ਲੁਧਿਆਣਾ: ਭਾਜਪਾ ਵੱਲੋਂ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਐਕਟ ਸਬੰਧੀ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਅੱਜ ਭਾਜਪਾ ਦੇ ਕੌਮੀ ਉਪ ਪ੍ਰਧਾਨ ਸ਼ਿਵਰਾਜ ਸਿੰਘ ਚੌਹਾਨ ਲੁਧਿਆਣਾ ਪਹੁੰਚੇ। ਇਸ ਮੌਕੇ ਤਰ੍ਹਾਂ ਉਨ੍ਹਾਂ ਨੇ ਪੱਤਰਕਾਰਾਂ ਦੇ ਮੁਖਾਤਿਬ ਹੁੰਦਿਆਂ ਨਾਗਰਿਕਤਾ ਸੋਧ ਐਕਟ ਦੀ ਹਮਾਇਤ ਕੀਤੀ ਅਤੇ ਕਿਹਾ ਕਿ ਇਹ ਕਾਨੂੰਨ ਦੇਸ਼ ਵਿੱਚ ਲਾਗੂ ਕਿਸੇ ਵੀ ਕੀਮਤ 'ਤੇ ਹੋ ਕੇ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ 'ਤੇ ਸਿਆਸਤ ਕਰ ਰਹੀ ਹੈ ਅਤੇ 10 ਜਨਪਥ ਤੋਂ ਹੀ ਨਾਗਰਿਕਾਂ ਸੋਧ ਐਕਟ ਦੇ ਵਿਰੋਧ ਦਾ ਕੇਂਦਰ ਬਣਿਆ ਹੋਇਆ ਹੈ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਨਨਕਾਣਾ ਸਾਹਿਬ ਦੇ ਉੱਤੇ ਜੋ ਪਥਰਾਅ ਕੀਤਾ ਗਿਆ, ਉਹ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਇਸ 'ਤੇ ਕੋਈ ਵੀ ਟਿੱਪਣੀ ਕਰਨ ਲਈ 15 ਘੰਟਿਆਂ ਦਾ ਸਮਾਂ ਕਿਉਂ ਲੱਗ ਗਿਆ। ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਸ ਮਾਮਲੇ 'ਤੇ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਨਾਲ ਉਨ੍ਹਾਂ ਦੀ ਯਾਰੀ ਇੰਨੀ ਪੱਕੀ ਹੈ ਕਿ ਉਹ ਆਪਣੇ ਹੀ ਦੇਸ਼ ਨੂੰ ਭੁੱਲ ਗਏ ਹਨ। ਹਾਲਾਂਕਿ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕਰਨ ਦੇ ਪੁੱਛੇ ਸਵਾਲ 'ਤੇ ਉਨ੍ਹਾਂ ਨੇ ਚੁੱਪੀ ਧਾਰੀ ਰੱਖੀ।
ਨਕੋਦਰ ਪੁਲਿਸ ਦੇ ਗੁਰਦੁਆਰਾ ਮੰਗੂ ਮੱਠ ਨੂੰ ਢਹਿ ਜਾਣ ਨੂੰ ਲੈ ਕੇ ਵੀ ਉਨ੍ਹਾਂ ਨਪਿਆ ਤੁਲਿਆ ਬਿਆਨ ਦਿੰਦਿਆਂ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ। ਉਧਰ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਜਵਾਬ ਦੇਣਾ ਹੋਵੇਗਾ ਕਿ ਉਹ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਿਉਂ ਕਰ ਰਹੇ ਹਨ।