ਲੁਧਿਆਣਾ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Sahib corridor) ਮੁੜ ਖੁੱਲ੍ਹਣ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਸਿਆਸਤ ਗਰਮਾਈ ਹੋਈ ਵਿਖਾਈ ਦੇ ਰਹੀ ਹੈ। ਜਿੱਥੇ ਭਾਜਪਾ ਦੇ ਆਗੂ ਇਸ ਨੂੰ ਭਾਜਪਾ ਲੀਡਰਸ਼ਿਪ ਦੀ ਕੇਂਦਰੀ ਲੀਡਰਸ਼ਿਪ ਤੱਕ ਪਹੁੰਚ ਦਾ ਨਤੀਜਾ ਦੱਸ ਰਹੇ ਹਨ। ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਇਸ 'ਤੇ ਕ੍ਰੇਡਿਟ ਲੈ ਰਹੇ ਹਨ। ਉੱਧਰ ਅਕਾਲੀ ਦਲ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ (Kartarpur Sahib corridor) ਮੁੜ ਤੋਂ ਖੋਲ੍ਹਣ ਨੂੰ ਲੈ ਕੇ ਦੋਵਾਂ ਪਾਰਟੀਆਂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਅਕਾਲੀ ਦਲ ਨੇ ਕਿਹਾ ਕਿ ਭਾਜਪਾ ਕਰੈਡਿਟ ਲੈਣ ਦੇ ਵਿੱਚ ਲੇਟ ਹੋ ਗਈ ਹੈ, ਜਦੋਂਕਿ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਵੱਲੋਂ ਹਮੇਸ਼ਾ ਹੀ ਸਿੱਖ ਕੌਮ ਦੇ ਧਾਰਮਿਕ ਸਥਾਨਾਂ ਲਈ ਹਮੇਸ਼ਾ ਪਹਿਲਕਦਮੀ ਕੀਤੀ ਹੈ।
ਭਾਜਪਾ ਦੇ ਲੀਡਰ ਬਿਕਰਮ ਸਿੱਧੂ ਨੇ ਪੰਜਾਬ ਬੀਜੇਪੀ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਭਾਜਪਾ ਦੀ ਬਦੋਲਤ ਹੀ ਦੁਬਾਰਾ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ (Navjot Singh Sidhu) ਇਸ ਦਾ ਕ੍ਰੈਡਿਟ ਲੈਣਾ ਚਾਹੁੰਦੇ ਨੇ ਤਾਂ ਉਹ ਬਿਲਕੁਲ ਨਿਰਾਧਾਰ ਗੱਲਾਂ ਕਰ ਰਹੇ ਹਨ। ਉਹ ਅਕਸਰ ਅਜਿਹੀਆਂ ਗੱਲਾਂ ਹੀ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਇਸ ਦਾ ਪੂਰਾ-ਪੂਰਾ ਕ੍ਰੇਡਿਟ ਪੰਜਾਬ ਭਾਜਪਾ ਨੂੰ ਹੀ ਜਾਂਦਾ ਹੈ, ਕਿਉਂਕਿ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਕਰਤਾਰਪੁਰ ਲਾਂਘਾ ਖੁਲਵਾਉਣ ਲਈ ਸਿਆਸੀ ਲੀਡਰਾਂ ਦੀ 'ਪੰਜਾਬ ਤੋਂ ਦਿੱਲੀ' ਦੌੜ
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਕਦਮ ਹੈ ਪਰ ਜੇਕਰ ਭਾਜਪਾ ਇਸ ਚੀਜ਼ ਦਾ ਕ੍ਰੈਡਿਟ ਲੈਣਾ ਚਾਹੁੰਦੀ ਹੈ ਤੇ ਇਹ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਜੇਕਰ ਭਾਜਪਾ ਇਸ ਚੀਜ਼ ਦਾ ਕ੍ਰੈਡਿਟ ਲਵੇਗੀ ਤਾਂ ਉਨ੍ਹਾਂ ਨੂੰ ਇਸ ਚੀਜ਼ ਦਾ ਵੀ ਜਵਾਬ ਦੇਣਾ ਹੋਵੇਗਾ ਕਿ ਇਹ ਕੌਰੀਡੋਰ ਇੰਨੀ ਦੇਰ ਬਾਅਦ ਕਿਉਂ ਖੋਲ੍ਹਿਆ ਗਿਆ।
ਇਹ ਵੀ ਪੜ੍ਹੋ : ਪਟਿਆਲਾ ਤੋਂ ਕੌਣ ਹੋਵੇਗਾ ਕੈਪਟਨ ਦੇ ਖ਼ਿਲਾਫ਼ ਕਾਂਗਰਸ ਦਾ ਉਮੀਦਵਾਰ, ਵੇਖੋ ਕੀ ਬੋਲੇ ਹਰੀਸ਼ ਚੌਧਰੀ 'ਤੇ ਸਿੱਧੂ