ਲੁਧਿਆਣਾ: ਜ਼ਿਲ੍ਹੇ ਦੇ ਹੈਬੋਵਾਲ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਮਹਿਲਾ ਦੇ ਘਰ ਜਾ ਕੇ ਉਸ ਨੂੰ ਆਪਣੀ ਸਰਵਿਸ ਬੰਦੂਕ ਦੇ ਨਾਲ ਗੋਲੀ ਮਾਰ ਦਿੱਤੀ। ਇਸ ਦੌਰਾਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਮਹਿਲਾ ਦੇ ਮਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ (policeman shot himself, including a woman), ਹਾਲਾਂਕਿ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਹ ਵੀ ਪੜੋ: ਕੇਜਰੀਵਾਲ ਦੀ ਪੰਜਾਬ ਫੇਰੀ, CM ਮਾਨ ਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮਕਾਨ ਮਾਲਕ ਨੇ ਦੱਸਿਆ ਕਿ ਨਿਧੀ ਉਨ੍ਹਾਂ ਦੇ ਘਰ ਕਿਰਾਏ ‘ਤੇ ਰਹਿੰਦੀ ਸੀ ਅਤੇ ਰਾਤ ਕਰੀਬ 8 ਵਜੇ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਜਿਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ਦੀ ਜਾਣਕਾਰੀ ਦਿੱਤੀ। ਉੱਧਰ ਦੂਜੇ ਪਾਸੇ ਮੌਕੇ ’ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਿਸ ਮੁਲਾਜ਼ਮ ਨੇ ਗੋਲੀ ਚਲਾਈ ਹੈ ਉਸ ਦੀ ਸ਼ਨਾਖਤ ਸਿਮਰਨਪਾਲ ਵਜੋਂ ਹੋਈ ਹੈ ਜੋ ਕਿ ਪੁਲਿਸ ਲਾਈਨ ਵਿੱਚ ਤੈਨਾਤ ਹੈ। ਇਸ ਸੰਬੰਧੀ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਮਾਨ ਸਰਕਾਰ ’ਚ ਗਰਮੀ ਆਉਣ ਤੋਂ ਪਹਿਲਾਂ ਹੋਇਆ ਪੰਜਾਬ ਦਾ ਮੌਸਮ ਗਰਮ, ਬਿਜਲੀ ਸਕੰਟ ਦੀ ਆਹਟ
ਉਨ੍ਹਾਂ ਕਿਹਾ ਕਿ ਜਿਸ ਲੜਕੀ ਦੀ ਮੌਤ ਹੀ ਹੈ ਉਸ ਦਾ ਨਾਂ ਨਿਧੀ ਹੈ ਅਤੇ ਉਹ ਕਿਰਾਏ ਤੇ ਇੱਥੇ ਰਹਿੰਦੀ ਸੀ, ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਮੌਕੇ ਤੇ ਪਹੁੰਚੇ ਤਾਂ ਨਿਧੀ ਦੀ ਮੌਤ ਹੋ ਚੁੱਕੀ ਸੀ। ਪੁਲਿਸ ਮੁਲਾਜ਼ਮ ਜ਼ਖ਼ਮੀ ਹਾਲਤ ਵਿੱਚ ਸੀ ਜਿਸਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਸ ਕੋਲ ਹੀ ਬੰਦੂਕ ਕਿੱਥੋਂ ਆਈ ਇਸ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ, ਹਾਲਾਂਕਿ ਜਦੋਂ ਉਨ੍ਹਾਂ ਨੂੰ ਮਹਿਲਾ ਦੇ ਨਾਲ ਪੁਲਿਸ ਮੁਲਾਜ਼ਮ ਦੇ ਸਬੰਧਾਂ ਬਾਰੇ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵਗੀ।
ਇਹ ਵੀ ਪੜੋ: 'ਮਾਨ' ਦੀ ਟੀਮ, ਹਰ ਵਰਗ ਨੂੰ ਦਿੱਤੀ ਮੰਤਰੀ ਮੰਡਲ ’ਚ ਥਾਂ, ਜਾਣੋਂ ਕੌਣ ਕਿੰਨਾ ਅਮੀਰ