ਲੁਧਿਆਣਾ : ਮਾਛੀਵਾੜਾ ਵਿਖੇ ਆੜਤੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਪੁਲਿਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮ ਨੂੰ ਜਲਦ ਤੋਂ ਜਲਦ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਨੂੰ ਖ਼ੁਦਕੁਸ਼ੀ ਕੀਤੇ ਜਾਣ ਲਈ ਮਜ਼ਬੂਰ ਕਰਨ ਵਾਲੇ ਮੁਲਜ਼ਮ ਵਪਾਰੀ ਸੁਖਵਿੰਦਰ ਸਿੰਘ ਵਿਰੁੱਧ ਸ਼ਿਕਾਇਤ ਤਾਂ ਦਰਜ ਕਰ ਲਈ ਸੀ ਪਰ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਉੱਤੇ ਮਾਮਲੇ ਦੀ ਕਾਰਵਾਈ ਵਿੱਚ ਢਿੱਲ ਵਰਤੇ ਜਾਣ ਦਾ ਦੋਸ਼ ਲਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕਰਦੇ ਹੋਏ ਖ਼ੁਦਕੁਸ਼ੀ ਕੀਤੇ ਜਾਣ ਦੀ ਧਮਕੀ ਦਿੱਤੀ ਹੈ।
ਕੀ ਹੈ ਮਾਮਲਾ
3 ਜੂਨ ਨੂੰ ਮਾਛੀਵਾੜਾ ਵਿਖੇ ਨਰੇਸ਼ ਕੁਮਾਰ ਨਾਂਅ ਦੇ ਆੜ੍ਹਤੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਦੇ ਘਰ ਤੋਂ ਇੱਕ ਸੁਸਾਈਡ ਨੋਟ ਮਿਲਿਆ ਸੀ ਜਿਸ ਵਿੱਚ ਮ੍ਰਿਤਕ ਨੇ ਲਿੱਖਿਆ ਸੀ ਕਿ ਉਸ ਦੀ ਬਰਬਾਦੀ ਅਤੇ ਮੌਤ ਲਈ ਜਿੰਮੇਵਾਰ ਉਸ ਦਾ ਵਪਾਰਕ ਸਾਥੀ ਸੁਖਵਿੰਦਰ ਸਿੰਘ ਗਿੱਲ ਹੈ। ਮ੍ਰਿਤਕ ਦੇ ਪਰਿਵਾਰ ਨੇ ਸੁਖਵਿੰਦਰ ਸਿੰਘ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਸ਼ਿਕਾਇਤ ਤਾਂ ਦਰਜ ਕਰ ਲਈ ਪਰ ਅਜੇ ਤੱਕ ਸੁਖਵਿੰਦਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।