ਲੁਧਿਆਣਾ: ਕੇਂਦਰੀ ਜੇਲ੍ਹ 'ਚ ਪਿਛਲੇ ਦਿਨੀਂ ਹੋਏ ਹੰਗਾਮੇ ਤੋਂ ਬਾਅਦ ਜੇਲ੍ਹ ਵਿੱਚ ਸੁਰੱਖਿਆ ਵਧਾਉਣ ਕਰਕੇ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਜੀਆਂ ਨਾਲ ਮਿਲਣ ਲਈ ਕਾਫ਼ੀ ਜਦੋ ਜਹਿਦ ਕਰਨੀ ਪੈ ਰਹੀ ਹੈ, ਤੇਜ਼ ਧੁੱਪ ਦੇ ਵਿੱਚ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਉਡੀਕ ਕਰਨੀ ਪੈ ਰਹੀ ਹੈ।
ਕੈਦੀ ਨੂੰ ਮਿਲਣ ਆਈ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਸੁਰੱਖਿਆ ਇੰਤਜ਼ਾਮ ਵਧਾਉਣ ਕਰਕੇ ਜੇਲ੍ਹ 'ਚ ਕੈਦੀਆਂ ਨੂੰ ਮਿਲਣ ਲਈ ਕਈ ਘੰਟੇ ਉਡੀਕ ਕਰਨੀ ਪੈਂਦੀ ਹੈ। ਇਸ ਮੌਕੇ ਜੇਲ੍ਹ ਦੇ ਨਾਲ ਰਹਿਣ ਵਾਲੇ ਇਲਾਕਾ ਵਾਸੀਆਂ ਨੇ ਕਿਹਾ ਹੈ ਕਿ ਇੱਥੇ ਸੁਰੱਖਿਆ ਦੇ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਜੇਲ੍ਹ ਚੋਂ ਕੈਦੀ ਫ਼ਰਾਰ ਹੋ ਰਹੇ ਸਨ ਤਾਂ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਸੀ। ਇਸ ਘਟਨਾ ਤੋਂ ਬਾਅਦ ਜੇਲ੍ਹ ਦੇ ਨੇੜਲੇ ਇਲਾਕੇ ਹਲੇ ਤੱਕ ਵੀ ਸਹਿਮੇ ਹੋਏ ਹਨ।