ETV Bharat / city

ਰਾਏਕੋਟ: ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪਰੇਸ਼ਾਨ, ਕੀਤੀ ਕਿਸ਼ਤੀ ਦੀ ਮੰਗ

ਮੁਹੱਲੇ ਦੀਆਂ ਸੜਕਾਂ ਗਲੀਆਂ ਨਾਲੀਆਂ ਦਾ ਪਿਛਲੇ ਲੰਮੇ ਸਮੇਂ ਤੋਂ ਮੰਦੜਾ ਹਾਲ ਬਣਿਆ ਹੋਇਆ ਹੈ। ਪਿਛਲੇ ਛੇ ਮਹੀਨਿਆਂ ਤੋਂ ਕਾਫੀ ਪਰੇਸ਼ਾਨ ਹਨ ਇੰਟਰਲਾਕ ਟਾਈਲਾਂ ਲਗਾਉਣ ਲਈ ਪੁੱਟੀਆਂ ਸੜਕਾਂ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਚਿੱਕੜ ਅਤੇ ਗੰਦੇ ਪਾਣੀ ਦਾ ਛੱਪੜ ਬਣ ਗਿਆ ਹੈ।

ਸੜਕਾਂ ਦੀ ਹਾਲਤ ਖਸਤਾ
ਸੜਕਾਂ ਦੀ ਹਾਲਤ ਖਸਤਾ
author img

By

Published : Jan 8, 2022, 11:16 AM IST

ਰਾਏਕੋਟ: ਆਗਾਮੀ ਵਿਧਾਨਸਭਾ ਚੋਣਾਂ (2022 Punjab Assembly Election) ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਨਾਂ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸਦੀ ਜਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 13 ’ਚ ਪੈਂਦੇ ਕੱਚਾ ਕਿਲਾ ਵਿਖੇ ਸੜਕਾਂ ਦੀ ਖਸਤਾ ਹਾਲਤ ਹੈ ਜਿਸ ਕਾਰਨ ਉੱਥੇ ਰਹਿੰਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੜਕਾਂ ਦੀ ਹਾਲਤ ਖਸਤਾ

ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਮੁਹੱਲੇ ਦੀਆਂ ਸੜਕਾਂ ਗਲੀਆਂ ਨਾਲੀਆਂ ਦਾ ਪਿਛਲੇ ਲੰਮੇ ਸਮੇਂ ਤੋਂ ਮੰਦੜਾ ਹਾਲ ਬਣਿਆ ਹੋਇਆ ਹੈ। ਪਿਛਲੇ ਛੇ ਮਹੀਨਿਆਂ ਤੋਂ ਕਾਫੀ ਪਰੇਸ਼ਾਨ ਹਨ ਇੰਟਰਲਾਕ ਟਾਈਲਾਂ ਲਗਾਉਣ ਲਈ ਪੁੱਟੀਆਂ ਸੜਕਾਂ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਚਿੱਕੜ ਅਤੇ ਗੰਦੇ ਪਾਣੀ ਦਾ ਛੱਪੜ ਬਣ ਗਿਆ ਹੈ, ਸਗੋਂ ਗੰਦਗੀ ਅਤੇ ਗੰਦੇ ਪਾਣੀ ਦੇ ਸੜਕ ਅਤੇ ਉਨ੍ਹਾਂ ਦੇ ਘਰਾਂ ਅੱਗੇ ਖੜ੍ਹਨ ਕਾਰਨ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ, ਭਲਕੇ ਚਿੱਕੜ ਰੂਪੀ ਸੜਕ ਵਿੱਚੋਂ ਲੰਘਣ ਸਮੇਂ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਗੋਂ ਕਈ ਵਾਰ ਦੋ ਪਹੀਆ ਵਾਹਨ ਸਲਿੱਪ ਹੋਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ।

ਦੱਸ ਦਈਏ ਕਿ ਮੁਹੱਲੇ ਦੇ ਮਰਦਾਂ, ਔਰਤਾਂ, ਨੌਜਵਾਨਾਂ ਤੇ ਬੱਚਿਆਂ ਨੇ ਪੰਜਾਬ ਸਰਕਾਰ ਅਤੇ ਹਲਕੇ ਦੇ ਕਾਂਗਰਸੀ ਆਗੂ ਮੁਹੱਲੇ ਦੀਆਂ ਸੜਕਾਂ ਜਲਦ ਬਣਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੂਰੇ ਸ਼ਹਿਰ ਵਿਚ ਸੀਵਰੇਜ ਪਾਇਆ ਜਾ ਰਿਹਾ ਹੈ ਅਤੇ ਇੰਟਰਲਾਕ ਪਹਿਲਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਤਾਂ ਫਿਰ ਉਨ੍ਹਾਂ ਦੇ ਮੁਹੱਲੇ ਦੀ ਸਾਰ ਕਿਉਂ ਨਹੀਂ ਲਈ ਜਾ ਰਹੀ। ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਮੁਹੱਲੇ ਦੀਆਂ ਸੜਕਾਂ ਗਲੀਆਂ ਨਾਲੀਆਂ ਦੀ ਜਲਦ ਮੁਰੰਮਤ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਇਆ ਜਾਵੇ। ਜੇਕਰ ਸਰਕਾਰ ਵੱਲੋਂ ਅਜਿਹਾ ਨਹੀਂ ਹੁੰਦਾ ਹੈ ਤਾਂ ਉਹ ਉਸ ਨੂੰ ਕਿਸ਼ਤੀਆਂ ਦੇ ਦੇਣ।

ਇਹ ਵੀ ਪੜੋ: Weather Update Today: ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.