ETV Bharat / city

ਸੂਬਾ ਪੱਧਰੀ ਮੈਡੀਕਲ ਕੈਂਪ 'ਚ ਪੁੱਜੀ ਰਜਿੰਦਰ ਕੌਰ ਭੱਠਲ, ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

author img

By

Published : Jan 19, 2020, 5:16 PM IST

ਸਿਹਤ ਵਿਭਾਗ ਵੱਲੋਂ ਲੁਧਿਆਣਾ 'ਚ ਮੈਗਾ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ 'ਚ ਮਾਹਿਰ ਡਾਕਟਰਾਂ ਨੇ ਹਿੱਸਾ ਲਿਆ। ਵੱਡੀ ਗਿਣਤੀ 'ਚ ਸ਼ਹਿਰਵਾਸੀ ਇਸ ਸੂਬਾ ਪੱਧਰੀ ਮੈਡੀਕਲ ਕੈਂਪ 'ਚ ਜਾਂਚ ਕਰਵਾਉਣ ਪੁੱਜੇ। ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਰਜਿੰਦਰ ਕੌਰ ਭੱਠਲ ਨੇ ਬਾਜਵਾ ਤੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਲੁਧਿਆਣਾ: ਸਿਹਤ ਵਿਭਾਗ ਵੱਲੋਂ ਸ਼ਹਿਰ 'ਚ ਸੂਬਾ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਭੱਠਲ ਨੇ ਸੀਏਏ 'ਤੇ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ 'ਚ ਕਈ ਖਾਮੀਆਂ ਸਨ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਨੂੰ ਦੇਸ਼ 'ਚ ਲਾਗੂ ਕਰ ਦਿੱਤਾ ਹੈ। ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਜੋ ਵੀ ਕਹਿੰਦੇ ਹਨ ਉਸ ਨੂੰ ਬਿਨਾਂ ਸੋਚੇ ਸਮਝੇ ਲਾਗੂ ਕਰ ਦਿੱਤਾ ਜਾਂਦਾ ਹੈ। ਭੱਠਲ ਨੇ ਕਿਹਾ ਕਿ ਇਸ ਕਾਨੂੰਨ ਬਾਰੇ ਵਿਰੋਧੀ ਪਾਰਟੀਆਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ।

ਇਸ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਵਿਵਾਦ 'ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਆਖਿਆ ਕਿ ਬਾਜਵਾ ਜੋ ਵੀ ਬਿਆਨਬਾਜ਼ੀ ਕਰ ਰਹੇ ਹਨ, ਉਹ ਕਿਥੇ ਤੇ ਕਿਸ ਸਮੇਂ ਕਰਨੀ ਚਾਹੀਦੀ ਹੈ ਇਹ ਗੱਲ ਜ਼ਿਆਦਾ ਮਾਇਨੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ 'ਚ ਹਰ ਕਿਸੇ ਦੀ ਆਪਣੀ ਵਿਚਾਰਧਾਰਾ ਹੋ ਸਕਦੀ ਹੈ। ਉਨ੍ਹਾਂ ਬਿਜਲੀ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਮੁੜ ਸਾਬਕਾ ਅਕਾਲੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਵੱਲੋਂ ਖ਼ਜ਼ਾਨਾ ਖਾਲ੍ਹੀ ਕੀਤੇ ਜਾਣ ਦੀ ਗੱਲ ਕਹੀ।

ਇਸ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਸਿਵਲ ਸਰਜਨ ਡਾ.ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਕੈਂਪ 'ਚ 700 ਲੋਕਾਂ ਵੱਲੋਂ ਇਸ ਕੈਂਪ ਦੇ ਵਿੱਚ ਰਜਿਸਟ੍ਰੇਸ਼ਨ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਟੀਮ ਵੀ ਇਸ ਮੈਡੀਕਲ ਕੈਂਪ ਦੇ ਵਿੱਚ ਲੋਕਾਂ ਦਾ ਚੈਕਅੱਪ ਕੀਤਾ ਗਿਆ ਅਤੇ ਬੱਚਿਆਂ ਦੇ ਮਾਹਿਰ ਡਾਕਟਰ ਵੀ ਵਿਸ਼ੇਸ਼ ਤੌਰ ਤੇ ਬੁਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਰਾਹੀਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਅਤੇ ਵੱਡੀ ਤਦਾਦ 'ਚ ਬਲੱਡੀ ਯੂਨਿਤ ਇੱਕਠੇ ਕੀਤੇ ਗਏ ਹਨ।

Intro:Hl..ਸਿਹਤ ਵਿਭਾਗ ਵੱਲੋਂ ਲੁਧਿਆਣਾ ਚ ਸੂਬਾ ਪੱਧਰੀ ਮੈਡੀਕਲ ਕੈਂਪ, ਰਜਿੰਦਰ ਕੌਰ ਭੱਠਲ ਨੇ ਸੀ ਏ ਅਤੇ ਪ੍ਰਤਾਪ ਬਾਜਵਾ ਤੇ ਕੀਤੀ ਟਿੱਪਣੀ..

Anchor...ਸਿਹਤ ਵਿਭਾਗ ਵੱਲੋਂ ਲੁਧਿਆਣਾ ਦੇ ਵਿੱਚ ਮੈਗਾ ਮੈਡੀਕਲ ਕੈਂਪ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਨੇ ਹਿੱਸਾ ਲਿਆ ਅਤੇ ਵੱਡੀ ਤਦਾਦ ਚ ਲੋਕਾਂ ਦਾ ਮੁਫ਼ਤ ਚੈੱਕਅਪ ਕੀਤਾ ਇਸ ਦੌਰਾਨ ਬੀਬੀ ਰਜਿੰਦਰ ਕੌਰ ਭੱਠਲ ਵੱਲੋਂ ਵਿਸ਼ੇਸ਼ ਤੌਰ ਤੇ ਇਸ ਮੈਡੀਕਲ ਕੈਂਪ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ..ਇਸ ਦੌਰਾਨ ਉਨ੍ਹਾਂ ਨਾਗਰਿਕਤਾ ਸੋਧ ਐਕਟ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੀ ਜਾ ਰਹੀ ਬਿਆਨਬਾਜ਼ੀ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ..

Body:Vo..1 ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਨਾਗਰਿਕਤਾ ਸੋਧ ਐਕਟ ਦੇ ਵਿੱਚ ਕਈ ਖਾਮੀਆਂ ਸਨ ਪਰ ਉਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੂਰੇ ਦੇਸ਼ ਤੇ ਵਿੱਚ ਉਸ ਨੂੰ ਲਾਗੂ ਕਰ ਦਿੱਤਾ ਗਿਆ..ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨਰਿੰਦਰ ਮੋਦੀ ਨੂੰ ਜੋ ਵੀ ਕਹਿੰਦਾ ਹੈ ਉਹ ਬਿਨਾਂ ਸੋਚੇ ਸਮਝੇ ਉਸ ਤੇ ਮੋਹਰ ਲਾ ਦਿੰਦੇ ਨੇ..ਭੱਠਲ ਨੇ ਕਿਹਾ ਕਿ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਵਿਰੋਧੀ ਪਾਰਟੀਆਂ ਦੇ ਨਾਲ ਵੀ ਚਰਚਾ ਨਹੀਂ ਕੀਤੀ ਗਈ..ਭੱਠਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਜੋ ਵੀ ਬਿਆਨਬਾਜ਼ੀ ਕਰ ਰਹੇ ਨੇ ਉਹ ਕਿੱਥੇ ਤੇ ਕਿਸ ਵੇਲੇ ਕਰਨੀ ਚਾਹੀਦੀ ਹੈ ਇਹ ਜ਼ਿਆਦਾ ਮਾਇਨੇ ਰੱਖਦਾ ਹੈ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਹਰ ਕਿਸੇ ਦੀ ਆਪਣੀ ਵਿਚਾਰਧਾਰਾ ਹੋ ਸਕਦੀ ਹੈ..ਉਧਰ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਉਨ੍ਹਾਂ ਮੁੜ ਤੋਂ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਨਿਸ਼ਾਨੇ ਵਿੰਨੇ..

Byte..ਰਜਿੰਦਰ ਕੌਰ ਭੱਠਲ, ਸਾਬਕਾ ਮੁੱਖ ਮੰਤਰੀ ਪੰਜਾਬ

Vo..2 ਉਧਰ ਦੂਜੇ ਪਾਸੇ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ 700 ਲੋਕਾਂ ਵੱਲੋਂ ਇਸ ਕੈਂਪ ਦੇ ਵਿੱਚ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਟੀਮ ਵੀ ਇਸ ਮੈਡੀਕਲ ਕੈਂਪ ਦੇ ਵਿੱਚ ਲੋਕਾਂ ਦਾ ਚੈਕਅੱਪ ਕਰ ਰਹੀ ਹੈ ਅਤੇ ਬੱਚਿਆਂ ਦੇ ਮਾਹਰ ਡਾਕਟਰ ਵੀ ਵਿਸ਼ੇਸ਼ ਤੌਰ ਤੇ ਬੁਲਾਏ ਗਏ ਨੇ...ਉਨ੍ਹਾਂ ਕਿਹਾ ਕਿ ਇਸ ਕੈਂਪ ਰਾਹੀਂ ਵੱਡੀ ਤਦਾਦ ਚ ਬਲੱਡ ਯੂਨਿਟ ਵੀ ਇਕੱਤਰ ਕੀਤੇ ਗਏ ਨੇ...

Byte...ਡਾ ਰਾਜੇਸ਼ ਕੁਮਾਰ ਬੱਗਾ ਸਿਵਲ ਸਰਜਨ ਲੁਧਿਆਣਾConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.