ਲੁਧਿਆਣਾ: ਸ਼ਹਿਰ ਦੇ ਦੱਖਣੀ ਹਲਕੇ 'ਚ ਗਿਆਪੁਰਾ ਵਿਖੇ ਕਾਂਗਰਸੀ ਆਗੂਆਂ ਅਤੇ ਹਲਕਾ ਨਿਵਾਸੀਆਂ ਨੇ ਬੈਂਸ ਭਰਾਵਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਨੇ ਭਰਾ ਬਲਵਿੰਦਰ ਸਿੰਘ ਬੈਂਸ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ 'ਤੇ ਲੋਕਾਂ ਨੇ ਬੈਂਸ ਭਰਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਲਕੇ 'ਚ ਬੀਤੇ ਕਈ ਸਾਲਾਂ ਤੋਂ ਕੋਈ ਵਿਕਾਸ ਨਹੀਂ ਹੋਇਆ, ਜਦੋਂ ਕਿ ਹਲਕੇ 'ਚ ਲਗਾਤਾਰ ਬਲਵਿੰਦਰ ਬੈਂਸ ਜਿੱਤ ਰਹੇ ਹਨ। ਕਾਂਗਰਸੀ ਆਗੂਆਂ ਨੇ ਲੋਕਾਂ ਨੂੰ ਬੈਂਸ ਭਰਾਵਾਂ ਦੀਆਂ ਗੱਲਾਂ 'ਚ ਨਾ ਆਉਣ ਦੀ ਅਪੀਲ ਕੀਤੀ। ਕਾਂਗਰਸੀ ਆਗੂਆਂ ਨੇ ਬੈਂਸ ਭਰਾਵਾਂ ਵਿਰੁੱਧ ਬੋਲਦੇ ਹੋਏ ਕਿਹਾ ਕਿ ਇਲਾਕੇ ਦਾ ਜਿਨ੍ਹਾਂ ਵੀ ਵਿਕਾਸ ਹੋਇਆ ਹੈ, ਉਹ ਸਾਂਸਦ ਰਵਨੀਤ ਬਿੱਟੂ ਜਾਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬਦੌਲਤ ਹੀ ਹੋਇਆ ਹੈ। ਬੈਂਸ ਭਰਾਵਾਂ ਵੱਲੋਂ ਵਿਕਾਸ ਦੇ ਨਾਂਅ 'ਤੇ ਇੱਕ ਵੀ ਕੰਮ ਨਹੀਂ ਕੀਤਾ ਗਿਆ।
ਹੋਰ ਪੜ੍ਹੋ :ਜਲੰਧਰ ਦੇ ਅਰਸ਼ਦੀਪ ਨੇ ਫ਼ੋਟੋਗ੍ਰਾਫ਼ੀ ਵਿੱਚ ਮਾਰੀ ਬਾਜੀ
ਸਥਾਨਕ ਲੋਕਾਂ ਨੇ ਦੱਸਿਆ ਕਿ ਉਹ ਬੀਤੇ ਕਈ ਸਾਲਾਂ ਤੋਂ ਇੱਥੇ ਰਹਿ ਰਹੇ ਹਨ ਪਰ ਵਿਕਾਸ ਦੇ ਨਾਂ ਤੇ ਇਲਾਕੇ 'ਚ ਕੋਈ ਵੀ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਲਾਕੇ 'ਚ ਨਾ ਤਾਂ ਸੜਕਾਂ ਸਹੀ ਬਣਿਆਂ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਕੋਈ ਠੋਸ ਪ੍ਰਬੰਧ ਹੈ। ਲੋਕਾਂ ਨੇ ਦੱਸਿਆ ਕਿ ਇਲਾਕੇ ਦੀ ਖ਼ਰਾਬ ਸੜਕਾਂ ਕਾਰਨ ਆਏ-ਦਿਨ ਸੜਕ ਹਾਦਸੇ ਵਾਪਰਦੇ ਹਨ। ਲੋਕਾਂ ਨੇ ਦੱਸਿਆ ਕਿ ਹਲਕੇ ਦਾ ਵਿਕਾਸ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਥਾਨਕ ਲੋਕਾਂ ਵੱਲੋਂ ਇਲਾਕੇ ਵਿੱਚ ਨਵੀਆਂ ਸੜਕਾਂ ਬਣਾਉਣ ਦੀ ਮੰਗ ਕੀਤੀ ਗਈ ਹੈ।