ETV Bharat / city

ਮਹਿੰਗਾਈ ਵਿਰੁੱਧ ਕਾਂਗਰਸ ਦਾ ਪ੍ਰਦਰਸ਼ਨ

author img

By

Published : Apr 4, 2022, 1:39 PM IST

ਮਹਿੰਗਾਈ ਦੇ ਖਿਲਾਫ ਅਤੇ ਬੀਤੇ ਦਿਨ ਹੋਏ ਕਾਂਗਰਸੀ ਵਰਕਰ ਦੇ ਕਤਲ (murder of congressman) ਦੇ ਵਿਰੁੱਧ ਸੜਕਾਂ ਤੇ ਉੱਤਰੇ ਕਾਂਗਰਸੀ ਆਗੂ (protest against inflation in ludhiana), ਕਿਹਾ ਵੋਟ ਬੈਂਕ ਦੀ ਰਾਜਨੀਤੀ ਚੋਣਾਂ ਖਤਮ ਹੁੰਦੇ ਹੀ ਕੇਂਦਰ ਸਰਕਾਰ ਨੇ ਵਧਾਈ ਮਹਿੰਗਾਈ।

ਮਹਿੰਗਾਈ ਵਿਰੁੱਧ ਕਾਂਗਰਸ ਦਾ ਲੁਧਿਆਣਾ ’ਚ ਪ੍ਰਦਰਸ਼ਨ

ਲੁਧਿਆਣਾ:ਕਾਂਗਰਸ ਵੱਲੋਂ ਪੰਜਾਬ ਭਰ ਦੇ ਵਿਚ ਮਹਿੰਗਾਈ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅੱਜ ਲੁਧਿਆਣਾ ਦੇ ਵਿੱਚ ਵੀ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ (protest against inflation in ludhiana)। ਇਸ ਦੌਰਾਨ ਕਾਂਗਰਸ ਦੇ ਵੱਡੀ ਤਦਾਦ ਵਿਚ ਵਰਕਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਮਹਿੰਗਾਈ ਦੇ ਖਿਲਾਫ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

ਮਹਿੰਗਾਈ ਦੇ ਖ਼ਿਲਾਫ਼ ਕਾਂਗਰਸੀ ਵਰਕਰਾਂ ਵੱਲੋਂ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਬੀਤੇ ਦਿਨ ਕਾਂਗਰਸੀ ਵਰਕਰ ਦੇ ਹੋਏ ਕਤਲ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕਾਨੂੰਨ ਵਿਵਸਥਾ ਲਾਗੂ ਕਰਨ ’ਚ ਪੂਰੀ ਤਰ੍ਹਾਂ ਨਾਕਾਮ (aap govt is fail to maintain law and order) ਸਾਬਿਤ ਹੋ ਰਹੀ ਹੈ ਅਤੇ ਨਾ ਹੀ ਲੋਕਾਂ ਨੂੰ ਕੋਈ ਰਾਹਤ ਦੇ ਰਹੀ ਹੈ।

ਕਾਂਗਰਸ ਦੇ ਲੁਧਿਆਣਾ ਕੇਂਦਰੀ ਤੋਂ ਸਾਬਕਾ ਵਿਧਾਇਕ ਰਹੇ ਸੁਰਿੰਦਰ ਡਾਵਰ ਨੇ ਕਿਹਾ ਕਿ ਪੰਜ ਸੂਬਿਆਂ ਦੀਆਂ ਚੋਣ ਨਤੀਜਿਆਂ ਤੋਂ ਬਾਅਦ ਯਕਦਮ ਕੇਂਦਰ ਸਰਕਾਰ ਨੇ ਮਹਿੰਗਾਈ ਵਧਾ ਦਿੱਤੀ ਹੈ ਜਿਸਦੇ ਖਿਲਾਫ ਅੱਜ ਪ੍ਰਦਰਸ਼ਨ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਸਿਰਫ ਵੋਟ ਬੈਂਕ ਦੀ ਰਾਜਨੀਤੀ ਹੋ ਰਹੀ ਹੈ..ਉਨ੍ਹਾਂ ਨਾਲ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜਾਬ ਦੇ ਲੋਕਾਂ ਨੂੰ ਜੋ ਵਾਅਦੇ ਕੀਤੇ ਸਨ ਹੁਣ ਤੱਕ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ।

ਉੱਥੇ ਹੀ ਲੁਧਿਆਣਾ ਦੇ ਜ਼ਿਲ੍ਹਾ ਕਾਂਗਰਸੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹਿੰਗਾਈ ਤੇ ਕਾਬੂ ਪਾਉਣ ਚ ਨਾਕਾਮ ਹੈ ਕੇਂਦਰ ਸਰਕਾਰ ਮਹਿੰਗਾਈ ਦਿਨੋਂ ਦਿਨ ਵਧਾਈ ਜਾ ਰਹੀ ਹੈ ਉਧਰ ਬੀਤੇ ਦਿਨ ਹੋਏ ਕਾਂਗਰਸੀ ਵਰਕਰ ਦੇ ਕਤਲ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਉਹ ਇਨਸਾਫ ਦੀ ਮੰਗ ਕਰਦੇ ਹਨ ਅਤੇ ਜੇਕਰ ਇਨਸਾਫ ਨਾ ਮਿਲਿਆ ਤਾਂ ਕਾਂਗਰਸੀ ਇਸ ਦੇ ਖਿਲਾਫ ਵੱਡਾ ਸੰਘਰਸ਼ ਵਿੱਢਣਗੇ (protest on large scale)।

ਇਹ ਵੀ ਪੜ੍ਹੋ:ਪੈਟਰੋਲ-ਡੀਜ਼ਲ ਅੱਜ ਫਿਰ ਹੋਇਆ ਮਹਿੰਗਾ, ਹੁਣ ਤਕ ਕੁੱਲ 8.40 ਰੁਪਏ ਪ੍ਰਤੀ ਲੀਟਰ ਦਾ ਵਾਧਾ

ETV Bharat Logo

Copyright © 2024 Ushodaya Enterprises Pvt. Ltd., All Rights Reserved.