ਲੁਧਿਆਣਾ: ਨਮਕ ਮੰਡੀ ਵਿੱਚ ਵੱਡੀ ਮਾਤਰਾ 'ਚ ਨਾਜਾਇਜ਼ ਤੋਰ 'ਤੇ ਰੱਖੇ ਪਟਾਕੇ ਬਰਾਮਦ (illegal store crackers in salt market) ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਪਟਾਕੇ ਨਮਕ ਮੰਡੀ ਵਿੱਚ ਤਰਪਾਲ ਪਾ ਕੇ ਲੁਕਾ ਰੱਖੇ ਹੋਏ ਸਨ ਜੌ ਕੇ ਗੈਰਕਨੂੰਨੀ ਹੈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਪਟਾਕਾ ਕਾਰੋਬਾਰੀਆਂ ਜਾਂ ਲਾਈਸੈਂਸ ਧਾਰਕਾਂ ਨੂੰ ਸਹੀ ਅਤੇ ਸੁਰੱਖਿਅਤ ਜਗ੍ਹਾਂ ਪਟਾਕੇ ਕੇ ਰੱਖਣ ਦੀ ਅਪੀਲ ਕੀਤੀ ਹੈ।
ਦੀਵਾਲੀ ਤੋਂ ਪਹਿਲਾਂ ਪਟਾਕੇ ਸਟੋਰ ਕਰਨ ਦਾ ਸਿਲਸਲਾ ਸ਼ੁਰੂ ਹੋ ਜਾਂਦਾ ਹੈ ਅਤੇ ਇਸ ਦੀ ਹਾਲੇ ਸ਼ੁਰੂਆਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ. ਪੀ. ਰੁਪਿੰਦਰ ਕੌਰ ਸਰਾਂ ਦੱਸਿਆ ਗਿਆ ਹੈ ਕਿ ਸੰਜੇ ਸਿੰਗਲਾ ਨਾਂ ਦੇ ਕਾਰੋਬਾਰੀ ਦੇ ਇਹ ਪਟਾਕੇ ਹਨ ਅਤੇ ਉਸ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਪਟਾਕੇ ਕਬਜ਼ੇ 'ਚ ਲੈ ਲਏ ਹਨ। ਪੁਲਿਸ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਇਨ੍ਹਾਂ ਵੱਲੋਂ ਪਟਾਕਿਆਂ ਨੂੰ ਨਾਜਾਇਜ਼ ਢੰਗ ਨਾਲ ਰੱਖਿਆ ਗਿਆ ਹੈ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ। ਉਨ੍ਹਾਂ ਪਟਾਕਿਆਂ ਦੇ ਲਾਇਸੈਂਸ ਲੈਣ ਵਾਲਿਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਅਣਸੁਖਾਂਵੀ ਘਟਨਾ ਤੋਂ ਬਚਣ ਲਈ ਜਰੂਰੀ ਹੈ ਕਿ ਪਟਾਕਿਆਂ ਨੂੰ ਸਹੀ ਢੰਗ ਨਾਲ ਸਟੋਰ ਕੀਤੀ ਜਾਵੇ। ਪਟਾਕੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਜਾਂ ਧਮਾਕਾ ਹੋ ਸਕਦਾ ਹਨ ਜਿਸ ਕਰਕੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਰਿਹਾਇਸ਼ੀ ਇਲਾਕੇ 'ਚ ਪਟਾਕੇ ਸਟੋਰ ਕਰਨਾ ਗੈਰ-ਕਾਨੂੰਨੀ ਹੈ ਅਤੇ ਇਸ 'ਤੇ ਕਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ, ਮਨਰੇਗਾ ਕੰਮ ਤੋਂ ਪਰਤ ਰਹੀਆਂ ਮਹਿਲਾਵਾਂ ਨੂੰ ਕਾਰ ਨੇ ਮਾਰੀ ਟੱਕਰ