aam Aadmi Party

ਆਮ ਆਦਮੀ ਪਾਰਟੀ ਨੇ ਪੰਜਾਬ ਲਈ ਪੰਜ ਰਾਜ ਸਭਾ ਉਮੀਦਵਾਰਾਂ ਦੇ ਨਾਂ ’ਤੇ ਮੋਹਰ ਲਗਾ ਦਿੱਤਾ ਗਈ ਹੈ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਉਨ੍ਹਾਂ ਤੇ ਨਿਸ਼ਾਨਾ ਸਾਧਿਆ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਆਪ ਨੇ ਪੰਜਾਬੀਆਂ ਦੇ ਨਾਲ ਧੋਖਾ ਕੀਤਾ ਹੈ।

ਰਾਜਸਭਾ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਨੇ ਘੇਰੀ 'ਆਪ'

author img

By

Published : Mar 21, 2022, 4:55 PM IST

ਲੁਧਿਆਣਾ: ਆਮ ਆਦਮੀ ਪਾਰਟੀ ਨੇ ਪੰਜਾਬ ਲਈ ਪੰਜ ਰਾਜ ਸਭਾ ਉਮੀਦਵਾਰਾਂ ਦੇ ਨਾਂ ’ਤੇ ਮੋਹਰ ਲੱਗ ਗਈ ਹੈ। ਜਿਸ ਵਿੱਚ ਕ੍ਰਿਕੇਟਰ ਹਰਭਜਨ ਸਿੰਘ ਭੱਜੀ, ਰਾਘਵ ਚੱਢਾ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਦਾ ਨਾਂ ਸ਼ਾਮਲ ਹੈ। ਇਨ੍ਹਾਂ ਪੰਜ ਰਾਜ ਸਭਾ ਉਮੀਦਵਾਰਾਂ ਵਿਚੋਂ ਦੋ ਗ਼ੈਰ ਪੰਜਾਬੀ ਨੇ ਜਿਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਮੁੜ ਤੋਂ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ।

ਵਿਰੋਧੀ ਪਾਰਟੀਆਂ ਨੇ ਇਲਜ਼ਾਮ ਲਗਾਏ ਹਨ ਕਿ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਨੇ ਇਨ੍ਹਾਂ ਨਾਵਾਂ ’ਤੇ ਮੋਹਰ ਲਗਾਈ ਹੈ ਜਿਨ੍ਹਾਂ ਵਿਚੋਂ ਦੋ ਉਮੀਦਵਾਰ ਪੰਜਾਬ ਤੋਂ ਸਬੰਧਤ ਹੀ ਨਹੀਂ ਹਨ।

ਰਾਜਸਭਾ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਨੇ ਘੇਰੀ 'ਆਪ'

ਇਸ ਸਬੰਧੀ ਲੁਧਿਆਣਾ ਤੋਂ ਭਾਜਪਾ ਦੇ ਕੌਮੀ ਬੁਲਾਰੇ ਅਨਿਲ ਸਰੀਨ ਨੇ ਕਿਹਾ ਹੈ ਕਿ ਜਿਨ੍ਹਾਂ ਦੇ ਨਾਂ ’ਤੇ ਮੋਹਰ ਲਗਾਈ ਗਈ ਹੈ। ਉਨ੍ਹਾਂ ਵਿੱਚੋਂ ਜ਼ਿਆਦਾਤਰ ਬਾਹਰਲੇ ਸੂਬੇ ਤੋਂ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਦੇ ਸਾਰੇ ਹੀ ਪੰਜਾਬ ਦੇ ਨਾਲ ਸਬੰਧਿਤ ਹੁੰਦੇ ਤਾਂ ਜ਼ਿਆਦਾ ਬਿਹਤਰ ਹੁੰਦਾ ਉਹ ਪੰਜਾਬ ਦੀ ਅਗਵਾਈ ਕਰਦੇ ਅਤੇ ਆਪਣੇ ਮੁੱਦੇ ਰਾਜ ਸਭਾ ਵਿਚ ਰੱਖਦੇ ਪਰ ਆਮ ਆਦਮੀ ਪਾਰਟੀ ਨੇ ਅਜਿਹਾ ਨਹੀਂ ਕੀਤਾ।

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਵੀ ਆਮ ਆਦਮੀ ਪਾਰਟੀ ਵੱਲੋਂ ਪੰਜ ਚਿਹਰਿਆਂ ਤੇ ਰਾਜ ਸਭਾ ਮੈਂਬਰੀ ਲਈ ਲਾਈ ਗਈ ਮੋਹਰ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਪਣੇ ਚਹੇਤਿਆਂ ਨੂੰ ਰਾਜ ਸਭਾ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਨੇ ਆਮ ਆਦਮੀ ਪਾਰਟੀ ਨੂੰ ਪੂਰਨ ਸਮਰਥਨ ਦਿੱਤਾ ਸੀ ਪਰ ਉਨ੍ਹਾਂ ਵਿਚੋਂ ਕਿਸੇ ਨੂੰ ਵੀ ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਨਹੀਂ ਦਿੱਤੀ।

ਉੱਧਰ ਦੂਜੇ ਪਾਸੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਬਲੀਏਵਾਲ ਨੇ ਵੀ ਕਿਹਾ ਕਿ ਬਾਹਰਲੇ ਦੋ ਲੋਕਾਂ ਨੂੰ ਪੰਜਾਬ ਦਾ ਰਾਜ ਸਭਾ ਮੈਂਬਰ ਬਣਾਇਆ ਗਿਆ ਇਕ ਪਾਸੇ ਸੰਦੀਪ ਪਾਠਕ ਨੂੰ ਜੋ ਕਿ ਝਾਰਖੰਡ ਤੋਂ ਸਬੰਧਤ ਹਨ। ਦੂਜੇ ਪਾਸੇ ਰਾਘਵ ਚੱਢਾ ਦਿੱਲੀ ਦਾ ਵਿਧਾਇਕ ਹੈ ਉਸ ਨੂੰ ਪੰਜਾਬ ਦੀ ਰਾਜ ਸਭਾ ਦੇ ਮੈਂਬਰ ਲਈ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਆਮ ਆਦਮੀ ਪਾਰਟੀ ਨੇ ਧੋਖਾ ਕੀਤਾ ਹੈ। ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਚਿਹਰੇ ਸਨ ਜਿਨ੍ਹਾਂ ਨੂੰ ਰਾਜ ਸਭਾ ਭੇਜਿਆ ਜਾ ਸਕਦਾ ਸੀ ਪਰ ਮਾਨ ਸਾਹਿਬ ਨੇ ਇਹ ਚੰਗਾ ਨਹੀਂ ਸਮਝਿਆ।

ਇਹ ਵੀ ਪੜੋ: ਸਾਬਕਾ ਸੀਐਮ ਚੰਨੀ ਦੀ ਮੌਜੂਦਾ ਸੀਐਮ ਮਾਨ ਨਾਲ ਮੁਲਾਕਾਤ

ETV Bharat Logo

Copyright © 2025 Ushodaya Enterprises Pvt. Ltd., All Rights Reserved.