ਲੁਧਿਆਣਾ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਈ ਪੁਲਿਸ ਅਫ਼ਸਰਾਂ ਨੂੰ ਮੁਅੱਤਲ ਵੀ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਜਾਣਕਾਰੀ ਮੁਤਾਬਕ ਲੁਧਿਆਣਾ ਨਾਲ ਵੀ ਜ਼ਹਿਰੀਲੀ ਸ਼ਰਾਬ ਦੇ ਤਾਰ ਜੋੜੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਜੋ ਸੈਂਕੜੇ ਲੋਕਾਂ ਦੀ ਮੌਤ ਦਾ ਕਾਰਨ ਬਣੀ ਚੁੱਕੀ ਹੈ, ਦੇ ਤਾਰ ਲੁਧਿਆਣਾ ਨਾਲ ਵੀ ਜੋੜੇ ਜਾ ਰਹੇ ਹਨ। ਮਾਮਲੇ ਦੇ ਵਿੱਚ ਪੈਂਟ ਕਾਰੋਬਾਰੀਆਂ ਦੇ ਨਾਂਅ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਹਿਰਾਸਤ 'ਚ ਲਿਆ ਗਿਆ ਹੈ। ਇਸ ਤੋਂ ਇਲਾਵਾ ਅੱਜ ਲੁਧਿਆਣਾ ਦਰਿਆ ਨੇੜਲੇ ਪਿੰਡਾਂ ਵਿੱਚ ਵੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਲਾਹਣ ਬਰਾਮਦ ਕੀਤੀ ਗਈ।
ਐਸ.ਆਈ ਨੇ ਦੱਸਿਆ ਕਿ ਸ਼ਰਾਬ ਨੂੰ ਲੈ ਕੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ ਪੁਲਿਸ ਵੱਲੋਂ ਕਈ ਥਾਂਵਾਂ 'ਤੇ ਛਾਪੇਮਾਰੀ ਕਰਕੇ 59 ਹਜ਼ਾਰ ਲੀਟਰ ਲਾਹਣ ਨੂੰ ਬਰਬਾਦ ਕੀਤੀ ਗਈ ਹੈ। ਏਐਸਆਈ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਵੱਲੋਂ ਵਿਸ਼ੇਸ਼ ਟੀਮ ਦਾ ਛਾਪੇਮਾਰੀ ਲਈ ਗਠਨ ਕੀਤਾ ਗਿਆ ਸੀ।
ਦੂਜੇ ਪਾਸੇ ਥਾਣਾ ਲਾਡੋਵਾਲ ਦੇ ਐਸਐਚਓ ਨੇ ਕਿਹਾ ਕਿ ਸਾਡੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਨਜ਼ਾਇਜ ਸ਼ਰਾਬ ਵੱਡੀ ਤਾਦਾਦ 'ਚ ਬਰਾਮਦ ਹੋਈ ਹੈ।