ਲੁਧਿਆਣਾ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ, ਜੇਕਰ ਮੌਜੂਦਾ ਹਾਲਾਤਾਂ ’ਚ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਪੈਟਰੋਲ ਦੀ ਕੀਮਤ 100.52 ਰੁਪਏ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ ਦੀ ਕੀਮਤ 91.78 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ ਜਿਸ ਕਰਕੇ ਆਮ ਆਦਮੀ ਦਾ ਬਜਟ ਪੂਰੀ ਤਰ੍ਹਾਂ ਹਿੱਲ ਚੁੱਕਾ ਹੈ। ਇਹ ਇਤਹਾਸ ’ਚ ਕਦੇ ਹੀ ਹੋਇਆ ਹੈ ਕਿ ਪੈਟਰੋਲ ਦੀ ਕੀਮਤ ਸੈਂਕੜਾ ਪਾਰ ਕਰ ਗਈ ਹੋਵੇ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਇਸ ਵਾਰ ਕੇਂਦਰ ਸਰਕਾਰ ਨੂੰ ਇਨਕਮ ਅਤੇ ਕਾਰਪੋਰੇਟ ਟੈਕਸ ਤੋਂ ਵੀ ਜ਼ਿਆਦਾ ਮਾਲੀਆ ਇਕੱਠਾ ਹੋਇਆ ਹੈ। ਕੇਂਦਰ ਸਰਕਾਰ ਨੇ ਕੋਰੂਨਾ ਦੇ ਦੌਰਾਨ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਘੱਟ ਸਨ ਉਦੋਂ ਟੈਕਸ ਵਧਾ ਦਿੱਤਾ, ਪਰ ਜਦੋਂ ਕੀਮਤਾਂ ਵਧੀਆਂ ਉਦੋਂ ਘਟਾਇਆ ਨਹੀਂ ਜਿਸ ਕਰਕੇ ਪੈਟਰੋਲ ਡੀਜ਼ਲ ਲਗਾਤਾਰ ਵਧ ਰਿਹਾ ਹੈ।
ਇਹ ਵੀ ਪੜੋ: ਪੰਜਾਬ ਦੇ ਹਰ ਸ਼ਹਿਰ 'ਚ ਪੈਟਰੋਲ 100 ਤੋਂ ਪਾਰ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ
ਇਸ ਦੌਰਾਨ ਸਾਡੀ ਟੀਮ ਵੱਲੋਂ ਜਦੋਂ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੀ ਭੜਾਸ ਕੱਢਦਿਆਂ ਕੇਂਦਰ ਸਰਕਾਰ ’ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਕੋਰੋਨਾ ਕਰਕੇ ਕੰਮਕਾਰ ਤਾਂ ਪੂਰੀ ਤਰ੍ਹਾਂ ਠੱਪ ਹੈ, ਪਰ ਮਹਿੰਗਾਈ ਦੀ ਮਾਰ ਉਨ੍ਹਾਂ ਤੇ ਪੈ ਰਹੀ ਹੈ। ਪੈਟਰੋਲ ਡੀਜ਼ਲ ਲਗਾਤਾਰ ਵਧ ਰਹੇ ਨੇ ਇਸ ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ ਆਮ ਆਟੋ ਚਾਲਕਾਂ ਨੇ ਕਿਹਾ ਕਿ ਉਨ੍ਹਾਂ ਦਾ ਖਰਚਾ ਵੀ ਪੂਰਾ ਨਹੀਂ ਹੁੰਦਾ ਡੀਜ਼ਲ ਬਹੁਤ ਮਹਿੰਗਾ ਹੋ ਗਿਆ ਹੈ ਅਤੇ ਪੂਰੀ ਦਿਹਾੜੀ ਉਹ ਡੀਜ਼ਲ ਪਵਾਉਣ ਦੇ ਹੀ ਰਹਿ ਜਾਂਦੇ ਨੇ ਜਦੋਂ ਕਿ ਦੂਜੇ ਪਾਸੇ ਆਨਲਾਈਨ ਫੂਡ ਸਪਲਾਈ ਕਰਨ ਵਾਲਿਆਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਕੁਝ ਪੈਸੇ ਬਚ ਜਾਂਦੇ ਸਨ, ਪਰ ਹੁਣ ਕੁਝ ਨਹੀਂ ਬਚਦਾ ਬੜੀ ਮੁਸ਼ਕਿਲ ਨਾਲ ਘਰ ਦਾ ਗੁਜ਼ਾਰਾ ਚੱਲਦਾ ਹੈ ਆਮ ਲੋਕਾਂ ਨੇ ਕਿਹਾ ਕਿ ਸਰਕਾਰ ਕੀ ਕਰ ਰਹੀ ਹੈ ਕੁਝ ਨਹੀਂ ਪਤਾ ਕਦੋਂ ਲੋਕਾਂ ਨੂੰ ਰਾਹਤ ਮਿਲੇਗੀ ਔਰਤਾਂ ਕੋਈ ਉਮੀਦ ਹੀ ਵਿਖਾਈ ਨਹੀਂ ਦੇ ਰਹੀ ਹੈ।