ਲੁਧਿਆਣਾ: ਫਿਰੋਜ਼ਪੁਰ ਦੇ ਵਿੱਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਰੈਲੀ 'ਚ ਨਾ ਪਹੁੰਚਣ ਦਾ ਮਾਮਲਾ ਹੁਣ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਹੁਣ ਜਿੱਥੇ ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਉੱਥੇ ਹੀ ਭਾਜਪਾ ਵੱਲੋਂ ਲਗਾਤਾਰ ਕਾਂਗਰਸ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਅਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਭਾਜਪਾ ਨੇ ਲਗਾਤਾਰ ਕਾਂਗਰਸ 'ਤੇ ਸੁਆਲ ਚੁੱਕ ਰਹੀ ਹੈ, ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਦੇ ਬਿਆਨ 'ਤੇ ਉਠਾਏ ਸਵਾਲ ਜਾ ਰਹੇ ਹਨ। ਭਾਜਪਾ ਕਹਿ ਰਹੀ ਹੈ ਕਿ ਉਹ ਜੋ ਕਹਿ ਰਹੇ ਹਨ ਉਹ ਸਹੀ ਸ਼ਬਦ ਨਹੀਂ ਹੈ। ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਰੋਡ ਜਾਮ ਕੀਤਾ ਗਿਆ, ਭਾਜਪਾ ਦੀ ਰੈਲੀ ਲਈ ਜਾਣ ਵਾਲੀਆਂ ਬੱਸਾਂ ਨੂੰ ਰੋਕਿਆ ਗਿਆ। ਇਸ ਘਟਨਾ ਤੋਂ ਕਾਂਗਰਸ ਦੀ ਨੀਅਤ ਦੇਖੀ ਜਾ ਸਕਦੀ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਲੁਧਿਆਣਾ ਦੇ ਅੰਦਰ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਬੀਤੇ ਦਿਨੀਂ ਫਿਰੋਜ਼ਪੁਰ ਰੈਲੀ 'ਚ ਪ੍ਰਧਾਨ ਮੰਤਰੀ ਮੋਦੀ ਦੇ ਨਾ ਪਹੁੰਚਣ ਦੇ ਮਾਮਲੇ 'ਤੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸਭ ਸਾਜ਼ਿਸ਼ ਹੈ, ਉਨ੍ਹਾਂ ਕਿਹਾ ਕਿ ਉਹ ਕਿਸਾਨ ਨਹੀਂ ਸਨ, ਸਗੋਂ ਕਾਂਗਰਸ ਦੇ ਗੁੰਡੇ ਸਨ।
ਜਿਨ੍ਹਾਂ ਨੇ ਸਾਡੇ ਵਰਕਰਾਂ 'ਤੇ ਵੀ ਹਮਲਾ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਸੁਰੱਖਿਅਤ ਨਹੀਂ ਹੈ, ਤਾਂ ਪੰਜਾਬ ਦੇ ਵਿੱਚ ਚੋਣਾਂ ਕਿਵੇਂ ਨਿਰਪੱਖ ਹੋਣਗੀਆਂ ਇਹ ਵੀ ਇੱਕ ਵੱਡਾ ਸਵਾਲ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਭ ਮਾਮਲੇ ਤੋਂ ਸਾਜ਼ਿਸ਼ ਦੀ ਬਦਬੂ ਆ ਰਹੀ ਹੈ ਅਤੇ ਇਸ ਦੇ ਤਾਰ ਦਿੱਲੀ ਤੱਕ ਜਾ ਕੇ ਜੁੜਨਗੇ।
ਭਾਜਪਾ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਖੁਫ਼ੀਆ ਏਜੰਸੀਆਂ ਵੱਲੋਂ ਪਹਿਲਾਂ ਹੀ ਪੰਜਾਬ ਪੁਲੀਸ ਨੂੰ ਇਹ ਦੱਸ ਦਿੱਤਾ ਗਿਆ ਸੀ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਉਨ੍ਹਾਂ ਖ਼ਤਰਾ ਹੈ, ਕਿਉਂਕਿ ਬੀਤੇ ਦਿਨੀਂ ਜੋ ਪੰਜਾਬ ਦੇ ਵਿੱਚ ਟਿਫਨ ਬੰਬ ਮਿਲੇ ਨੇ ਇੱਥੋਂ ਤੱਕ ਕੇ ਹੋਰ ਹਥਿਆਰ ਮਿਲੇ ਨੇ ਇਹ ਪਾਕਿਸਤਾਨ ਦੇ ਵਿਚ ਬੈਠੀਆਂ ਏਜੰਸੀਆਂ ਦੀ ਸਾਜ਼ਿਸ਼ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਨਹੀਂ ਕਰਵਾਏ ਗਏ, ਜਿਸ ਪਿੱਛੇ ਕਾਂਗਰਸ ਦੀ ਸਾਜ਼ਿਸ਼ ਹੈ।
ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਜੇਕਰ ਪੰਜਾਬ ਦੇ ਲੋਕਾਂ ਨੂੰ ਜੇਕਰ ਵਿਸ਼ੇਸ਼ ਪੈਕੇਜ ਨਹੀਂ ਮਿਲਿਆ ਤਾਂ ਇਸ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਪਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਪ੍ਰਤੀ ਪ੍ਰਧਾਨਮੰਤਰੀ ਮੋਦੀ ਦਾ ਵਿਸ਼ੇਸ਼ ਪਿਆਰ ਹੈ, ਇਸ ਕਰਕੇ ਜੋ ਵੱਧ ਤੋਂ ਵੱਧ ਹੋ ਸਕੇਗਾ ਉਹ ਜ਼ਰੂਰ ਕਰਨਗੇ।
ਉਧਰ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਿੱਲੀ ਤੋਂ ਕਿਉਂ ਨਹੀਂ ਪੈਕੇਜ ਦਾ ਐਲਾਨ ਹੋ ਸਕਦਾ, ਉਨ੍ਹਾਂ ਨੇ ਭੜਕਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਰੈਲੀ ਕਰਨ ਦਾ ਕੋਈ ਹੱਕ ਨਹੀਂ ਕੀ ਉਹ ਪੰਜਾਬ ਦੇ ਵਿੱਚ ਆ ਕੇ ਐਲਾਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਸ ਪੂਰੇ ਮੁੱਦੇ 'ਤੇ ਕਾਂਗਰਸ ਸਿਆਸਤ ਕਰ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਵੀ ਕਿਹਾ ਕਿ ਮੁੱਖ ਮੰਤਰੀ ਜੋ ਬੋਲੀ ਬੋਲ ਰਹੇ ਹਨ ਉਹ ਬੋਲੀ ਪਹਿਲਾਂ ਵੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਬੋਲ ਚੁੱਕੇ ਹਨ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲਈ ਕਿਹੋ ਜਿਹੀ ਸ਼ਬਦਾਵਲੀ ਹੈ ਕੀ ਮੁੱਖ ਮੰਤਰੀ ਚੰਨੀ ਨੂੰ ਇਹ ਵੀ ਨਹੀਂ ਪਤਾ ਉਨ੍ਹਾਂ ਕਿਹਾ ਕਿ ਕਨੂੰਨ ਵਿਵਸਥਾ ਪੂਰੀ ਤਰਾਂ ਖਰਾਬ ਹੋ ਚੁੱਕੀ ਹੈ ਅਤੇ ਚੋਣ ਕਮਿਸ਼ਨ ਨੂੰ ਪੰਜਾਬ ਅੰਦਰ ਚੋਣਾਂ ਕਰਵਾਉਣੀਆਂ ਇੱਕ ਵੱਡਾ ਚੈਲੇਂਜ ਹੋਵੇਗਾ।
ਇਹ ਵੀ ਪੜ੍ਹੋ:PM Modi's Security Lapse: ਲੁਧਿਆਣਾ ’ਚ ਭਾਜਪਾ ਦੇ ਪ੍ਰਦਰਸ਼ਨ ਦੌਰਾਨ ਹੋਇਆ ਹੰਗਾਮਾ