ਲੁਧਿਆਣਾ: ਜ਼ਿਲ੍ਹੇ ’ਚ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬੀਜੇਪੀ ਵੱਲੋਂ ਅਗਾਮੀ ਕਾਰਪੋਰੇਸ਼ਨ ਚੋਣਾਂ ਅਤੇ 2024 ਲੋਕਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸੇ ਲੜੀ ਤਹਿਤ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ 14 ਮਈ ਨੂੰ ਪੰਜਾਬ ਫੇਰੀ ’ਤੇ ਹਨ ਅਤੇ ਲੁਧਿਆਣਾ ਵਿਖੇ ਪਹੁੰਚਣਗੇ।
ਬੀਜੇਪੀ ਪ੍ਰਧਾਨ ਨੇ ਘੇਰੀ 'ਆਪ' ਸਰਕਾਰ: ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਪੰਜਾਬ ਨੂੰ ਚਲਾਉਣਾ ਬੰਦ ਕਰਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਜਿਸ ’ਤੇ ਲੋਕਾਂ ਦਾ ਮੋਹ ਇੰਨ੍ਹੀ ਜਲਦੀ ਭੰਗ ਹੋਇਆ ਹੈ।
'14 ਮਈ ਨੂੰ ਜੇਪੀ ਨੱਡਾ ਆਉਣਗੇ ਪੰਜਾਬ': ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ 14 ਮਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਲੁਧਿਆਣਾ ਫੇਰੀ ਲਈ ਆਉਣਗੇ। ਉਹਨਾਂ ਨੇ ਵੀ ਕਿਹਾ ਕਿ ਭਾਜਪਾ ਨੇ ਆਉਣ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜਿੰਨਾ ਸਮਾਂ ਗੱਠਜੋੜ ਰਿਹਾ ਵਧੀਆ ਰਿਹਾ ਪਰ ਹੁਣ ਅੱਗੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ।
ਬਿਜਲੀ ਮੁੱਦੇ ਘੇਰੀ ਮਾਨ ਸਰਕਾਰ: ਉੱਥੇ ਹੀ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਦੇ ਲਈ ਕਾਂਗਰਸ ਨੂੰ ਫਿਕਰ ਕਰਨਾ ਚਾਹੀਦਾ ਹੈ ਨਾ ਹੀ ਭਾਜਪਾ ਨੂੰ। ਬਿਜਲੀ ਮੁੱਦੇ ’ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਕਿਹਾ ਜਦੋਂ ਉਨ੍ਹਾਂ ਨੇ ਮੁਫਤ ਬਿਜਲੀ ਦੀ ਗੱਲ ਕੀਤੀ ਸੀ ਤਾਂ ਉਨ੍ਹਾਂ ਨੇ ਇਹ ਨਹੀਂ ਕਿਹਾ ਸੀ ਕਿ ਉਹ ਕਿਸ ਤਰ੍ਹਾਂ ਮੁਆਫ ਕਰਨਗੇ ਪਰ ਹੁਣ ਸੱਤਾ ਹਾਸਿਲ ਕਰਨ ਤੋਂ ਬਾਅਦ ਹੁਣ 1 ਕਿਲੋਵਾਟ ਲੋਡ ਦੀ ਗੱਲ ਹੋਣ ’ਤੇ ਲੋਕ ਠੱਗਿਆ ਮਹਿਸੂਸ ਕਰ ਰਹੇ ਹਨ।
'ਆਪ ਅਜੇ ਵੀ ਚੋਣਾਂ ਦੇ ਮੁੜ ’ਚ': ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਕੀਤੇ ਜਾ ਰਹੇ ਨਵੇਂ ਐਲਾਨਾਂ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਮੁੜ ਤੋਂ ਚੋਣਾਂ ਦੇ ਮੂਡ ਵਿੱਚ ਹੈ।
ਪਟਿਆਲਾ ਵਿਖੇ ਹੋਏ ਹਿੰਸਾ ਦੇ ਮਾਮਲੇ ’ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਜੇਕਰ ਸਮੇਂ ਸਿਰ ਆਮ ਆਦਮੀ ਪਾਰਟੀ ਜਾਗ ਜਾਂਦੀ ਤਾਂ ਇਹ ਨੌਬਤ ਨਾ ਆਉਂਦੀ। ਉਨ੍ਹਾਂ ਨੇ ਭਗਵੰਤ ਮਾਨ ਨੂੰ ਵੀ ਕਿਹਾ ਕਿ ਪੰਜਾਬ ਦੇ ਫੈਸਲੇ ਖੁਦ ਲੈਣ ਨਾ ਕਿ ਕੇਜਰੀਵਾਲ ਤੋਂ ਲੈਣ।
ਇਹ ਵੀ ਪੜੋ: ਸੀਐੱਮ ਮਾਨ ਦਾ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ