ਲੁਧਿਆਣਾ: ਮਾਛੀਵਾੜਾ ਦੇ ਪਿੰਡ ਮਾਣੇਵਾਲ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਇਸ ਦੇ ਨਾਲ ਹੀ ਨੌ ਸੁਖਮਨੀ ਸਾਹਿਬ ਅਤੇ ਤਿੰਨ ਨਿੱਤਨੇਮ ਦੀਆਂ ਬਾਣੀਆਂ ਦੇ ਗੁਟਕਾ ਸਾਹਿਬ ਵੀ ਅਗਨ ਭੇਟ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੇ ਦੱਸਿਆ ਕਿ ਸਵੇਰ ਸਮੇਂ ਗੁਰਦੁਆਰਾ ਸਾਹਿਬ 'ਚ ਨਿਤਨੇਮ ਉਪਰੰਤ ਸੰਗਤਾਂ ਅਤੇ ਪਾਠੀ ਸਿੰਘ ਆਪਣੇ ਘਰ ਚੱਲੇ ਗਏ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਬਾਅਦ ਨੌਜਵਾਨਾਂ ਖਿੜਕੀ 'ਚ ਧੂੰਆਂ ਨਿਕਲਦੇ ਦੇਖਿਆ ਤਾਂ ਜਲਦੀ ਨਾਲ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਦੋਂ ਤੱਕ ਪ੍ਰਕਾਸ਼ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਗਿਆ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਮੋਹਤਬਰਾਂ ਇੱਕਠੇ ਹੋ ਕੇ ਇਸਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਤੱਕ ਪਹੁੰਚਾਉਂਦਿਆਂ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਦੇ ਮੈਨੇਜਰ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੈਨੇਜਰ ਸਾਹਿਬ ਵਲੋਂ ਆਪਣੇ ਸੇਵਾਦਾਰਾਂ ਨਾਲ ਮੌਕੇ 'ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਗੁਟਕਾ ਸਾਹਿਬ ਇਕੱਤਰ ਕਰਕੇ ਗੋਇੰਦਵਾਲ ਸਾਹਿਬ ਸਸਕਾਰ ਲਈ ਭੇਜ ਦਿੱਤੇ ਹਨ।
ਇਹ ਵੀ ਪੜ੍ਹੋ:ਕੇਸਰੀਆ ਲਾਲ ਯਾਦਵ ਤੇ ਅੰਤਰਾ ਸਿੰਘ ਪ੍ਰਿਅੰਕਾ ਦੇ 'ਬੋਲ ਬਮ' ਗੀਤ ਵਾਇਰਲ