ਲੁਧਿਆਣਾ: ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਵੈਕਸੀਨੇਸ਼ਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਵੈਕਸੀਨੇਸ਼ਨ ਦਾ ਸਟਾਕ ਖ਼ਤਮ ਹੋਣ ਵਾਲਾ ਹੈ। ਜਿਸ ਨੂੰ ਲੈਕੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਜਲਦ ਹੀ ਵੈਕਸੀਨ ਆਉਣ ਤੋਂ ਬਾਅਦ ਟੀਕਾਕਰਣ ਸ਼ੁਰੂ ਕੀਤਾ ਜਾਵੇਗਾ।
ਜਦੋਂ ਇਸ ਸੰਬਧ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਪੁਨੀਤ ਜੁਨੇਜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹੁਣ ਤੱਕ 18 ਤੋਂ 44 ਸਾਲ ਦੇ ਉਮਰ ਵਰਗ ਦੇ 1 ਲੱਖ 4 ਹਜ਼ਾਰ ਲੋਕਾਂ ਨੂੰ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 45 ਸਾਲ ਤੋਂ ਉਮਰ ਵਰਗ ਤੋਂ ਵੱਧ 6 ਲੱਖਾਂ 71 ਹਜ਼ਾਰ ਲੋਕਾਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਅੰਕੜਿਆਂ ਦੇ ਮੁਤਾਬਿਕ ਤਕਰੀਬਨ 7 ਲੱਖ 75 ਹਜ਼ਾਰ ਲੋਕਾਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ, ਪਰ ਹੁਣ ਜ਼ਿਲ੍ਹੇ 'ਚ ਟੀਕਿਆਂ ਦਾ ਸਟਾਕ ਤਕਰੀਬਨ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਹਿਜ਼ 4500 ਕੋਵੈਕਸੀਨ ਡੋਜ਼ ਹੀ ਬਚੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੂੰ ਦੂਜੀ ਡੋਜ਼ ਲੱਗਣੀ ਹੈ, ਉਨ੍ਹਾਂ ਨੂੰ ਹੀ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜਲਦ ਹੀ ਵੈਕਸੀਨੇਸ਼ਨ ਭੇਜਣ ਦੀ ਗੱਲ ਕੀਤੀ ਜਾ ਰਹੀ ਹੈ।