ਲੁਧਿਆਣਾ: ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਲੋੜਵੰਦ ਲੋਕਾਂ ਨੂੰ ਰਾਸ਼ਨ ਤੇ ਹੋਰਨਾਂ ਵਸਤੂਆਂ ਉਪਲਬਧ ਕਰਵਾਇਆਂ ਜਾ ਰਹੀਆਂ ਹਨ।
ਸ਼ਹਿਰ ਦੇ ਮਾਡਲ ਟਾਊਨ ਪੁਲਿਸ ਸਟੇਸ਼ਨ 'ਤੇ ਤਾਇਨਾਤ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਉਹ 'ਤੇ ਉਨ੍ਹਾਂ ਦੀ ਟੀਮ ਮਹਿਜ਼ ਕਰਫਿਊ ਲਈ ਹੀ ਨਹੀਂ ਸਗੋਂ ਲੋੜਵੰਦ ਲੋਕਾਂ ਦੀ ਮਦਦ ਲਈ ਵੀ ਕੰਮ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀ ਮਹੀਨੇ ਦੀ ਅੱਧੀ ਤਨਖਾਹ ਦਾ ਰਾਸ਼ਨ ਲਿਆ ਕੇ ਲੋੜਵੰਦ ਲੋਕਾਂ ਨੂੰ ਵੰਡਿਆ।
ਹੋਰ ਪੜ੍ਹੋ : ਕੋਰੋਨਾ ਵਾਇਰਸ ਕਾਰਨ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚੋਂ 57 ਕੈਦੀਆਂ ਨੂੰ ਕੀਤਾ ਰਿਹਾਅ
ਜਸਵਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਔਖੇ ਸਮੇਂ 'ਚ ਪੁਲਿਸ ਨੂੰ ਸਿਰਫ ਡਿਊਟੀ ਹੀ ਨਹੀਂ ਸਗੋਂ ਗਰੀਬ ਅਤੇ ਬੇਸਹਾਰਾ ਲੋਕਾਂ ਦੀ ਮਦਦ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਦੋ ਵਕਤ ਦੀ ਰੋਟੀ ਖਾ ਸਕਣ। ਉਨ੍ਹਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਲੋਕ ਰਾਸ਼ਨ ਆਦਿ ਦੀ ਜਮਾਖੋਰੀ ਨਾ ਕਰਨ ਤਾਂ ਜੋ ਹਰ ਲੋੜਵੰਦ ਵਿਅਕਤੀ ਕੋਲ ਰਾਸ਼ਨ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਰਥਿਕ ਪੱਖੋਂ ਮਜ਼ਬੂਤ ਹਨ ਉਹ ਲੋੜਵੰਦ ਲੋਕਾਂ ਦੀ ਮਦਦ ਜ਼ਰੂਰ ਕਰਨ।