ਲੁਧਿਆਣਾ : ਪੰਜਾਬ ਸਰਕਾਰ ਖ਼ਿਲਾਫ਼ ਦਰਜਾ ਚਾਰ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ ਹੈ। ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਅਤੇ ਸੀਵਰਮੈਨ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕਿਹਾ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਕਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ। ਪੰਜਾਬ ਸਰਕਾਰ ਖ਼ਿਲਾਫ਼ ਹੁਣ ਹਰ ਵਰਗ ਸੜਕਾਂ ਉੱਤੇ ਉਤਰ ਰਿਹਾ ਹੈ। ਜਿੱਥੇ ਪਹਿਲਾਂ ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਉਥੇ ਹੀ ਹੁਣ ਦਰਜ਼ਾ ਚਾਰ ਕਰਮਚਾਰੀਆਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ।
ਦਰਜਾ ਚਾਰ ਕਰਮਚਾਰੀਆਂ ਵੱਲੋਂ ਪੱਕੇ ਕਰਨ ਨੂੰ ਲੈ ਕੇ ਲੁਧਿਆਣਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਵਲੋਂ ਆਪਣੀ ਹੱਕੀ ਮੰਗਾਂ ਲਈ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਉੱਤੇ ਲੁਧਿਆਣਾ ਦੇ ਵੱਡੀ ਗਿਣਤੀ ਵਿਚ ਦਰਜਾ ਚਾਰ ਕਰਮਚਾਰੀ ਪਹੁੰਚੇ ਸਨ।
ਸੀਐਮ ਨੇ ਕੀਤਾ ਸੀ : ਵਾਅਦਾ ਉਨ੍ਹਾਂ ਨੇ ਕਿਹਾ ਕਿ ਦਰਜ਼ਾ ਚਾਰ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਹੁਕਮ ਜਾਰੀ ਕੀਤੇ ਸੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਕਿਹਾ ਗਿਆ ਸੀ ਪਰ ਕਾਫ਼ੀ ਸਮਾਂ ਬੀਤਣ ਉੱਤੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬੰਦ ਪਈ ਪੈਨਸ਼ਨ ਮੁੜ ਬਹਾਲ ਕੀਤੀ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਸ਼ਰਤ ਨੌਕਰੀ ਦਿੱਤੀ ਜਾਵੇਗੀ।
ਲੰਬੇ ਸਮੇਂ ਤੋਂ ਕੇ ਰਹੇ ਸੰਘਰਸ਼ : ਕੱਚੇ ਮੁਲਜ਼ਮਾਂ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲਮੇਂ ਸਮੇਂ ਤੋਂ ਚੱਲ ਰਹੀਆਂ ਨੇ ਹੁਣ ਤੱਕ ਕੋਈ ਹੱਲ ਨਹੀਂ ਕੀਤਾ ਗਿਆ। ਸਫਾਈ ਕਰਮਚਾਰੀਆਂ ਨੇ ਦੱਸਿਆ ਕਿ ਕਰੋਨਾ ਕਾਲ ਦੇ ਦੌਰਾਨ ਜਦੋਂ ਸਾਰੇ ਹੀ ਆਪੋ ਆਪਣੇ ਘਰਾਂ ਵਿੱਚ ਸਨ ਤਾਂ ਓਦੋਂ ਵੀ ਓਹ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਲੋਕਾਂ ਦੀ ਸੇਵਾ ਕਰ ਰਹੇ ਸੀ ਸਰਕਾਰ ਨੇ ਉਨ੍ਹਾਂ ਨੂੰ ਹਲਾ ਸ਼ੈਰੀ ਤਾਂ ਦਿੱਤੀ ਪਰ ਉਨ੍ਹਾਂ ਦਾ ਬਣਦਾ ਮਾਣ ਸਤਕਾਰ ਨਹੀਂ ਕੀਤਾ ਗਿਆ ਹੈ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਗਿਆ ਅਤੇ ਨੇ ਹੀ ਉਨ੍ਹਾਂ ਦੀ ਤਨਖਾਹ ਚ ਵਾਧਾ ਕੀਤਾ ਗਿਆ।
ਇਹ ਵੀ ਪੜ੍ਹੋ : ‘ਮੇਰੇ ਤੋਂ ਲਿਖ ਕੇ ਲੈ ਲਵੋ AAP ਸੰਗਰੂਰ ਜ਼ਿਮਨੀ ਚੋਣ ਹਾਰੇਗੀ‘