ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 11 ਮੈਂਬਰੀ ਵਫਦ ਨਾਲ ਰਾਜਪਾਲ ਨਾਲ ਮੁਲਾਕਾਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਉਨ੍ਹਾਂ ਵਿਰੁੱਧ ਨਿਸ਼ਾਨੇ ਵਿੰਨ੍ਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਜੋ ਕਾਂਗਰਸ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਜਿਸ ਦਾ ਪਾਰਲੀਮੈਂਟ ਵਿੱਚ ਪਰਦਾਫਾਸ਼ ਹੋਇਆ ਹੈ ਉਸ ਦੇ ਲਈ ਧਰਨੇ ਉੱਤੇ ਬੈਠੇ ਕਿਸਾਨਾਂ ਕੋਲੋਂ ਉਹ ਮਾਫੀ ਮੰਗਣ।
ਚੀਮਾ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪਤਾ ਚੱਲ ਗਿਆ ਕਿ ਉਨ੍ਹਾਂ ਨਾਲ ਕੌਣ ਖੜ੍ਹਾ ਹੈ ਕੇ ਕੌਣ ਨਹੀਂ ਤੇ ਅਕਾਲੀ ਦਲ ਨੇ ਪਾਰਲੀਮੈਂਟ ਵਿੱਚ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ।
ਭਗਵੰਤ ਮਾਨ ਦੇ ਖਿਲਾਫ ਬੋਲਦਿਆਂ ਉਨ੍ਹਾਂ ਕਿਹਾ ਕਿ ਵੋਟਿੰਗ ਨਾ ਹੋਣ ਬਾਰੇ ਝੂਠ ਬੋਲ ਰਹੇ ਹਨ ਜਦ ਕਿ 2 ਵਾਰ ਸੰਸਦ ਬਣ ਚੁੱਕੇ ਭਗਵੰਤ ਮਾਨ ਦਿੱਲੀ ਵਿੱਚ ਕੁਝ ਤੇ ਪੰਜਾਬ ਵਿੱਚ ਕੁਝ ਬਿਆਨ ਦਿੰਦੇ ਹਨ।