ਲੁਧਿਆਣਾ : ਸ਼ਿਵਸੈਨਾ ਹਿੰਦੁਸਤਾਨ ਦੇ ਵਰਕਰਾਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਦੀ ਅਗੁਵਾਈ ਸ਼ਿਵਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ।
ਪਵਨ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਮੀਟਿੰਗ ਖਾਸ ਤੌਰ 'ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਵਸੈਨਾ ਹਿੰਦੁਸਤਾਨ ਲੋਕ ਸਭਾ ਚੋਣਾਂ ਵਿੱਚ 13 ਦੀਆਂ 13 ਸੀਟਾਂ ਉੱਤੇ ਆਪਣੇ ਉਮੀਦਵਾਰ ਖੜੇ ਕਰੇਗੀ । ਉਨ੍ਹਾਂ ਕਿਹਾ ਕਿ ਸ਼ਿਵਸੈਨਾ ਹਿੰਦੁਸਤਾਨ ਕਿਸੇ ਵੀ ਰਾਜਨੀਤਕ ਪਾਰਟੀ ਤੋਂ ਸਮਰਥਨ ਨਹੀਂ ਲਵੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅੱਤਵਾਦ ਦੇ ਸਮੇਂ ਮਾਰੇ ਗਏ 35 ਹਜ਼ਾਰ ਹਿੰਦੂਆਂ ਅਤੇ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਮੁੱਖ ਮੁੱਦਾ ਬਣਾਇਆ ਜਾਵੇਗਾ। ਪਿਛਲੀ ਕਿਸੇ ਵੀ ਸਰਕਾਰ ਨੇ ਇਸ ਮੁੱਦੇ ਤੇ ਗੱਲ ਨਹੀਂ ਕੀਤੀ ਅਤੇ ਨਾਂ ਹੀ ਇਸ ਉੱਤੇ ਕੋਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨਾਲ ਕੀਤੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ।