ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਰਾਏਕੋਟ (Raikot Assembly Constituency) ਸੀਟ ਤੋਂ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਜੱਗਾ ਹੀਸੋਵਾਲ ਨੇ ਜਿੱਤ ਦਰਜ ਕੀਤੀ ਸੀ, ਜਿਹੜੇ ਕਿ ਪਾਰਟੀ ਛੱਡ ਗਏ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਰਾਏਕੋਟ (Raikot Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਰਾਏਕੋਟ (Raikot Assembly Constituency)
ਜੇਕਰ ਰਾਏਕੋਟ (Raikot Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਥੋਂ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਜੱਗਾ ਹੀਸੋਵਾਲ ਵਿਧਾਇਕ ਹਨ। ਜੱਗਾ ਹੀਸੋਵਾਲ 2017 ਵਿੱਚ ਇਥੋਂ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਰਾਏਕੋਟ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਕਾਂਗਰਸ (Congress) ਦੇ ਅਮਰ ਸਿੰਘ ਨੂੰ ਮਾਤ ਦਿੱਤੀ ਸੀ।
ਇਸ ਵਾਰ ਜੱਗਾ ਹੀਸੋਵਾਲ ਦੂਜੀ ਸੀਟ ਤੋਂ ਕਾਂਗਰਸ ਦੀ ਟਿਕਟ ’ਤੇਚੋਣ ਲੜ ਰਹੇ ਹਨ ਤੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਥਾਂ ਹੁਣ ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਕਾਮਿਲ ਸਿੰਘ ਨੂੰ ਟਿਕਟ ਦਿੱਤੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਤਹਿਤ ਬਸਪਾ ਵੱਲੋਂ ਬਲਵਿੰਦਰ ਸਿੰਘ ਸੰਧੂ ਚੋਣ ਲੜ ਰਹੇ ਹਨ ਜਦੋਂਕਿ ਅਕਾਲੀ ਦਲ ਸੰਯੁਕਤ ਵੱਲੋਂ ਗੁਰਪਾਲ ਸਿੰਘ ਗੋਲਡੀ ਚੋਣ ਮੈਦਾਨ ਵਿੱਚ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਰਾਏਕੋਟ (Raikot Constituency) ’ਤੇ 77.81 ਫੀਸਦ ਵੋਟਿੰਗ ਹੋਈ ਸੀ ਤੇ ਇਸ ਦੌਰਾਨ ਆਪ ਦੇ ਜੱਗਾ ਹੀਸੋਵਾਲ ਵਿਧਾਇਕ ਬਣੇ ਸੀ ਤੇ ਉਨ੍ਹਾਂ ਨੇ ਕਾਂਗਰਸ ਦੇ ਅਮਰ ਸਿੰਘ ਨੂੰ ਮਾਤ ਦਿੱਤੀ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਇੰਦਰ ਇਕਬਾਲ ਸਿੰਘ ਅਟਵਾਲ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ 2017 ਦੀ ਚੋਣ ਵੇਲੇ ਆਪ ਦੇ ਹੀਸੋਵਾਲ ਨੂੰ 48245 ਵੋਟਾਂ ਪਈਆਂ ਸੀ ਜਦੋਂਕਿ ਕਾਂਗਰਸ ਅਮਰ ਸਿੰਘ ਨੂੰ 37613 ਦੇ ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਇੰਦਰ ਸਿੰਘ ਅਟਵਾਲ ਨੂੰ 29019 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕੁਲ 77.81 ਫੀਸਦੀ ਵੋਟਿੰਗ ਹੋਈ ਸੀ। ਇਸ ਦੌਰਾਨ ਆਪ ਨੂੰ 41.22 ਫੀਸਦੀ ਵੋਟ ਸ਼ੇਅਰ ਮਿਲਿਆ ਸੀ ਜਦੋਂਕਿ ਕਾਂਗਰਸ ਦੇ ਹਿੱਸੇ 32.15 ਫੀਸਦੀ ਵੋਟ ਸ਼ੇਅਰ ਆਇਆ ਤੇ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਸ਼ੇਅਰ 24.79 ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਰਾਏਕੋਟ (Raikot Assembly Constituency) ਸੀਟ ’ਤੇ 61.37 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਕਾਂਗਰਸ ਦੇ ਗੁਰਚਰਨ ਸਿੰਘ ਚੋਣ ਜਿੱਤੇ ਸੀ। ਉਨ੍ਹਾਂ ਨੇ ਸਿੱਧੇ ਮੁਕਾਬਲੇ ਵਿੱਚ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ ਦੇ ਗੁਰਚਰਨ ਸਿੰਘ ਨੂੰ 49553 ਫੀਸਦੀ ਵੋਟਾਂ ਮਿਲੀਆਂ ਸੀ, ਜਦੋਂਕਿ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਨੂੰ 45660ਫੀਸਦੀ ਵੋਟਾਂ ਪ੍ਰਾਪਤ ਹੋਈਆਂ ਸੀ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਰਾਏਕੋਟ (Raikot Assembly Constituency) 'ਤੇ 78.22 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 45.89 ਫੀਸਦੀ ਵੋਟਾਂ ਮਿਲੀਆਂ ਸੀ ਤੇ ਅਕਾਲੀ ਦਲ ਦੇ ਹਿੱਸੇ 42.29 ਫੀਸਦੀ ਵੋਟਾਂ ਆਈਆਂ ਸੀ।
ਰਾਏਕੋਟ ਸੀਟ (Raikot Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਬਿਲਕੁਲ ਨਵੇਂ ਸਮੀਕਰਣ ਬਣ ਗਏ ਹਨ। ਜਗਤਾਰ ਸਿੰਘ ਜੱਗਾ ਹੀਸੋਵਾਲ ਦੇ ਪਾਰਟੀ ਛੱਡਣ ਨਾਲ ਆਮ ਆਦਮੀ ਪਾਰਟੀ ਨੂੰ ਨਵਾਂ ਚਿਹਰਾ ਲੱਭਣਾ ਪਿਆ ਹੈ ਤੇ ਟਿਕਟ ਹਾਕਮ ਸਿੰਘ ਠੇਕੇਦਾਰ ਨੂੰ ਦਿੱਤੀ ਗਈ। ਕਾਂਗਰਸ ਨੇ ਕਾਮਿਲ ਸਿੰਘ ਨੂੰ ਤੇ ਬਹੁਜਨ ਸਮਾਜ ਪਾਰਟੀ ਨੇ ਬਲਵਿੰਦਰ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਅਕਾਲੀ ਦਲ ਸੰਯੁਕਤ ਨੇ ਗੁਰਪਾਲ ਸਿੰਘ ਗੋਲਡੀ ਨੂੰ ਟਿਕਟ ਦਿੱਤੀ ਹੈ। ਰਾਏਕੋਟ ਦਾ ਚੋਣ ਮੈਦਾਨ ਨਵੇਂ ਉਮੀਦਵਾਰਾਂ ਨਾਲ ਸਜਿਆ ਹੈ ਤੇ ਜਿਹੜਾ ਜੋਰ ਲਗਾ ਦੇਵੇਗਾ, ਉਹੀ ਵਿਧਾਇਕ ਬਣ ਜਾਏਗਾ।
ਇਹ ਵੀ ਪੜ੍ਹੋ:ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ, ਜੇਲ੍ਹ ’ਚੋਂ ਨਿਕਲਦੇ ਹੀ ਵਿਰੋਧੀਆਂ ’ਤੇ ਭੜਕੇ