ਲੁਧਿਆਣਾ: ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਲੁਧਿਆਣਾ 'ਚ ਵੀ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਠੰਡ ਵੱਧ ਗਈ ਹੈ। ਠੰਡ ਵੱਧਣ ਤੇ ਲਗਾਤਾਰ ਮੀਂਹ ਪੈਂਣ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦੱਸਿਆ ਹੈ। ਇਹ ਮੀਂਹ ਭਲਕੇ ਖ਼ਤਮ ਹੋ ਜਾਵੇਗਾ। 14 ਜਨਵਰੀ ਨੂੰ ਮੌਸਮ ਸਾਫ਼ ਰਹੇਗਾ। ਉਨ੍ਹਾਂ ਦੱਸਿਆ ਕਿ ਫ਼ਸਲਾਂ ਲਈ ਇਹ ਵੀ ਕੋਟਾ ਨੁਕਸਾਨਦੇਹ ਨਹੀਂ ਹੈ ਪਰ ਜੇਕਰ ਕਿਸਾਨਾਂ ਦੀ ਫ਼ਸਲਾਂ ਦੇ 'ਚ ਵੱਧ ਪਾਣੀ ਇਕੱਠਾ ਹੋ ਜਾਵੇ ਤਾਂ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਚੋਂ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਕਰਨਾ ਚਾਹੀਦਾ ਹੈ।
ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਇਹ ਮੀਂਹ ਵੈਸਟਰਨ ਡਿਸਟਰਬੰਸ ਤੇ ਫੋਰਕਾਸਟ ਕਾਰਨ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਂਹ ਦੇ ਦੌਰਾਨ ਕੁੱਝ ਥਾਵਾਂ 'ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਨਵਰੀ ਮਹੀਨੇ 'ਚ ਅਕਸਰ 5 ਮਿਲੀਮੀਟਰ ਤੱਕ ਮੀਂਹ ਪੈਂਦਾ ਸੀ, ਪਰ ਇਸ ਵਾਰ ਜਨਵਰੀ ਮਹੀਨੇ ਤੱਕ ਸੂਬੇ 'ਚ ਮੀਂਹ 13 ਮਿਲੀਮੀਟਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਂਹ ਦਾ ਅਸਰ ਅਗਲੇ 24 ਘੰਟਿਆਂ ਤੱਕ ਹੀ ਰਹੇਗਾ ਅਤੇ ਇਸ ਤੋਂ ਬਾਅਦ ਮੁੜ 14 ਜਨਵਰੀ ਨੂੰ ਮੌਸਮ ਸਾਫ਼ ਰਹੇਗਾ।