ਲੁਧਿਆਣਾ: ਗੁਰੂ ਅੰਗਦ ਦੇਵ ਵੈਟਨਰੀ ਸਾਇੰਸ ਐਨੀਮਲ ਯੂਨੀਵਰਸਿਟੀ (Guru Angad Dev Veterinary And Animal Sciences University) ਦੇ ਵੱਲੋਂ ਮੱਛੀ ਪਾਲਣ ਕੋਰਸ ਅਤੇ ਕੰਮ ਨੂੰ ਲੈ ਕੇ ਇਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕਰਵਾਇਆ ਗਿਆ ਇਸ ਦੌਰਾਨ ਮੱਛੀ ਪਾਲਣ ਕਿਵੇਂ ਕਿਸਾਨਾਂ ਲਈ ਇਕ ਸਹਾਇਕ ਧੰਦਾ ਬਣ ਸਕਦਾ ਹੈ ਇਸ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਅਤੇ ਨਾਲ ਹੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਮੁਕਾਬਲਿਆਂ ਦੇ ਵਿਚ ਪੁਜੀਸਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਦੌਰਾਨ ਖੁਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਇੰਦਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਛੀ ਪਾਲਣ ਧੰਦੇ ਸਬੰਧੀ ਵਿਸਥਾਰ ਜਾਣਕਾਰੀ ਵੀ ਸਾਂਝੀ ਕੀਤੀ ਗਈ। ਗਡਵਾਸੂ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਮੱਛੀ ਪਾਲਣ ਇਕ ਅਜਿਹਾ ਕਿੱਤਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਨਾ ਸਿਰਫ ਆਪਣਾ ਵਪਾਰ ਕਰਨ ਦਾ ਮੌਕਾ ਮਿਲਦਾ ਹੈ ਸਗੋਂ ਨੌਕਰੀਆਂ ਦੇ ਵੀ ਮੌਕੇ ਵੀ ਪੈਦਾ ਹੁੰਦੇ ਹਨ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਮੱਛੀ ਪਾਲਣ ਦਾ ਚਲਨ ਕਾਫੀ ਵਧਣ ਲੱਗਾ ਹੈ ਜਿਸ ਨੂੰ ਲੈ ਕੇ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਲਈ ਕੋਰਸ ਕਰਵਾਏ ਜਾਂਦੇ ਹਨ।
ਇਸ ਤੋਂ ਇਲਾਵਾ ਕਿਸਾਨਾਂ ਲਈ ਵੀ ਟ੍ਰੇਨਿੰਗ ਪ੍ਰੋਗਰਾਮ ਚਲਾਇਆ ਜਾਂਦਾ ਹੈ ਤਾਂ ਜੋ ਉਹ ਮੱਛੀ ਪਾਲਣ ਕਿੱਤੇ ਦੇ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਦੇ ਵਿੱਚ ਸਾਡੇ ਵਿਦਿਆਰਥੀ ਝੀਂਗਾ ਪਾਲਣ ਦਾ ਸਹਾਇਕ ਧੰਦਾ ਵੀ ਕਰ ਰਹੇ ਹਨ। ਜਿਸ ਤੋਂ ਉਹ ਕਾਫ਼ੀ ਫ਼ਾਇਦਾ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਡੀ ਇਕ ਚੰਗੀ ਖੁਰਾਕ ਵੀ ਹੈ ਜੋ ਨਿਉਟਰੀਸ਼ਨ ਨਾਲ ਭਰੀ ਹੈ।
ਉਨ੍ਹਾਂ ਕਿਹਾ ਕਿ ਜੋ ਐਕਵਾ ਪੋਡਿੰਗ ਦੇ ਵਿੱਚ ਜੌ ਫਿਸ਼ ਰੱਖੀਆਂ ਜਾਂਦੀਆਂ ਹਨ ਉਨ੍ਹਾਂ ਸੰਬੰਧੀ ਵੀ ਅਸੀਂ ਆਪਣੇ ਵਿਦਿਆਥੀਆਂ ਨੂੰ ਸਿਖਲਾਈ ਦੇ ਰਹੇ ਹਾਂ। ਉੱਥੇ ਹੀ ਦੂਜੇ ਪਾਸੇ ਵਿਭਾਗ ਦੀ ਡੀਨ ਨੇ ਕਿਹਾ ਕਿ ਉਨ੍ਹਾਂ ਵਲੋਂ ਕਿਸਾਨਾਂ ਲਈ ਸਮੇਂ ਸਮੇਂ ਤੇ ਸਿਖਲਾਈ ਪ੍ਰੋਗਰਾਮ ਚਲਾਏ ਜਾਂਦੇ ਹਨ। ਵੱਖ-ਵੱਖ ਕੋਰਸ ਵੀ ਇਸ ਸਬੰਧੀ ਚਲਾ ਰਹੇ ਹਨ ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਵਿਚ ਮੱਛੀ ਦੀ ਖੇਤੀ ਹੁੰਦੀ ਹੈ ਉਹ ਸਾਫ਼ ਪਾਣੀ 'ਚ ਹੀ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਇਸ ਦਾ ਕਿਸਾਨ ਕਾਫੀ ਫਾਇਦਾ ਲੈ ਰਹੇ ਹਨ।
ਇਹ ਵੀ ਪੜ੍ਹੋ:- ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਤੇ ਸਚਿਨ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ