ETV Bharat / city

ਲੁਧਿਆਣਾ ਦੀ ਰੇਹੜੀ ਫੜੀ ਯੂਨੀਅਨ ਨੇ ਕਾਂਗਰਸ ਤੇ ਕਾਰਪੋਰੇਸ਼ਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ ਦੀ ਰੇਹੜੀ ਫੜੀ ਯੂਨੀਅਨ ਵੱਲੋਂ ਕਾਂਗਰਸ ਸਰਕਾਰ ਅਤੇ ਕਾਰਪੋਰੇਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਹੱਦਬੰਦੀ ਕੀਤੇ ਜਾਣ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ 31 ਜਨਵਰੀ ਨੂੰ ਮੁਕੰਮਲ ਤੌਰ ਸਪਲਾਈ ਠੱਪ ਕੀਤੇ ਜਾਣ ਦਾ ਐਲਾਨ ਕੀਤਾ।

ਰੇਹੜੀ ਫੜੀ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

author img

By

Published : Jan 27, 2020, 5:27 PM IST

ਲੁਧਿਆਣਾ: ਰੇਹੜੀ ਫੜੀ ਯੂਨੀਅਨ ਵੱਲੋਂ ਕਾਂਗਰਸ ਸਰਕਾਰ ਅਤੇ ਕਾਰਪੋਰੇਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਵੱਡੀ ਤਦਾਦ 'ਚ ਚ ਰੇਹੜੀਆਂ ਤੇ ਫੜੀਆਂ ਲਗਾਉਣ ਵਾਲਿਆਂ ਨੇ ਹਿੱਸਾ ਲਿਆ। ਇਹ ਰੋਸ ਪ੍ਰਦਰਸ਼ਨ ਲੁਧਿਆਣਾ ਦੇ ਜਗਰਾਓਂ ਪੁਲ 'ਤੇ ਕੀਤਾ ਗਿਆ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਕਾਂਗਰਸ ਸਰਕਾਰ ਤੇ ਨਗਰ ਨਿਗਮ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰੋਸ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰੇਹੜੀਆਂ ਫੜੀਆਂ ਵਾਲਿਆਂ ਦੀ ਸਾਰ ਕੋਈ ਵੀ ਮੰਤਰੀ ਨਹੀਂ ਲੈ ਰਿਹਾ। ਇਸ ਕਾਰਨ ਉਨ੍ਹਾਂ ਨੂੰ ਮਜਬੂਰਨ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 31 ਜਨਵਰੀ ਨੂੰ ਰੇਹੜੀਆਂ ਫੜੀਆਂ ਮੁਕੰਮਲ ਤੌਰ 'ਤੇ ਬੰਦ ਕਰਕੇ ਸਪਲਾਈ ਠੱਪ ਕਰ ਦਿੱਤੀ ਜਾਵੇਗੀ। ਉਨ੍ਹਾਂ ਸਾਰੇ ਰੇਹੜੀ ਫੜੀਆਂ ਵਾਲੇ ਨੂੰ ਇਕਜੁੱਟ ਹੋ ਕੇ ਸਰਕਾਰ ਅਤੇ ਨਗਰ ਨਿਗਮ ਦੇ ਵਿਰੁੱਧ ਸੰਘਰਸ਼ ਕਰਨ ਲਈ ਅਪੀਲ ਕੀਤੀ।

ਰੇਹੜੀ ਫੜੀ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੀਡੀਆ ਨਾਲ ਗੱਲਬਾਤ ਕਰਦਿਆਂ ਰੇਹੜੀ ਫੜੀ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਹੈ ਕਿ ਜਦੋਂ ਤੋਂ ਲੁਧਿਆਣਾ ਦੇ ਵੱਖ ਵੱਖ ਥਾਵਾਂ ਦੀ ਹੱਦਬੰਦੀ ਕੀਤੀ ਗਈ ਹੈ ,ਉਦੋਂ ਤੋਂ ਰੇਹੜੀ ਫੜੀਆਂ ਵਾਲਿਆਂ ਨੂੰ ਲਗਾਤਾਰ ਨਗਰ ਨਿਗਮ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਉਹ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵੀ ਮੁਲਾਕਾਤ ਕਰਨ ਲਈ ਗਏ ਸਨ, ਪਰ ਉਨ੍ਹਾਂ ਵੱਲੋਂ ਸਾਫ਼ ਜਵਾਬ ਦਿੱਤਾ ਗਿਆ ਉਹ ਰੇਹੜੀ ਫੜੀਆਂ ਲਗਾਉਣ ਵਾਲਿਆਂ ਨੂੰ ਇੱਕ ਫੁੱਟ ਥਾਂ ਵੀ ਨਹੀਂ ਦੇਣਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਰੇਹੜੀਆਂ ਫੜੀਆਂ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਨੇ ਪਰ ਨਗਰ ਨਿਗਮ ਅਧਿਕਾਰੀ ਲਗਾਤਾਰ ਉਨ੍ਹਾਂ ਨੂੰ ਥਾਂ ਅਲਾਟ ਕਰਨ ਨੂੰ ਲੈ ਕੇ ਤੰਗ ਪਰੇਸ਼ਾਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰਦੀ ਤਾਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Intro:Hl..ਲੁਧਿਆਣਾ ਦੇ ਰੇਹੜੀਆਂ ਫੜੀਆਂ ਵਾਲੇ ਉਤਰੇ ਸੜਕ ਤੇ ਕਾਂਗਰਸ ਅਤੇ ਕਾਰਪੋਰੇਸ਼ਨ ਵਿਰੁੱਧ ਮੁਜ਼ਾਹਰੇ, ਕਿਹਾ 31 ਜਨਵਰੀ ਨੂੰ ਕਰਾਂਗੇ ਮੁਕੰਮਲ ਬੰਦ

Anchor...ਲੁਧਿਆਣਾ ਦੇ ਵਿੱਚ ਅੱਜ ਸੈਂਕੜਿਆਂ ਦੀ ਤਦਾਦ ਚ ਰੇਹੜੀਆਂ ਫੜੀਆਂ ਵਾਲਿਆਂ ਨੇ ਜਗਰਾਉਂ ਪੁਲ ਤੇ ਇਕੱਤਰ ਹੋ ਕੇ ਲੁਧਿਆਣਾ ਕਾਰਪੋਰੇਸ਼ਨ ਅਤੇ ਮੌਜੂਦਾ ਕਾਂਗਰਸ ਸਰਕਾਰ ਦੇ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ...ਉਨ੍ਹਾਂ ਨੇ ਕਿਹਾ ਕਿ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਾਰ ਕੋਈ ਵੀ ਮੰਤਰੀ ਨਹੀਂ ਲੈ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ..ਉਨ੍ਹਾਂ ਨੇ ਕਿਹਾ ਕਿ 31 ਜਨਵਰੀ ਨੂੰ ਰੇਹੜੀਆਂ ਫੜੀਆਂ ਮੁਕੰਮਲ ਤੌਰ ਤੇ ਬੰਦ ਕਰਕੇ ਸਪਲਾਈ ਠੱਪ ਕਰ ਦਿੱਤੀ ਜਾਵੇਗੀ..ਉਨ੍ਹਾਂ ਸਾਰੇ ਰੇਹੜੀ ਫੜ੍ਹੀਆਂ ਵਾਲੇ ਨੂੰ ਇਕਜੁੱਟ ਹੋ ਕੇ ਸਰਕਾਰ ਅਤੇ ਨਗਰ ਨਿਗਮ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਅਪੀਲ ਕੀਤੀ

Body:Vo..1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਹੜੀ ਫੜੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਹੈ ਕਿ ਜਦੋਂ ਤੋਂ ਲੁਧਿਆਣਾ ਦੇ ਵੱਖ ਵੱਖ ਸੋਧਾਂ ਦੀ ਹੱਦਬੰਦੀ ਕੀਤੀ ਗਈ ਹੈ ਉਦੋਂ ਤੋਂ ਰੇਹੜੀ ਫੜ੍ਹੀਆਂ ਵਾਲਿਆਂ ਨੂੰ ਲਗਾਤਾਰ ਨਗਰ ਨਿਗਮ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਸ ਸਬੰਧੀ ਉਹ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵੀ ਮੁਲਾਕਾਤ ਕਰਨ ਲਈ ਗਏ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਸਾਫ ਜਵਾਬ ਦਿ ਤਾ ਕਿ ਉਹ ਇੱਕ ਫੁੱਟ ਥਾਂ ਉਨ੍ਹਾਂ ਨੂੰ ਨਹੀਂ ਦੇਣਗੇ...ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਰੇਹੜੀਆਂ ਫੜੀਆਂ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਨੇ ਪਰ ਨਗਰ ਨਿਗਮ ਲਗਾਤਾਰ ਉਨ੍ਹਾਂ ਨੂੰ ਥਾਂ ਅਲਾਟ ਕਰਨ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ...

Byte...ਪ੍ਰਦਰਸ਼ਨਕਾਰੀConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.