ETV Bharat / city

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ 5 ਲੱਖ ਰੁਪਏ ਦਾ ਚੈੱਕ ਭੇਟ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਉਲੰਪਿਕ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਚੈਕ ਭੇਟ ਕੀਤਾ ਗਿਆ ਹੈ। ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਹ ਚੈਕ ਸਿਮਰਨਜੀਤ ਦੀ ਮਾਤਾ ਨੂੰ ਲੁਧਿਆਣਾ ਵਿਖੇ ਸੌਂਪਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਮਰਨਜੀਤ ਕੌਰ ਦੀ ਕੋਚਿੰਗ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਨੂੰ 5 ਲੱਖ ਰੁਪਏ ਦਾ ਚੈੱਕ ਭੇਟ

author img

By

Published : Sep 1, 2020, 5:32 PM IST

ਲੁਧਿਆਣਾ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੂੰ ਭੇਟ ਕੀਤਾ।

ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਦਾ ਚੈਕ

ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ ‘ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ।

ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਅਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ, 2018 ਵਿੱਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਅਤੇ 2019 ਵਿੱਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ। ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿੱਚ ਰੁੱਝੀ ਹੋਈ ਹੈ।

ਇਸ ਮੌਕੇ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਿਮਰਨਜੀਤ ਕੌਰ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਲੰਪਿਕ ਵਿੱਚ ਸੋਨ ਤਗਮਾ ਜਿੱਤੇਗੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.