ETV Bharat / city

ਪੰਜਾਬ ਦੇ ਕੁਝ ਇਲਾਕਿਆਂ ਚ ਯੈਲੋ ਅਲਰਟ, ਸੋਚ ਸਮਝ ਕੇ ਹੀ ਨਿਕਲੋ ਘਰੋਂ ਬਾਹਰ-ਮੌਸਮ ਵਿਭਾਗ

ਲੁਧਿਆਣਾ ’ਚ ਸਵੇਰ ਤੋਂ ਪੈ ਰਹੇ ਮੀਂਹ ਦੇ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਵੀ ਰਾਹਤ ਮਿਲਦੀ ਹੋਈ ਨਜਰ ਆ ਰਹੀ ਹੈ। ਮੌਸਮ ਵਿਭਾਬ ਨੇ ਦੱਸਿਆ ਕਿ ਪੰਜਾਬ ਦੇ ਕੁਝ ਇਲਾਕਿਆਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਨੂੰ ਵੇਖ ਕੇ ਹੀ ਟਰੈਵਲ ਸਬੰਧੀ ਫੈਸਲਾ ਲਿਆ ਜਾਵੇ।

ਪੰਜਾਬ ਦੇ ਕੁਝ ਇਲਾਕਿਆਂ ਚ ਯੈਲੋ ਅਲਰਟ
ਪੰਜਾਬ ਦੇ ਕੁਝ ਇਲਾਕਿਆਂ ਚ ਯੈਲੋ ਅਲਰਟ
author img

By

Published : Jul 7, 2022, 4:51 PM IST

ਲੁਧਿਆਣਾ: ਮਾਨਸੂਨ ਆਉਂਦਿਆਂ ਹੀ ਉੱਤਰ ਭਾਰਤ ’ਚ ਲਗਾਤਾਰ ਮੀਂਹ ਦਾ ਸਿਲਸਿਲਾ ਜਾਰੀ ਹੈ। ਪੰਜਾਬ ਭਰ ’ਚ ਕਈ ਇਲਾਕਿਆਂ ਚ ਸਵੇਰ ਤੋਂ ਮੀਂਹ ਪਿਆ। ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਤੜਕਸਾਰ ਤੋਂ ਬੱਦਲਵਾਈ ਤੋਂ ਬਾਅਦ ਮੀਂਹ ਦੀ ਸ਼ੁਰੂਆਤ ਹੋਈ ਜੋ ਲਗਾਤਾਰ ਸੌਣ ਦੀ ਝੜੀ ਵਾਂਗ ਪੈ ਰਿਹਾ ਹੈ ਅਤੇ ਜਿੱਥੇ ਕਿਸਾਨਾਂ ਨੂੰ ਇਸ ਮੀਂਹ ਦਾ ਕਾਫ਼ੀ ਫਾਇਦਾ ਮਿਲ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।

ਉੱਥੇ ਹੀ ਲੁਧਿਆਣਾ ਦੇ ਕੁੱਝ ਇਲਾਕਿਆਂ ਵਿੱਚ ਜਾਮ ਵੀ ਲੱਗਿਆ। ਕਈ ਥਾਵਾਂ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਾਣੀ ਥਾਂ ਥਾਂ ਖੜ ਗਿਆ। ਜਿਸ ਕਾਰਨ ਸ਼ਹਿਰਵਾਸੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਤਿੰਨ ਚਾਰ ਦਿਨ ਤੱਕ ਇਸੇ ਤਰ੍ਹਾਂ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ।

ਪੰਜਾਬ ਦੇ ਕੁਝ ਇਲਾਕਿਆਂ ਚ ਯੈਲੋ ਅਲਰਟ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ ਪਵਨੀਤ ਕੌਰ ਕਿੰਗਰਾ ਨੇ ਕਿਹਾ ਹੈ ਕਿ ਪੰਜਾਬ ਦੇ ਅੰਦਰ ਆਉਣ ਵਾਲੇ ਤਿੰਨ ਚਾਰ ਦਿਨ ਦੌਰਾਨ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਦੱਖਣੀ ਪੂਰਬੀ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ, ਜਿਸ ਕਰਕੇ ਉਨ੍ਹਾਂ ਇਲਾਕਿਆਂ ਦੇ ਵਿੱਚ ਯੈਲੋ ਅਲਰਟ ਜਾਰੀ ਹੈ।

ਉਨ੍ਹਾਂ ਕਿਹਾ ਕਿ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਛਿੱਟੇ ਵੀ ਪੈਣਗੇ ਜਿਸ ਕਰਕੇ ਲੋਕਾਂ ਨੂੰ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਉਹ ਟ੍ਰੈਵਲ ਕਰਨ ਤੋਂ ਪਹਿਲਾਂ ਮੌਸਮ ਸਬੰਧੀ ਜ਼ਰੂਰ ਧਿਆਨ ਰੱਖਣ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਦੇ ਵਿੱਚ ਵੀ ਲਗਾਤਾਰ ਮੀਂਹ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੀਂਹ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਹੈ ਕਿਉਂਕਿ ਝੋਨੇ ਦੀ ਫਸਲ ਨੂੰ ਭਰਪੂਰ ਪਾਣੀ ਦੀ ਲੋੜ ਹੁੰਦੀ ਹੈ ਅਤੇ ਕਿਸਾਨ ਝੋਨੇ ਦੀ ਫ਼ਸਲ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਦੇ ਹਨ ਜਿਸ ਕਾਰਨ ਉਹ ਡੂੰਘੇ ਹੁੰਦੇ ਹਨ, ਇਨ੍ਹਾਂ ਮੀਂਹ ਦੇ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਮਿਲੇਗਾ। ਉੱਥੇ ਹੀ ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਪੈਣ ਦੇ ਨਾਲ ਤਾਪਮਾਨ ਵੀ ਕਾਫ਼ੀ ਘੱਟੇ ਹਨ। ਫਿਲਹਾਲ ਜੋ ਮੌਜੂਦਾ ਤਾਪਮਾਨ ਹੈ ਉਹ 35 ਡਿਗਰੀ ਦੇ ਨੇੜੇ ਹੈ।

ਇਹ ਵੀ ਪੜੋ: ਕਰਜੇ ਤੋਂ ਪ੍ਰੇਸ਼ਾਨ ਸਾਬਕਾ ਸਰਪੰਚ ਮਹਿਲਾ ਕਿਸਾਨ ਨੇ ਕੀਤੀ ਖੁਦਕੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.