ਲੁਧਿਆਣਾ: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸ ਦਈਏ ਕਿ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਚ ਮਿਲਣ ਦੇ ਲਈ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਸੰਗਰੂਰ ਜਿਮਨੀ ਚੋਣ ਲੜਨ ਤੋਂ ਇਨਕਾਰ ਕਰਦੇ ਹੋਏ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਹਲਾਤਾਂ ਦੇ ਮੱਦੇਨਜ਼ਰ ਚੋਣ ਲੜਨ ਤੋਂ ਉਹ ਅਸਮਰੱਥ ਹੈ।
ਬੀਤੇ ਦਿਨ ਸਿੱਖ ਜਥੇਬੰਦੀਆਂ ਨੇ ਕੀਤਾ ਸੀ ਐਲਾਨ: ਦੱਸ ਦਈਏ ਕਿ ਸਿੱਖ ਜਥੇਬੰਦੀਆਂ ਰਾਜੋਆਣਾ ਦੀ ਭੈਣ ਦੇ ਘਰ ਪਹੁੰਚੀਆਂ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲੜਨ ਦੀ ਗੱਲ ਆਖੀ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸਹਿਯੋਗ ਕਰਨ ਦੀ ਗੱਲ ਆਖੀ ਸੀ।
ਸੰਗਰੂਰ ਸੀਟ: ਕਾਬਿਲੇਗੌਰ ਹੈ ਕਿ ਸਾਲ 2014 ’ਚ ਭਗਵੰਤ ਮਾਨ ਨੇ ਸੁਖਦੇਵ ਢੀਂਡਸਾ ਨੂੰ ਹਰਾ ਕੇ ਸੰਗਰੂਰ ਦੀ ਸੀਟ ਜਿੱਤੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ (Bhagwant Mann resigns from Lok Sabha seat) ਦਿੱਤਾ ਸੀ। ਉਹ ਆਮ ਆਦਮੀ ਪਾਰਟੀ ਤੋਂ ਲੋਕ ਸਭਾ ਦੇ ਇਕਲੌਤੇ ਮੈਂਬਰ ਸਨ, ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ।
23 ਜੂਨ ਨੂੰ ਪੈਣਗੀਆਂ ਵੋਟਾਂ: ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣਾਂ ਲਈ 23 ਜੂਨ ਦੀ ਐਲਾਨ ਚੋਣ ਕਮੀਸ਼ਨਰ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਜ਼ਿਮਣੀ ਚੋਣਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਚੋਣਾਂ ਲਈ ਨੋਮੀਨੇਸ਼ਨ ਦੀ ਤਰੀਕ 30 ਮਈ ਰੱਖੀ ਗਈ ਹੈ ਤੇ ਆਖਰੀ ਤਾਰੀਕ 6 ਜੂਨ ਹੈ। ਇਸ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਤਾਰੀਕ 6 ਜੂਨ ਰੱਖੀ ਗਈ ਹੈ ਤੇ ਉਮੀਦਵਾਰ ਆਪਣੀ 9 ਜੂਨ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।
ਇਹ ਵੀ ਪੜੋ: ਮੂਸੇਵਾਲਾ ਦੇ ਘਰ ਪਹੁੰਚੇ ਆਪ ਵਿਧਾਇਕ ਦਾ ਵਿਰੋਧ, ਨਹੀਂ ਦਿੱਤਾ ਅੰਦਰ ਜਾਣ