ETV Bharat / city

ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ ਬਹਾਨੇ ਬੁਲਾ ਕੇ ਚੱਲਦੀ ਕਾਰ 'ਚ ਔਰਤ ਨਾਲ ਜ਼ਬਰ-ਜਨਾਹ - Rape of a woman in a moving car all night in Ludhiana

ਲੁਧਿਆਣਾ ਸ਼ਹਿਰ ਦੇ ਥਾਣਾ ਸਰਾਭਾ ਨਗਰ ਦੇ ਇਲਾਕੇ ਤੋਂ ਸਮਾਜ ਨੂੰ ਸ਼ਰਮਸ਼ਾਰ ਕਰ ਦੇਣ ਵਾਲੀ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਔਰਤ ਇਸ ਵਾਰਦਾਤ ਨੂੰ ਚਲਦੀ ਕਾਰ ਵਿੱਚ ਅੰਜ਼ਾਮ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਪੀੜਤ ਔਰਤ ਨੂੰ ਜਨਮ ਦਿਨ ਦੀ ਪਾਰਟੀ ਦੇ ਬਹਾਨੇ ਨਾਲ ਬੁਲਾਇਆ ਸੀ ਅਤੇ ਇਸ ਮਗਰੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਅਤੇ ਵਾਰਦਾਤ 'ਚ ਵਰਤੀ ਗਈ ਕਾਰ ਨੂੰ ਕਾਬੂ ਕਰ ਲਿਆ ਹੈ।

Rape of a woman in a moving car all night in Ludhiana
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ ਬਹਾਨੇ ਬੁਲਾ ਕੇ ਚੱਲਦੀ ਕਾਰ 'ਚ ਔਰਤ ਨਾਲ ਕੀਤਾ ਜ਼ਬਰ-ਜਨਾਹ
author img

By

Published : Oct 23, 2020, 8:03 PM IST

ਲੁਧਿਆਣਾ: ਸ਼ਹਿਰ ਦੇ ਥਾਣਾ ਸਰਾਭਾ ਨਗਰ ਦੇ ਇਲਾਕੇ ਤੋਂ ਸਮਾਜ ਨੂੰ ਸ਼ਰਮਸ਼ਾਰ ਕਰ ਦੇਣ ਵਾਲੀ ਔਰਤ ਨਾਲ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਚਲਦੀ ਕਾਰ ਵਿੱਚ ਅੰਜ਼ਾਮ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਪੀੜਤ ਔਰਤ ਨੂੰ ਜਨਮ ਦਿਨ ਦੀ ਪਾਰਟੀ ਦੇ ਬਹਾਨੇ ਨਾਲ ਬੁਲਾਇਆ ਸੀ ਅਤੇ ਇਸ ਮਗਰੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਅਤੇ ਵਾਰਦਾਤ 'ਚ ਵਰਤੀ ਗਈ ਕਾਰ ਨੂੰ ਕਾਬੂ ਕਰ ਲਿਆ ਹੈ।

ਥਾਣਾ ਸਰਾਭਾ ਨਗਰ ਦੀ ਮੁਖੀ ਮਧੂਬਾਲਾ ਨੇ ਦੱਸਿਆ ਕਿ 21 ਅਕਤੂਬਰ ਨੂੰ ਇੱਕ ਔਰਤ ਨੇ ਉਨ੍ਹਾਂ ਲੋਕ ਉਸ ਨਾਲ ਜ਼ਬਰ-ਜਨਾਹ ਦੀ ਹੋਣ ਦੀ ਸ਼ਿਕਾਇਤ ਦਿੱਤੀ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ ਬਹਾਨੇ ਬੁਲਾ ਕੇ ਚੱਲਦੀ ਕਾਰ 'ਚ ਔਰਤ ਨਾਲ ਕੀਤਾ ਜ਼ਬਰ-ਜਨਾਹ

ਵਾਰਦਾਤ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਪੀੜਤਾ ਨੂੰ ਜਨਮ ਦਿਨ ਦੀ ਪਾਰਟੀ ਬਹਾਨੇ ਸੱਦ ਕੇ ਚਲਦੀ ਕਾਰ 'ਚ ਉਸ ਨਾਲ ਸਾਰੀ ਰਾਤ ਜ਼ਬਰ-ਜਨਾਹ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇੱਕ ਵਿਅਕਤੀ ਕਾਰ ਚਲਾਉਂਦਾ ਰਿਹਾ ਤੇ ਦੂਜੇ ਨੌਜਵਾਨ ਨੇ ਪਿਛਲੀ ਸੀਟ 'ਤੇ ਇਸ ਘਟੀਆ ਵਾਰਦਾਤ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਨਿਊ ਬੀਆਰਐਸ ਨਗਰ ਵਾਸੀ ਰੋਹਿਤ ਕੁਮਾਰ ਤੇ ਨਿਊ ਰਾਜਗੁਰੂ ਨਗਰ ਦੇ ਰਹਿਣ ਵਾਲੇ ਪ੍ਰਸ਼ਾਂਤ ਸ਼ੁਕਲਾ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਦੋਵਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਪੀੜਤਾ ਨੇ ਪੁੁਲਿਸ ਨੂੰ ਦੱਸਿਆ ਕਿ ਉਸ ਦੀ 8-9 ਸਾਲਾਂ ਤੋਂ ਪ੍ਰਸ਼ਾਂਤ ਸ਼ੁਕਲਾ ਨਾਲ ਦੋਸਤੀ ਸੀ। ਇਸੇ ਦੋਸਤੀ ਦੇ ਚਲਦੇ ਉਸ ਨੂੰ 21 ਅਕਤੂਬਰ ਦੀ ਰਾਤ ਨੂੰ ਪ੍ਰਸ਼ਾਂਤ ਸ਼ੁਕਲਾ ਨੇ ਜਨਮ ਦਿਨ ਦੀ ਪਾਰਟੀ 'ਤੇ ਹੋਟਲ ਕੀਜ਼ ਲਾਗੇ ਸ਼ਰਾਬ ਦੇ ਅਹਾਤੇ ਦੇ ਬਾਹਰ ਬੁਲਾਇਆ। ਇੱਥੇ ਉਨ੍ਹਾਂ ਨੇ ਜਨਮ ਦਿਨ ਦੀ ਪਾਰਟੀ ਕੀਤੀ ਅਤੇ ਇਸੇ ਦੌਰਾਨ ਹੀ ਰੋਹਿਤ ਉਸ ਨਾਲ ਬਤਮੀਜ਼ੀ ਕਰਨ ਲੱਗਿਆ। ਉਨ੍ਹਾਂ ਨੇ ਕਿਹਾ ਕਿ ਪੀੜਤਾ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਕਾਰ ਵਿੱਚ ਸੁੱਟ ਲਿਆ ਅਤੇ ਸਾਰੀ ਰਾਤ ਚਲਦੀ ਕਾਰ ਵਿੱਚ ਰੋਹਿਤ ਨੇ ਉਸ ਨਾਲ ਜ਼ਬਰ-ਜਨਾਹ ਕੀਤਾ। ਇਸ ਮਗਰੋਂ ਇਹ ਦੋਵੇਂ ਮੁਲਜ਼ਮ ਪੀੜਤਾ ਨੂੰ ਤੜਕੇ ਤਿੰਨ ਵਜੇ ਦੇ ਕਰੀਬ ਅਹਾਤੇ ਦੇ ਬਾਹਰ ਸੁੱਟ ਗਏ। ਥਾਣਾ ਮੁਖੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.