ਲੁਧਿਆਣਾ: ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਂਨ੍ਹਾਂ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਜਾਅਲੀ ਕਰੰਸੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਉਕਤ ਵਿਅਕਤੀਆਂ ਕੋਲੋਂ ਤਿੰਨ ਲੱਖ ਚਾਰ ਹਜ਼ਾਰ ਦੇ ਕਰੀਬ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਰੰਸੀ ਛਾਪਣ ਲਈ ਵਰਤੋਂ ਕਰ ਰਹੇ ਪ੍ਰਿੰਟਰ ਵੀ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਦੇ ਅਧਾਰ 'ਤੇ ਉਨ੍ਹਾਂ ਵਲੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਅਸ਼ੂ, ਮਨਦੀਪ ਟੰਡਨ ਅਤੇ ਵਿਕਾਸ ਵਜੋਂ ਹੋਈ ਹੈ, ਜੋ ਖੰਨੇ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਕਮਰਾ ਕਿਰਾਏ 'ਤੇ ਲੈਕੇ ਇਨ੍ਹਾਂ ਵਲੋਂ ਜਾਅਲੀ ਨੋਟਾਂ ਦਾ ਧੰਦਾ ਕੀਤਾ ਜਾ ਰਿਹਾ ਸੀ।
ਪੁਲਿਸ ਨੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ 'ਚ ਇਨਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜਾਂਚ 'ਚ ਪਤਾ ਚੱਲੇਗਾ ਕਿ ਮੁਲਜ਼ਮਾਂ 'ਤੇ ਪਹਿਲਾਂ ਕੋਈ ਕੇਸ ਦਰਜ ਹੈ ਜਾਂ ਨਹੀਂ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਇਨਾਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ’ਤੇ ਲੱਗੇ ਜ਼ਮੀਨ ਹੜੱਪਣ ਦੇ ਇਲਜ਼ਾਮ