ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਵਫਦ ਵੱਲੋਂ ਲੁਧਿਆਣਾ ਵਿਖੇ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਨਰਮੇ ਅਤੇ ਕਣਕ ਦੇ ਝਾੜ ਘੱਟ ਨਿਕਲਣ ਸਬੰਧੀ ਸਰਕਾਰ ਨੂੰ ਕਿਸਾਨਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਜੰਮ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ ਅਤੇ ਜੰਮ ਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅੱਜ ਹਰ ਵਰਗ ਤੋਂ ਘਿਰੀ ਹੋਈ ਹੈ ਹਰ ਵਰਗ ਪਰੇਸ਼ਾਨ ਹੈ ਅਤੇ ਸੜਕਾਂ ’ਤੇ ਬੈਠਣ ਨੂੰ ਮਜ਼ਬੂਰ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅੱਜ ਹਰ ਵਰਗ ਪਰੇਸ਼ਾਨ ਹੈ। ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਕੋਈ ਵਾਅਦਾ ਪੂਰਾ ਨਹੀਂ ਹੋ ਰਿਹਾ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਨੌਕਰੀ ਦਾ ਵਾਅਦਾ, ਬਿਜਲੀ ਦਾ ਵਾਅਦਾ ਹੋਰ ਵੀ ਕਈ ਵਾਅਦੇ ਕੀਤੇ ਸੀ ਜਿਨ੍ਹਾਂ ਨੂੰ ਅੱਜ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਲੋਕ ਠੱਗੇ ਹੋਏ ਮਹਿਸੂਸ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਵੀ ਆਮ ਆਦਮੀ ਪਾਰਟੀ ’ਤੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਅੱਜ ਹਰ ਵਰਗ ਤੰਗ ਹੈ ਸਿਰਫ ਦੋ ਮਹੀਨੇ ਹੀ ਸਰਕਾਰ ਨੂੰ ਬਣੀ ਨੂੰ ਹੋਏ ਹਨ ਅਤੇ ਹੁਣ ਤੋਂ ਹੀ ਸਾਰੇ ਹੀ ਵਰਗ ਸੜਕਾਂ ’ਤੇ ਬੈਠਣ ਨੂੰ ਮਜਬੂਰ ਹੋ ਗਏ ਹਨ।
ਇਹ ਵੀ ਪੜੋ: ''ਆਪ' ਪਹਿਲੀ ਅਜਿਹੀ ਸਰਕਾਰ ਜਿਸ ਤੋਂ ਇੰਨੀ ਜਲਦੀ ਲੋਕਾਂ ਦਾ ਮੋਹ ਹੋਇਆ ਭੰਗ'