ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਸਾਹਨੇਵਾਲ (Sahnewal Assembly Constituency) ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਸ਼ਰਣਜੀਤ ਸਿੰਘ ਢਿੱਲੋਂ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਸਾਹਨੇਵਾਲ ਸੀਟ (Sahnewal Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਸਾਹਨੇਵਾਲ (Sahnewal Assembly Constituency)
ਜੇਕਰ ਸਾਹਨੇਵਾਲ ਸੀਟ (Sahnewal Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ (SAD) ਸ਼ਰਣਜੀਤ ਸਿੰਘ ਢਿੱਲੋਂ ਵਿਧਾਇਕ ਹਨ। ਸ਼ਰਣਜੀਤ ਸਿੰਘ ਢਿੱਲੋਂ (Sharanjit Singh Dhillon) ਨੇ ਜਿੱਤ ਹਾਸਲ ਕੀਤੀ ਸੀ। ਸ਼ਰਣਜੀਤ ਸਿੰਘ ਢਿੱਲੋਂ 2017 ਵਿੱਚ ਇਥੋਂ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸਮਰਾਲਾ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਕਾਂਗਰਸ (Congress) ਦੀ ਉਮੀਦਵਾਰ ਤੇ ਗਾਇਕਾ ਸਤਵਿੰਦਰ ਬਿੱਟੀ (Satwinder Bitti) ਨੂੰ ਮਾਤ ਦਿੱਤੀ ਸੀ।
ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਜੋਤ ਬੈਂਸ ਤੀਜੇ ਸਥਾਨ ’ਤੇ ਰਹੇ ਸੀ। ਇਸ ਵਾਰ ਕਾਂਗਰਸ ਨੇ ਬੀਬੀ ਭੱਠਲ ਦੇ ਜਵਾਈ ਬਿਕਰਮ ਬਾਜਵਾ ਨੂੰ ਉਮੀਦਵਾਰ ਬਣਾਇਆ ਹੈ ਤੇ ਆਪ ਨੇ ਵੀ ਆਪਣਾ ਤਗੜਾ ਉਮੀਦਵਾਰ ਬਦਲ ਦਿੱਤਾ ਹੈ। ਇਥੋਂ ਆਪ ਨੇ ਹਰਦੀਪ ਸਿੰਘ ਮੁੰਡੀਆਂ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਗਠਜੋੜ ਵੱਲੋਂ ਅਕਾਲੀ ਦਲ ਸੰਯੁਕਤ ਦੇ ਹਰਪ੍ਰੀਤ ਸਿੰਘ ਗਰਚਾ ਉਮੀਦਵਾਰ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਸਾਹਨੇਵਾਲ ਸੀਟ (Sahnewal Constituency) ’ਤੇ 76.18 ਫੀਸਦ ਵੋਟਿੰਗ ਹੋਈ ਸੀ ਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸ਼ਰਣਜੀਤ ਸਿੰਘ ਢਿੱਲੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਕਾਂਗਰਸ (Congress) ਦੀ ਸਤਵਿੰਦਰ ਕੌਰ ਬਿੱਟੀ ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ (AAP)ਦੇ ਹਰਜੋਤ ਬੈਂਸ ਤੀਜੇ ਨੰਬਰ ’ਤੇ ਰਹੇ ਸੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਰਣਜੀਤ ਸਿੰਘ ਢਿੱਲੋਂ ਨੂੰ 63120 ਵੋਟਾਂ ਪਈਆਂ ਸੀ ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਸਤਵਿੰਦਰ ਬਿੱਟੀ ਨੂੰ 58555 ਵੋਟਾਂ ਹਾਸਲ ਹੋਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਬੈਂਸ ਨੇ 39459 ਵੋਟਾਂ ਲਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ (SAD-BJP) ਨੂੰ ਸਭ ਤੋਂ ਵੱਧ 38.07 ਫੀਸਦੀ ਵੋਟਾਂ ਮਿਲੀਆਂ ਸੀ, ਜਦੋਂਕਿ ਕਾਂਗਰਸ (Congress) ਨੂੰ 35.33 ਫੀਸਦੀ ਤੇ ਆਪ (AAP) ਨੂੰ 23.84 ਫੀਸਦੀ ਵੋਟਾਂ ਮਿਲੀਆਂ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਸਾਹਨੇਵਾਲ (Sahnewal Assembly Constituency) ਤੋਂ ਸ਼੍ਰੋਮਣੀ ਅਕਾਲੀ ਦਲ (SAD-BJP) ਦੇ ਉਮੀਦਵਾਰ ਸ਼ਰਣਜੀਤ ਸਿੰਘ ਢਿੱਲੋਂ ਵਿਧਾਇਕ ਬਣੇ ਸੀ ਤੇ ਉਨ੍ਹਾਂ ਨੇ ਕਾਂਗਰਸ (Congress) ਦੇ ਬਿਕਰਮ ਬਾਜਵਾ ਨੂੰ ਮਾਤ ਦਿੱਤੀ ਸੀ ਤੇ ਬੀਐਸਪੀ ਦਾ ਉਮੀਦਵਾਰ ਤੀਜੇ ਸਥਾਨ ’ਤੇ ਰਿਹਾ ਸੀ।
ਇਸ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਸ਼ਰਣਜੀਤ ਸਿੰਘ ਢਿੱਲੋਂ ਨੂੰ 71583 ਵੋਟਾਂ ਪਈਆਂ ਸੀ, ਜਦੋਂਕਿ ਕਾਂਗਰਸ ਦੇ ਉਮੀਦਵਾਰ ਬਿਕਰਮ ਬਾਜਵਾ ਨੂੰ 50367 ਵੋਟਾਂ ਮਿਲੀਆਂ ਸੀ ਤੇ ਬੀਐਸਪੀ ਦੇ ਉਮੀਦਵਾਰ ਨੂੰ 4852 ਵੋਟਾਂ ਮਿਲੀਆਂ ਸੀ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਸਾਹਨੇਵਾਲ ਸੀਟ (Sahnewal Assembly Constituency) 'ਤੇ 79.11ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਦਲ ਨੂੰ 53.44 ਫੀਸਦੀ, ਕਾਂਗਰਸ ਨੂੰ 37.60 ਫੀਸਦੀ ਤੇ ਬਸਪਾ ਨੂੰ 3.62 ਫੀਸਦੀ ਵੋਟਾਂ ਹਾਸਲ ਹੋਈਆਂ ਸੀ।
ਸਾਹਨੇਵਾਲ ਸੀਟ (Sahnewal Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਸਮੀਕਰਣ ਕਾਫੀ ਬਦਲੇ ਹੋਏ ਹਨ। ਅਕਾਲੀ ਦਲ ਦੇ ਸ਼ਰਣਜੀਤ ਸਿੰਘ ਢਿੱਲੋਂ ਤੀਜੀ ਵਾਰ ਲਗਾਤਾਰ ਮੈਦਾਨ ਵਿੱਚ ਹਨ ਤੇ ਉਨ੍ਹਾਂ ਸਾਹਮਣੇ 10 ਸਾਲ ਪੁਰਾਣੇ ਕਾਂਗਰਸੀ ਚਿਹਰੇ ਬਿਕਰਮ ਬਾਜਵਾ ਹਨ, ਜਦੋਂਕਿ ਕਾਂਗਰਸ ਦੀ ਪੁਰਾਣੀ ਉਮੀਦਵਾਰ ਸਤਵਿੰਦਰ ਬਿੱਟੀ ਦੀ ਬਗਾਵਤ ਦਾ ਸਾਹਮਣਾ ਪੈ ਰਿਹਾ ਹੈ ਤੇ ਦੂਜੇ ਪਾਸੇ ਅਕਾਲੀ ਦਲ ਸੰਯੁਕਤ ਵੱਲੋਂ ਹਰਪ੍ਰੀਤ ਗਰਚਾ ਨਵਾਂ ਚਿਹਰਾ ਹੈ। ਅਜਿਹੇ ਵਿੱਚ ਮੁਕਾਬਲਾ ਰੋਚਕ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ:ਮੁੜ ਚੋਣ ਮੈਦਾਨ ’ਚ ਉਤਰਨਗੇ ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ