ETV Bharat / city

'ਆਪ' ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ’ਚ ਨਾਕਾਮ- ਬੀਜੇਪੀ ਆਗੂ

ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਹਾਲਾਤ ਖ਼ਰਾਬ ਹਨ, ਕਦੇ ਕਿਸੇ ਖਿਡਾਰੀ ਦਾ ਕਤਲ ਹੋਰ ਹੈ ਕਦੇ ਕਿਸੇ ਦਾ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਚ ਨਾਕਾਮ ਰਹੀ।

author img

By

Published : Apr 15, 2022, 5:16 PM IST

ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ
ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ

ਲੁਧਿਆਣਾ: ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਲੁਧਿਆਣਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਜੰਮ ਕੇ ਨਿਸ਼ਾਨਾ ਸਾਧਿਆ। ਬੀਜੇਪੀ ਆਗੂ ਕਾਲੀਆ ਨੇ ਦਿੱਲੀ ਦੇ ਵਿੱਚ ਬੀਤੇ ਦਿਨੀਂ ਪੀਐਸਪੀਸੀਐਲ ਦੇ ਅਧਿਕਾਰੀਆਂ ਦੀ ਹੋਈ ਬੈਠਕ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਇਹ ਮੀਟਿੰਗ ਗੈਰ ਸੰਵਿਧਾਨਕ ਸੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਕੋਈ ਹੱਕ ਨਹੀਂ ਕਿ ਉਹ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਲਵੇ ਜਾਂ ਉਨ੍ਹਾਂ ਨੂੰ ਸਿਖਲਾਈ ਦੇਵੇ।

ਉਨ੍ਹਾਂ ਕਿਹਾ ਕਿ ਬਿਜਲੀ ਪੰਜਾਬ ਵਿੱਚ ਪੈਦਾ ਹੁੰਦੀ ਹੈ ਨਾ ਕਿ ਦਿੱਲੀ ਵਿਚ ਇਸ ਕਰਕੇ ਸਾਡੇ ਅਧਿਕਾਰੀ ਪੂਰੀ ਤਰ੍ਹਾਂ ਆਪਣੀ ਡਿਊਟੀ ਨਿਭਾਉਣ ਚ ਸਮਰੱਥ ਹਨ।ਹੁਣ ਉਨ੍ਹਾਂ ਨੂੰ ਕਿਸ ਗੱਲ ਦੀ ਸਿਖਲਾਈ ਦੇਣ ਲਈ ਦਿੱਲੀ ਸੱਦਿਆ ਗਿਆ ਸੀ ਇਸ ਦਾ ਜਵਾਬ ਭਗਵੰਤ ਮਾਨ ਨੂੰ ਦੇਣਾ ਚਾਹੀਦਾ ਹੈ ਜੇਕਰ ਉਹ ਨਹੀਂ ਦੇ ਸਕਦੇ ਤਾਂ ਇਹ ਸੂਬਾ ਵਾਸੀਆਂ ਦੇ ਨਾਲ ਧੋਖਾ ਹੈ ਅਤੇ ਖਾਸ ਕਰਕੇ ਉਨ੍ਹਾਂ ਅਧਿਕਾਰੀਆਂ ਦੀ ਬੇਕਦਰੀ ਹੈ ਜਿਨ੍ਹਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ।

ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ

ਇਸ ਦੌਰਾਨ ਮਨੋਰੰਜਨ ਕਾਲੀਆ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਹਾਲਾਤ ਖ਼ਰਾਬ ਹਨ, ਕਦੇ ਕਿਸੇ ਖਿਡਾਰੀ ਦਾ ਕਤਲ ਹੋ ਰਿਹਾ ਹੈ ਕਦੇ ਕਿਸੇ ਦਾ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਚ ਨਾਕਾਮ ਰਹੀ।

ਉੱਥੇ ਹੀ ਦੂਜੇ ਪਾਸੇ ਨਵਜੋਤ ਸਿੱਧੂ ਦੇ ਮਾਮਲੇ ’ਤੇ ਵੀ ਉਨ੍ਹਾਂ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਵਿੱਚ ਹਰ ਕੋਈ ਆਪਣੇ ਆਪ ਨੂੰ ਪ੍ਰਧਾਨ ਮੰਨ ਰਿਹਾ ਹੈ ਇਸ ਕਰਕੇ ਕਾਂਗਰਸ ਖ਼ਤਮ ਹੋ ਚੁੱਕੀ ਹੈ, ਉਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉੱਥੇ ਹੀ ਲਗਾਤਾਰ ਮਨੋਰੰਜਨ ਕਾਲੀਆ ਦਿੱਲੀ ਦੇ ਮੁੱਖ ਮੰਤਰੀ ਅਤੇ ਭਗਵੰਤ ਮਾਨ ’ਤੇ ਵੀ ਵਰ੍ਹਦੇ ਹੋਏ ਵਿਖਾਈ ਦਿੱਤੇ।

ਇਹ ਵੀ ਪੜੋ: ਬੀਤੇ ਦਿਨ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ DCP ਨੂੰ ਮਿਲਿਆ IMA ਦਾ ਵਫ਼ਦ

ETV Bharat Logo

Copyright © 2024 Ushodaya Enterprises Pvt. Ltd., All Rights Reserved.